1. Home
  2. ਮੌਸਮ

ਠੰਡ ਨੂੰ Good Bye, ਪੰਜਾਬ ਤੋਂ ਦਿੱਲੀ ਤੱਕ ਦਾ ਬਦਲਿਆ ਮੌਸਮ, ਜਾਣੋ ਵੱਡੀ Update

Punjab 'ਚ ਫਰਵਰੀ ਮਹੀਨੇ ਮੌਸਮ ਕਿਹੋ ਜਿਹਾ ਰਹੇਗਾ, ਇਸ ਬਾਰੇ ਮੌਸਮ ਵਿਭਾਗ ਨੇ ਵੱਡੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਲੇਖ ਰਾਹੀਂ ਜਾਣੋ 10 ਫਰਵਰੀ ਤੱਕ ਦੇ ਮੌਸਮ ਦਾ ਹਾਲ।

Gurpreet Kaur Virk
Gurpreet Kaur Virk
ਜਾਣੋ 10 ਫਰਵਰੀ ਤੱਕ ਦਾ ਮੌਸਮ

ਜਾਣੋ 10 ਫਰਵਰੀ ਤੱਕ ਦਾ ਮੌਸਮ

Weather Forecast: ਉੱਤਰ ਭਾਰਤ 'ਚ ਗੁਲਾਬੀ ਠੰਡ ਦਾ ਦੌਰ ਚੱਲ ਰਿਹਾ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਅੱਜ ਯਾਨੀ ਸ਼ਨੀਵਾਰ ਨੂੰ ਪਹਾੜੀ ਇਲਾਕਿਆਂ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਕਈ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਧੁੰਦ ਦੇ ਹਾਲਾਤ ਬਣਨ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਕੇਰਲ ਅਤੇ ਤਾਮਿਲਨਾਡੂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਦਿੱਲੀ-ਐਨਸੀਆਰ 'ਚ ਮੌਸਮ (Delhi-NCR Weather)

ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੋਂ ਸਰਦੀ ਦੇ ਮੌਸਮ ਨੇ ਵਿਦਾਈ ਲੈਣੀ ਸ਼ੁਰੂ ਕਰ ਦਿੱਤੀ ਹੈ। ਅਗਲੇ ਇੱਕ ਹਫ਼ਤੇ ਤੱਕ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਹਲਕੀ ਠੰਡ ਦਾ ਇਹਸਾਸ ਹੋ ਸਕਦਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਨਾਲ ਲੱਗਦੇ ਇਲਾਕਿਆਂ 'ਚ ਵੀ ਤਾਪਮਾਨ 'ਚ ਵਾਧਾ ਹੋਣ ਦੀ ਸੰਭਾਵਨਾ ਹੈ, ਬਾਵਜੂਦ ਇਸਦੇ ਲੋਕਾਂ ਨੂੰ ਮੌਸਮ 'ਚ ਆ ਰਹੇ ਬਦਲਾਅ ਕਾਰਨ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹਰਿਆਣਾ ਦਾ ਮੌਸਮ (Haryana Weather)

ਪੰਜਾਬ ਨਾਲ ਲੱਗਦੇ ਗੁਆਂਢੀ ਸੂਬੇ ਹਰਿਆਣੇ 'ਚ ਵੀ ਮੌਸਮ ਦਾ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਵੀ ਪੰਜਾਬ ਵਾਂਗ ਲੋਕਾਂ ਨੂੰ ਸਵੇਰੇ-ਰਾਤ ਦੀ ਠੰਡ ਸਤਾ ਰਹੀ ਹੈ। ਹਾਲਾਂਕਿ, ਦਿਨ ਵੇਲੇ ਤੇਜ਼ ਧੁੱਪ ਨਿਕਲਣ ਨਾਲ ਲੋਕਾਂ ਨੂੰ ਕਾਫੀ ਹੱਦ ਤੱਕ ਠੰਡ ਤੋਂ ਰਾਹਤ ਮਿਲ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਕੁਝ ਦਿਨ ਹੋਰ ਲੋਕਾਂ ਨੂੰ ਸਰਦ ਮੌਸਮ ਦਾ ਸਾਹਮਣਾ ਕਰਨਾ ਪਵੇਗਾ, ਉਸ ਤੋਂ ਬਾਅਦ ਠੰਡ 'ਤੇ ਪੂਰੀ ਤਰ੍ਹਾਂ ਨਾਲ ਬ੍ਰੇਕ ਲੱਗ ਜਾਵੇਗੀ।

