Heat Alert: ਮਾਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਦਿੱਲੀ, ਪੰਜਾਬ, ਹਰਿਆਣਾ, ਯੂਪੀ ਨੂੰ ਅਗਲੇ 2 ਦਿਨਾਂ ਤੱਕ ਹੀਟਵੇਵ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਰਾਜਸਥਾਨ ਅਤੇ ਮੱਧ ਪ੍ਰਦੇਸ਼ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
Punjab Updated Weather: ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖਬਰ ਹੈ। ਮੰਗਲਵਾਰ ਤੋਂ ਲੂ ਤੋਂ ਛੁਟਕਾਰਾ ਮਿਲੇਗਾ। ਤਾਪਮਾਨ ਵੀ ਘੱਟ ਜਾਵੇਗਾ। ਇਹ ਪੂਰਵ ਅਨੁਮਾਨ ਮੌਸਮ ਕੇਂਦਰ ਚੰਡੀਗੜ੍ਹ ਦਾ ਹੈ। ਜਦੋਂਕਿ, ਪੰਜਾਬ 'ਚ ਐਤਵਾਰ ਨੂੰ ਮੌਸਮ ਖਰਾਬ ਰਿਹਾ। ਬਠਿੰਡਾ 45.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਪਟਿਆਲਾ ਦਾ ਤਾਪਮਾਨ 45.4 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਦਾ 45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਗੁਰਦਾਸਪੁਰ ਦਾ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਹੁਸ਼ਿਆਰਪੁਰ, ਚੰਡੀਗੜ੍ਹ, ਅਤੇ ਫਿਰੋਜ਼ਪੁਰ ਦਾ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ।
Punjab Weather Department: ਮੌਸਮ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਅਨੁਸਾਰ ਸੋਮਵਾਰ ਨੂੰ ਹੀਟ ਵੇਵ ਚੱਲੇਗੀ, ਪਰ ਉਸ ਤੋਂ ਬਾਅਦ ਯਾਨੀ 14 ਜੂਨ ਤੋਂ ਬਾਅਦ ਮੌਸਮ ਬਦਲ ਜਾਵੇਗਾ। ਸੂਬੇ ਵਿੱਚ ਬੱਦਲ ਛਾਏ ਰਹਿਣਗੇ ਅਤੇ ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲਣਗੀਆਂ। 15 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਹਨੇਰੀ ਦਾ ਮਾਹੌਲ ਬਣ ਸਕਦਾ ਹੈ। ਜਦੋਂਕਿ, 16 ਜੂਨ ਨੂੰ ਪੰਜਾਬ ਦੇ ਕਈ ਜ਼ਿਲਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਹੈ ਕਿ ਇਹ ਮੀਂਹ ਮਾਨਸੂਨ ਦਾ ਹੋਵੇਗਾ ਜਾਂ ਵੈਸਟਰਨ ਡਿਸਟਰਬੈਂਸ ਦਾ।
Delhi-NCR Updated Weather: ਦਿੱਲੀ-ਐੱਨਸੀਆਰ 'ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਗਰਮੀ ਅਤੇ 'ਲੂ' ਦੇ ਪ੍ਰਕੋਪ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ 12 ਜੂਨ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 43.9 ਸੈਲਸੀਅਸ ਵੱਧ ਦਰਜ ਕੀਤਾ ਗਿਆ, ਜੋ ਪਿਛਲੇ 3 ਸਾਲਾਂ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਤੋਂ ਪਹਿਲਾਂ 2019 'ਚ ਤਾਪਮਾਨ 44.5 ਡਿਗਰੀ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ, ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਘੱਟੋ ਘੱਟ ਤਾਪਮਾਨ 32.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਵੱਧ ਹੈ।
Himachal Pradesh Updated Weather: ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਬਦਲਣ ਵਾਲਾ ਹੈ। ਬਰਸਾਤ ਦਾ ਮੌਸਮ ਜਲਦੀ ਆ ਰਿਹਾ ਹੈ। ਸੂਬੇ 'ਚ ਅੱਜ ਵੀ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ 20 ਜੂਨ ਤੋਂ ਬਾਅਦ ਸੂਬੇ 'ਚ ਮਾਨਸੂਨ ਦੀ ਬਾਰਿਸ਼ ਸ਼ੁਰੂ ਹੋ ਜਾਵੇਗੀ। ਮੀਂਹ ਦੇ ਬਾਵਜੂਦ ਮੌਸਮ ਵਿਭਾਗ ਨੇ ਸੋਮਵਾਰ ਨੂੰ ਕਾਂਗੜਾ, ਊਨਾ, ਹਮੀਰਪੁਰ, ਸੋਲਨ ਅਤੇ ਸਿਰਮੌਰ ਵਿੱਚ ਹੀਟ ਵੇਵ ਸਥਿਤੀਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
Uttar Pradesh Updated Weather: ਫਿਲਹਾਲ ਅੱਤ ਦੀ ਗਰਮੀ ਤੋਂ ਯੂਪੀ ਨੂੰ ਚਾਰ ਦਿਨਾਂ ਤੱਕ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਐਤਵਾਰ ਨੂੰ ਬਾਂਦਾ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 45.6 ਦਰਜ ਕੀਤਾ ਗਿਆ। ਦੂਜੇ ਨੰਬਰ 'ਤੇ ਆਗਰਾ 'ਚ 45.3, ਪ੍ਰਯਾਗਰਾਜ ਅਤੇ ਕਾਨਪੁਰ 'ਚ 44.8, ਲਖਨਊ, ਝਾਂਸੀ 'ਚ 43.2 ਅਤੇ ਵਾਰਾਣਸੀ 'ਚ 44.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੂਰਬੀ ਯੂਪੀ ਦੇ ਅਸਮਾਨ 'ਤੇ ਮਾਨਸੂਨ ਦਾ ਪ੍ਰਭਾਵ 14 ਤੱਕ ਦਿਖਾਈ ਦੇਵੇਗਾ। ਤਾਪਮਾਨ 41 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। 17 ਜੂਨ ਨੂੰ ਮਾਨਸੂਨ ਦੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : Heatwave: ਦਿੱਲੀ-ਪੰਜਾਬ 'ਚ ਗਰਮੀ! ਇਨ੍ਹਾਂ ਸੂਬਿਆਂ 'ਚ ਮਾਨਸੂਨ ਦੇਵੇਗਾ ਦਸਤਕ!
Uttarakhand Updated Weather: ਉੱਤਰਾਖੰਡ 'ਚ ਮੌਸਮ ਫਿਰ ਖੁਸ਼ਕ ਹੋ ਗਿਆ ਹੈ। ਐਤਵਾਰ ਨੂੰ ਖੇਤਾਂ ਤੋਂ ਲੈ ਕੇ ਪਹਾੜ ਤੱਕ ਤੇਜ਼ ਧੁੱਪ ਕਾਰਨ ਗਰਮੀ ਅਤੇ ਹੁੰਮਸ ਮਹਿਸੂਸ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਸੂਬੇ ਦੇ ਪਹਾੜੀ ਇਲਾਕਿਆਂ 'ਚ ਕੁਝ ਥਾਵਾਂ 'ਤੇ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੈਦਾਨੀ ਇਲਾਕਿਆਂ 'ਚ ਤੇਜ਼ ਹਵਾ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਨੇ 16 ਜੂਨ ਨੂੰ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ।
Rajasthan Updated Weather: ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਤੇਜ਼ ਹਨੇਰੀ ਨਾਲ ਮੀਂਹ ਪਿਆ। ਐਤਵਾਰ ਸਵੇਰੇ ਬਾਂਸਵਾੜਾ, ਡੂੰਗਰਪੁਰ, ਰਾਜਸਮੰਦ, ਉਦੈਪੁਰ, ਪਾਲੀ, ਕੋਟਾ ਅਤੇ ਬੂੰਦੀ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਤੂਫਾਨ ਕਾਰਨ ਕਈ ਥਾਵਾਂ 'ਤੇ ਨੁਕਸਾਨ ਹੋਇਆ ਹੈ। ਦਰੱਖਤ ਡਿੱਗਣ ਕਾਰਨ ਕਈ ਇਲਾਕਿਆਂ 'ਚ ਬਿਜਲੀ ਬੰਦ ਹੋ ਗਈ। ਜੈਪੁਰ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਨੇ ਕਿਹਾ ਕਿ 15 ਜੂਨ ਤੱਕ ਸੂਬੇ ਦੇ ਦੱਖਣ-ਪੂਰਬੀ ਹਿੱਸੇ ਵਿੱਚ ਮੌਸਮ ਅਜਿਹਾ ਹੀ ਰਹੇਗਾ ਅਤੇ ਬਾਂਸਵਾੜਾ, ਪ੍ਰਤਾਪਗੜ੍ਹ ਅਤੇ ਕੋਟਾ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
IMD Alert: ਦੇਸ਼ ਦੇ ਕਈ ਹਿੱਸਿਆਂ 'ਚ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਕੇਰਲ, ਗੋਆ, ਮੁੰਬਈ ਸਮੇਤ ਕਈ ਸੂਬਿਆਂ 'ਚ ਲਗਾਤਾਰ ਬਾਰਿਸ਼ ਦੀਆਂ ਗਤੀਵਿਧੀਆਂ ਜਾਰੀ ਹਨ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਵੱਖ-ਵੱਖ ਇਲਾਕਿਆਂ 'ਚ 'ਲੂ' ਅਤੇ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ, ਉੱਤਰੀ ਪੱਛਮੀ ਭਾਰਤ ਗਰਮ ਅਤੇ ਖੁਸ਼ਕ ਪੱਛਮੀ ਹਵਾਵਾਂ ਕਾਰਨ ਗਰਮੀ ਦੀ ਲਪੇਟ ਵਿੱਚ ਹੈ। ਹਾਲਾਂਕਿ, 15 ਜੂਨ ਤੋਂ ਬਾਅਦ ਉੱਤਰੀ ਭਾਰਤ ਦੇ ਸੂਬਿਆਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਕਹਿਰ ਦੀ ਗਰਮੀ ਤੋਂ ਪ੍ਰੇਸ਼ਾਨ ਸੂਬੇ ਹੁਣ ਮਾਨਸੂਨ ਦੇ ਆਉਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
Summary in English: Heatwave 2022: Heatwave in North India! There will be rain in these states!