Weather Forecast: ਮਾਰਚ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੋਕਾਂ ਨੂੰ ਗਰਮੀ ਦਾ ਕਹਿਰ ਝੱਲਣਾ ਪੈ ਰਿਹਾ ਹੈ। ਕਈ ਸੂਬਿਆਂ ਵਿੱਚ ਤਾਪਮਾਨ ਇੰਨਾ ਵੱਧ ਗਿਆ ਹੈ ਕਿ ਮਈ ਮਹੀਨੇ ਦੀ ਗਰਮੀ ਦਾ ਇਹਸਾਸ ਹੋਣ ਲੱਗਾ ਹੈ। ਜਿਸਦੇ ਚਲਦਿਆਂ ਤਾਪਮਾਨ 'ਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਕਈ ਸੂਬਿਆਂ 'ਚ ਤਾਪਮਾਨ 35 ਡਿਗਰੀ ਦੇ ਕਰੀਬ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੀ ਮੌਸਮ ਗਰਮ ਰਹੇਗਾ ਅਤੇ ਤਾਪਮਾਨ 35 ਡਿਗਰੀ ਤੋਂ ਉੱਪਰ ਜਾ ਸਕਦਾ ਹੈ।
ਭਾਰਤ ਵਿੱਚ ਹੀਟ ਸਟ੍ਰੋਕ ਹੁਣ ਲੋਕਾਂ ਨੂੰ ਪਰੇਸ਼ਾਨ ਕਰ ਰਿਹਾ ਹੈ। ਬੁਧਵਾਰ ਯਾਨੀ ਕੱਲ੍ਹ ਤੋਂ ਮਾਰਚ ਦਾ ਮਹੀਨਾ ਸ਼ੁਰੂ ਹੋ ਜਾਵੇਗਾ ਅਤੇ ਇਸ ਦੇ ਨਾਲ ਹੀ ਤਾਪਮਾਨ ਵਿੱਚ ਵਾਧਾ ਵੀ ਦੇਖਿਆ ਜਾ ਸਕਦਾ ਹੈ। ਪਰ ਦੇਸ਼ ਦੇ ਕੁਝ ਸੂਬਿਆਂ ਵਿੱਚ ਅਜੇ ਵੀ ਸਵੇਰ ਅਤੇ ਸ਼ਾਮ ਵੇਲੇ ਠੰਡ ਦਾ ਇਹਸਾਸ ਹੋ ਰਿਹਾ ਹੈ।
ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਜਿਵੇਂ ਜੈਨਪੁਰ, ਸ਼ਾਮਲੀ ਅਤੇ ਸਹਾਰਨਪੁਰ ਦੇ ਜ਼ਿਆਦਾਤਰ ਇਲਾਕਿਆਂ 'ਚ ਸਵੇਰ ਅਤੇ ਰਾਤ ਨੂੰ ਅਜੇ ਵੀ ਠੰਡ ਪੈ ਰਹੀ ਹੈ। ਇੱਥੋਂ ਦੇ ਲੋਕਾਂ ਨੇ ਅਜੇ ਵੀ ਰਾਤ ਨੂੰ ਰਜਾਈ ਨਹੀਂ ਰੱਖੀ। ਜੇਕਰ ਤੁਸੀਂ ਇਨ੍ਹਾਂ ਇਲਾਕਿਆਂ 'ਚ ਜਾਓ ਤਾਂ ਤੁਸੀਂ ਦੇਖੋਗੇ ਕਿ ਇੱਥੇ ਰਹਿਣ ਵਾਲੇ ਲੋਕ ਅਜੇ ਵੀ ਰਾਤ ਅਤੇ ਸਵੇਰ ਨੂੰ ਸ਼ਾਲ ਲਪੇਟ ਕੇ ਘਰਾਂ 'ਚੋਂ ਨਿਕਲ ਰਹੇ ਹਨ। ਅਜਿਹੇ 'ਚ ਜਾਣਦੇ ਹਾਂ ਮੌਸਮ ਵਿਭਾਗ ਵਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਦੀ ਤਾਜ਼ਾ ਅਪਡੇਟ...
ਇਹ ਵੀ ਪੜ੍ਹੋ : Punjab-Haryana-Delhi ਸਮੇਤ ਇਨ੍ਹਾਂ ਸੂਬਿਆਂ 'ਚ ਤਾਪਮਾਨ 40 Degree ਤੋਂ ਪਾਰ ਜਾਣ ਦਾ ਖ਼ਦਸ਼ਾ!
ਰਾਸ਼ਟਰੀ ਰਾਜਧਾਨੀ ਦਿੱਲੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਲੋਕਾਂ ਨੇ ਹੁਣ ਆਪਣੇ ਘਰਾਂ ਵਿੱਚ ਪੱਖੇ ਚਲਾਉਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 12-13 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ 'ਚ ਇਸ ਸਮੇਂ ਕੁਝ ਇਲਾਕਿਆਂ 'ਚ ਨਮੀ ਦਾ ਪੱਧਰ 94 ਤੋਂ 28 ਫੀਸਦੀ ਤੱਕ ਦਰਜ ਕੀਤਾ ਜਾ ਸਕਦਾ ਹੈ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਾਰਚ ਦੀ ਪਹਿਲੀ ਤਰੀਕ ਨੂੰ ਦਿੱਲੀ 'ਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ ਅਤੇ ਕੁਝ ਇਲਾਕਿਆਂ 'ਚ ਬਾਰਿਸ਼ ਵੀ ਹੋ ਸਕਦੀ ਹੈ।
ਇਹ ਵੀ ਪੜ੍ਹੋ : Weather Update: ਆਸਮਾਨ ਤੋਂ ਵਰ੍ਹ ਰਹੀ ਅੱਗ, ਗਰਮੀ ਨਾਲ ਸਭ ਤੋਂ ਵੱਧ ਤਪਿਆ ਇਹ ਸੂਬਾ
ਇਕ ਪਾਸੇ ਜਿੱਥੇ ਦੇਸ਼ ਦੇ ਜ਼ਿਆਦਾਤਰ ਇਲਾਕਿਆਂ 'ਚ ਤਾਪਮਾਨ ਲਗਾਤਾਰ ਵਧ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਪਹਾੜੀ ਇਲਾਕਿਆਂ 'ਚ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਰ ਦਿਨ ਦਾ ਤਾਪਮਾਨ ਸਾਧਾਰਨ ਪੱਧਰ 'ਤੇ ਹੈ। ਮੌਸਮ ਵਿਭਾਗ ਦੇ ਅਪਡੇਟ ਦੇ ਅਨੁਸਾਰ, ਅੱਜ ਪੱਛਮੀ ਹਿਮਾਲਿਆ ਖੇਤਰ ਵਿੱਚ ਤੂਫ਼ਾਨ ਅਤੇ ਬਿਜਲੀ ਚਮਕਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼/ਬਰਫ਼ਬਾਰੀ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ ਕਿ 28 ਫਰਵਰੀ ਯਾਨੀ ਅੱਜ ਤੋਂ ਲੈ ਕੇ 2 ਮਾਰਚ ਤੱਕ ਪੰਜਾਬ ਦੇ ਖੇਤਰਾਂ ਵਿੱਚ ਹਲਕੀ-ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 1 ਅਤੇ 2 ਮਾਰਚ, 2023 ਨੂੰ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖੀ ਜਾ ਸਕਦੀ ਹੈ।
1 ਮਾਰਚ, 2023 ਤੋਂ ਕਸ਼ਮੀਰ ਘਾਟੀ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ/ਬਰਫ਼ਬਾਰੀ ਦੀ ਵੀ ਬਹੁਤ ਸੰਭਾਵਨਾ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ 'ਚ ਵੱਖ-ਵੱਖ ਥਾਵਾਂ 'ਤੇ ਤੂਫਾਨ ਅਤੇ ਗੜੇਮਾਰੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਮੌਸਮ ਵਿਭਾਗ ਅਨੁਸਾਰ ਮਹਾਰਾਸ਼ਟਰ, ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇੱਥੇ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਉੱਪਰ ਜਾ ਸਕਦਾ ਹੈ। ਇਸ ਤੋਂ ਇਲਾਵਾ ਰਾਜਸਥਾਨ ਦੇ ਕੁਝ ਇਲਾਕਿਆਂ 'ਚ ਤਾਪਮਾਨ 35 ਡਿਗਰੀ ਤੋਂ ਉੱਪਰ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
Summary in English: HEAT ALERT: This time heat record will be broken, Mercury will cross 35 degrees in March