ਇਹ ਵੀ ਪੜ੍ਹੋ : Weather Change: ਉੱਤਰ ਭਾਰਤ 'ਚ ਠੰਡ ਤੋਂ ਰਾਹਤ ਦੀ ਉਮੀਦ, ਇਸ ਦਿਨ ਤੋਂ ਬਾਅਦ ਲੱਗੇਗੀ ਠੰਡ 'ਤੇ ਬ੍ਰੇਕ

ਪੰਜਾਬ ਦਾ ਮੌਸਮ (Punjab Weather)

● 4 ਫਰਵਰੀ ਤੋਂ ਲੈ ਕੇ 10 ਫਰਵਰੀ ਦੀ ਗੱਲ ਕਰੀਏ ਤਾਂ ਇਨ੍ਹਾਂ ਦਿਨਾਂ ਦੇ ਵਿੱਚ ਪੰਜਾਬ ਵਿੱਚ ਮੀਂਹ ਦੇ ਕੋਈ ਅਸਾਰ ਨਜ਼ਰ ਨਹੀਂ ਆ ਰਹੇ ਹਨ। ਪਰ ਪੰਜਾਬ ਦੇ ਕਈ ਇਲਾਕਿਆਂ 'ਚ ਹਲਕੀ ਬੱਦਲਵਾਈ ਦੇਖਣ ਨੂੰ ਜ਼ਰੂਰ ਮਿਲ ਸਕਦੀ ਹੈ।

● ਜੇਕਰ ਆਪਾਂ ਗੱਲ ਕਰੀਏ 11 ਤੋਂ ਲੈ ਕੇ 20 ਫਰਵਰੀ ਤੱਕ ਦੇ ਮੌਸਮ ਦੀ ਇਨ੍ਹਾਂ ਦਿਨਾਂ 'ਚ ਪੰਜਾਬ ਦੇ ਵਿੱਚ ਇੱਕ ਨਵਾਂ ਸਿਸਟਮ ਪਹੁੰਚੇਗਾ, ਇਸ ਸਿਸਟਮ ਦੇ ਨਾਲ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਬੱਦਲਵਾਈ ਦੇਖਣ ਨੂੰ ਮਿਲੇਗੀ।

● ਇਸ ਦੇ ਨਾਲ ਹੀ ਪੰਜਾਬ ਦੇ ਕੁਝ ਇਲਾਕਿਆਂ ਵਿਚ ਹਲਕੀਆਂ ਫੁਲਕੀਆਂ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਇਸ ਤੋਂ ਬਾਅਦ ਪੰਜਾਬ ਦਾ ਮੌਸਮ ਸਾਫ ਹੋ ਜਾਵੇਗਾ।

NOTE: ਤੁਹਾਨੂੰ ਦੱਸ ਦੇਈਏ ਕਿ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ, ਇਸ ਨੂੰ ਰਿਕਾਰਡ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ।

ਇਹ ਵੀ ਪੜ੍ਹੋ : Weather Alert: ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ, 2 ਦਿਨ ਰਾਹਤ ਫਿਰ ਆਫ਼ਤ

ਇਨ੍ਹਾਂ ਥਾਵਾਂ 'ਤੇ ਪਵੇਗਾ ਮੀਂਹ

● ਅਗਲੇ 24 ਘੰਟਿਆਂ ਵਿੱਚ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਬਰਫਬਾਰੀ ਹੋ ਸਕਦੀ ਹੈ।

● ਤਾਮਿਲਨਾਡੂ, ਦੱਖਣੀ ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਦੱਖਣੀ ਹਿੱਸਿਆਂ ਵਿੱਚ ਵੀ ਭਾਰੀ ਬਾਰਿਸ਼ ਦੇ ਨਾਲ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਮੌਸਮ ਵਿਭਾਗ ਦੀ ਮੰਨੀਏ ਤਾਂ ਪੱਛਮੀ ਹਵਾਵਾਂ ਦੇ ਰੂਪ ਵਿੱਚ ਪੱਛਮੀ ਗੜਬੜ ਜੰਮੂ-ਕਸ਼ਮੀਰ ਵਿੱਚ ਦਿਖਾਈ ਦੇ ਰਹੀ ਹੈ। ਹਾਲਾਂਕਿ, ਇਸ ਦਾ ਬਹੁਤਾ ਅਸਰ ਹੁੰਦਾ ਹੋਇਆ ਨਜ਼ਰ ਨਹੀਂ ਆ ਰਿਹਾ।

Summary in English: Good bye to the cold, changed weather from Punjab to Delhi, know the big update

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters