Weather Forecast: ਉੱਤਰ ਭਾਰਤ ਦੇ ਸੂਬਿਆਂ ਵਿੱਚ ਮੌਸਮ ਪੱਖੋਂ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਨਵੰਬਰ ਮਹੀਨਾ ਸ਼ੁਰੂ ਹੁੰਦਿਆਂ ਹੀ ਜਿੱਥੇ ਠੰਡਕ ਦਾ ਇਹਸਾਸ ਹੋ ਰਿਹਾ ਹੈ, ਉੱਥੇ ਹੀ ਪਰਾਲੀ ਦੇ ਧੂਏਂ ਨੇ ਪੂਰਾ ਉੱਤਰ ਭਾਰਤ ਦੂਸ਼ਿਤ ਕਰ ਦਿੱਤਾ ਹੈ। ਤਾਪਮਾਨ 'ਚ ਬੇਸ਼ਕ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਪਰ ਹਾਲੇ ਤੱਕ ਸਰਦੀ ਦਾ ਪੂਰੀ ਤਰ੍ਹਾਂ ਆਗਾਜ਼ ਨਹੀਂ ਹੋਇਆ ਹੈ। ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਜਿਵੇਂ-ਜਿਵੇਂ ਦਿਨ ਚੜ੍ਹੇਗਾ, ਠੰਡ ਦਾ ਅਹਿਸਾਸ ਵੀ ਵਧੇਗਾ। ਮੌਸਮ ਵਿਭਾਗ ਦੀ ਮੰਨੀਏ ਤਾਂ ਇਸ ਸਾਲ ਦੇ ਸ਼ੁਰੂਆਤੀ ਦਿਨ ਪਿਛਲੇ ਸਾਲ ਦੇ ਮੁਕਾਬਲੇ ਜ਼ਿਆਦਾ ਗੰਭੀਰ ਹੋਣ ਵਾਲੇ ਹਨ।
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ-ਹਰਿਆਣਾ 'ਚ ਵੱਡੇ ਪੱਧਰ 'ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਨਤੀਜੇ ਵਜੋਂ ਉੱਤਰ ਭਾਰਤ ਇਸ ਸਮੇਂ ਪੂਰੀ ਤਰ੍ਹਾਂ ਧੂੰਏਂ ਨਾਲ ਘਿਰਿਆ ਹੋਇਆ ਹੈ। ਬੇਸ਼ਕ ਪਹਿਲੀ ਨਜ਼ਰ 'ਚ ਇਹ ਧੁੰਦ ਵਰਗਾ ਲੱਗਦਾ ਹੈ, ਪਰ ਅਸਲ 'ਚ ਉੱਤਰ ਭਾਰਤ ਧੂੰਏਂ ਦੀ ਭੱਠੀ ਬਣਿਆ ਹੋਇਆ ਹੈ। ਜਿਸ ਕਾਰਨ ਦੋਵੇਂ ਸੂਬਿਆਂ ਵਿੱਚ ਮੌਸਮ ਖੁਸ਼ਕ ਹੈ ਅਤੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਮੱਸਿਆ ਜਲਦੀ ਹੱਲ ਨਹੀਂ ਹੋਨ ਵਾਲੀ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਕੇਰਲ ਅਤੇ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ।
● ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਛੱਤੀਸਗੜ੍ਹ ਅਤੇ ਦੱਖਣੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਬਾਰਿਸ਼ ਹੋਈ।
● ਦਿੱਲੀ ਦਾ ਹਵਾ ਪ੍ਰਦੂਸ਼ਣ ਬਹੁਤ ਖਰਾਬ ਤੋਂ ਲੈ ਕੇ ਗੰਭੀਰ।
ਇਹ ਵੀ ਪੜ੍ਹੋ : Weather Today: ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ, ਨਵੰਬਰ ਮਹੀਨੇ 'ਚ ਵੀ ਗਰਮ ਰਹੇਗਾ ਮੌਸਮ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਤਾਮਿਲਨਾਡੂ, ਕੇਰਲ, ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ, ਤੱਟਵਰਤੀ ਕਰਨਾਟਕ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਲਕਸ਼ਦੀਪ, ਰਾਇਲਸੀਮਾ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਛੱਤੀਸਗੜ੍ਹ ਅਤੇ ਉੜੀਸਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਪੱਛਮੀ ਹਿਮਾਲਿਆ ਵਿੱਚ 3 ਨਵੰਬਰ ਤੱਕ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
● ਦਿੱਲੀ ਏਅਰ ਕੁਆਲਿਟੀ ਇੰਡੈਕਸ ਵਿੱਚ ਕਿਸੇ ਸੁਧਾਰ ਦੀ ਉਮੀਦ ਨਹੀਂ ਹੈ। ਦਿੱਲੀ ਅਤੇ ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਬਹੁਤ ਗੰਭੀਰ ਸ਼੍ਰੇਣੀ ਵਿੱਚ ਹੋਵੇਗਾ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Fog or Smog? Know the latest update from IMD