Weather Forecast: ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਹੀ ਕਾਰਨ ਹੈ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਗਰਮੀ ਦਾ ਕਹਿਰ ਵੱਧ ਗਿਆ ਹੈ ਅਤੇ ਲੋਕ ਲੂ ਵਰਗੀ ਸਥਿਤੀ ਨਾਲ ਖੱਜਲ-ਖੁਆਰ ਹੋ ਰਹੇ ਹਾਂ। ਹਾਲਾਂਕਿ, ਮੌਸਮ ਵਿਭਾਗ ਨੇ ਇਸ ਦੌਰਾਨ ਦੇਸ਼ ਦੇ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ।
ਦਿੱਲੀ ਦਾ ਮੌਸਮ
ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਸਵੇਰ ਤੋਂ ਹੀ ਤੇਜ਼ ਧੁੱਪ ਨਾਲ ਮੌਸਮ ਸਾਫ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦਿੱਲੀ 'ਚ ਮੌਸਮ ਦੀ ਇਹ ਸਥਿਤੀ ਕੁਝ ਹੋਰ ਦਿਨਾਂ ਤੱਕ ਜਾਰੀ ਰਹੇਗੀ। ਪਰ ਮੌਸਮ ਵਿਭਾਗ ਅਨੁਸਾਰ ਅੱਜ ਨਵੀਂ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਆਈਐਮਡੀ (IMD) ਨੇ ਆਪਣੀ ਰਿਪੋਰਟ ਵਿੱਚ ਇਹ ਵੀ ਜਾਰੀ ਕੀਤਾ ਹੈ ਕਿ 17 ਅਪ੍ਰੈਲ, 2023 ਤੱਕ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 39-40 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਫਿਲਹਾਲ, ਦਿੱਲੀ ਦੇ ਕਿਸੇ ਵੀ ਇਲਾਕੇ 'ਚ ਹੀਟਵੇਵ ਵਰਗੀ ਸਥਿਤੀ ਨਹੀਂ ਹੈ।
ਇਹ ਵੀ ਪੜ੍ਹੋ : Heat Wave Start: ਹੌਲੀ-ਹੌਲੀ ਪਾਰਾ ਚੜ੍ਹਨਾ ਸ਼ੁਰੂ, ਹੁਣ ਲੱਗੇਗਾ 45 ਡਿਗਰੀ ਦਾ ਕਰੰਟ
ਪੰਜਾਬ-ਹਰਿਆਣਾ ਦਾ ਮੌਸਮ
ਇਨ੍ਹਾਂ ਦੋਵੇਂ ਸੂਬਿਆਂ 'ਚ ਅੱਤ ਦੀ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਇੱਥੇ ਪਿਛਲੇ ਤਿੰਨ ਦਿਨਾਂ ਤੋਂ ਮੌਸਮ ਪੂਰੀ ਤਰ੍ਹਾਂ ਗਰਮ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਦੌਰਾਨ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਇਹ ਵੀ ਮੰਨਣਾ ਹੈ ਕਿ ਹੁਣ ਤਾਪਮਾਨ ਰੋਜ਼ਾਨਾ ਇੱਕ ਤੋਂ ਦੋ ਡਿਗਰੀ ਤੱਕ ਵਧ ਸਕਦਾ ਹੈ, ਇਸ ਦੇ ਨਾਲ ਹੀ ਅਗਲੇ ਇੱਕ ਹਫ਼ਤੇ ਵਿੱਚ ਤਾਪਮਾਨ 40 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Big Update: 35 ਡਿਗਰੀ ਦਾ ਟਾਰਚਰ, ਮਈ-ਜੂਨ 'ਚ ਪਵੇਗੀ ਅੱਤ ਦੀ ਗਰਮੀ
ਮੌਸਮ ਦੀ ਭਵਿੱਖਬਾਣੀ ਅਤੇ ਚੇਤਾਵਨੀ
ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਉੱਤਰੀ ਕੇਰਲ ਤੋਂ ਦੱਖਣੀ ਮੱਧ ਮਹਾਰਾਸ਼ਟਰ ਦੇ ਹੇਠਲੇ ਹਿੱਸੇ ਤੱਕ ਹਵਾਵਾਂ ਦਾ ਉਤਰਾਅ-ਚੜ੍ਹਾਅ ਬਣਿਆ ਹੋਇਆ ਹੈ। ਪੱਛਮੀ ਭਾਰਤ ਦੇ ਕੋਂਕਣ ਅਤੇ ਗੋਆ ਵਿੱਚ ਗਰਜ/ਬਿਜਲੀ ਦੇ ਨਾਲ ਹਲਕੀ/ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਤੇਜ਼ ਸਤਹੀ ਹਵਾਵਾਂ (25-35 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ।
ਆਈਐਮਡੀ (IMD) ਦੇ ਅਨੁਸਾਰ, ਅਗਲੇ 5 ਦਿਨਾਂ ਦੌਰਾਨ ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਅਲੱਗ-ਅਲੱਗ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦੱਖਣੀ ਭਾਰਤ ਵਿੱਚ ਕੁਝ ਥਾਵਾਂ 'ਤੇ ਗਰਜ/ਬਿਜਲੀ/ਤੇਜ਼ ਹਵਾਵਾਂ ਨਾਲ ਹਲਕੀ/ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਭਾਰਤ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 2-4 ਡਿਗਰੀ ਸੈਲਸੀਅਸ ਹੌਲੀ-ਹੌਲੀ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ 13 ਤੋਂ 16 ਅਪ੍ਰੈਲ ਦੌਰਾਨ ਓਡੀਸ਼ਾ ਦੇ ਵੱਖ-ਵੱਖ ਇਲਾਕਿਆਂ 'ਚ ਗਰਮੀ ਦੀ ਲਹਿਰ ਚੱਲਣ ਦੀ ਸੰਭਾਵਨਾ ਹੈ। ਆਈਐਮਡੀ (IMD) ਨੇ ਇਸ ਸਥਿਤੀ ਨੂੰ ਲੈ ਕੇ ਪਹਿਲਾਂ ਹੀ ਅਲਰਟ ਜਾਰੀ ਕੀਤਾ ਹੈ, ਤਾਂ ਜੋ ਲੋਕ ਆਪਣੇ ਆਪ ਨੂੰ ਸੁਰੱਖਿਅਤ ਰੱਖ ਸਕਣ।
Summary in English: HEAT WAVE in these states, HEAVY RAIN in these parts, alert issued