Weather Forecast: ਦੇਸ਼ ਦੇ ਕਈ ਸੂਬਿਆਂ 'ਚ ਮੌਨਸੂਨ ਸਰਗਰਮ ਹੋਣ ਕਾਰਨ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਕਈ ਸੂਬਿਆਂ 'ਚ ਹਾਲੇ ਵੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ 10 ਅਤੇ 11 ਅਗਸਤ ਨੂੰ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 12 ਅਗਸਤ ਨੂੰ ਮੌਸਮ ਸਾਫ਼ ਰਹੇਗਾ ਅਤੇ 13 ਤੋਂ 15 ਅਗਸਤ ਦੌਰਾਨ ਮੁੜ ਤੋਂ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਵਿੱਚ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਆਓ ਜਾਣਦੇ ਹਾਂ ਦੇਸ਼ਭਰ ਦੇ ਮੌਸਮ ਦਾ ਹਾਲ...
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਵਿੱਚ 11, 12, 13, 14 ਅਤੇ 15 ਅਗਸਤ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਸੂਬੇ ਵਿੱਚ 10 ਅਤੇ 13 ਅਗਸਤ ਨੂੰ ਵੱਖ-ਵੱਖ ਥਾਵਾਂ 'ਤੇ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੇ ਆਸਾਰ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਨੇ ਹਰਿਆਣਾ ਵਿੱਚ ਵੀ ਮੀਂਹ ਪੈਣ ਦੇ ਆਸਾਰ ਜਤਾਏ ਹਨ। ਵਿਭਾਗ ਦਾ ਕਹਿਣਾ ਹੈ ਕਿ 11, 12, 13, 14 ਅਤੇ 15 ਅਗਸਤ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: ਹੁੰਮਸ ਦੇ ਟਾਰਚਰ ਤੋਂ ਬਾਅਦ ਸ਼ੁਰੂ ਹੋਣ ਜਾ ਰਿਹੈ ਮੌਨਸੂਨ ਦਾ ਚੌਥਾ ਗੇੜ੍ਹ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਅਸਾਮ ਦੇ ਕੁਝ ਹਿੱਸਿਆਂ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਬਿਹਾਰ, ਗੰਗਾ ਪੱਛਮੀ ਬੰਗਾਲ, ਝਾਰਖੰਡ, ਉੜੀਸਾ ਦੇ ਕੁਝ ਹਿੱਸਿਆਂ, ਤੇਲੰਗਾਨਾ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਲਕਸ਼ਦੀਪ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦੱਖਣੀ ਮੱਧ ਪ੍ਰਦੇਸ਼, ਗੁਜਰਾਤ, ਵਿਦਰਭ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੰਜਾਬ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Fourth phase of Monsoon, big update from August 11 to 15 by Meteorological Department Chandigarh