Weather: ਅੱਤ ਦੀ ਗਰਮੀ ਤੋਂ ਪਰੇਸ਼ਾਨ ਉੱਤਰ ਭਾਰਤ ਦੇ ਸੂਬੇ ਮਾਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਯਾਨੀ 12 ਜੂਨ ਨੂੰ ਮਹਾਰਾਸ਼ਟਰ, ਕੋਂਕਣ ਸਮੇਤ ਕਈ ਥਾਵਾਂ 'ਤੇ ਮਾਨਸੂਨ ਦੀ ਬਾਰਿਸ਼ ਹੋਵੇਗੀ। ਆਓ ਜਾਣਦੇ ਹਾਂ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਦਾ ਮੌਸਮ।
Punjab Updated Weather: ਪੰਜਾਬ ਦੇ ਲੋਕ ਜੂਨ ਮਹੀਨੇ ਦੀ ਭਿਆਨਕ ਗਰਮੀ ਝੱਲਣ ਲਈ ਮਜਬੂਰ ਹਨ। ਪਿਛਲੇ ਦਸ ਦਿਨਾਂ ਤੋਂ ਲਗਾਤਾਰ ਗਰਮੀ ਪੈ ਰਹੀ ਹੈ ਅਤੇ ਗਰਮੀ ਦਾ ਕਹਿਰ ਜਾਰੀ ਹੈ। ਸ਼ਨੀਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਕਾਰਨ ਪਾਰਾ ਕਾਫੀ ਉੱਚਾ ਰਿਹਾ। ਪਟਿਆਲਾ ਵਿੱਚ 46 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਪੰਜਾਬ ਵਿੱਚ ਸਭ ਤੋਂ ਵੱਧ ਸੀ। ਦੂਜੇ ਪਾਸੇ ਬਠਿੰਡਾ 'ਚ ਪਾਰਾ 45.7 ਡਿਗਰੀ ਸੈਲਸੀਅਸ 'ਤੇ ਰਿਹਾ, ਜਦੋਂਕਿ ਲੁਧਿਆਣਾ 'ਚ ਤਾਪਮਾਨ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਅੰਮ੍ਰਿਤਸਰ 'ਚ ਦਿਨ ਦਾ ਤਾਪਮਾਨ 44.7 ਡਿਗਰੀ, ਚੰਡੀਗੜ੍ਹ 'ਚ 44.3 ਡਿਗਰੀ ਅਤੇ ਬਾਕੀ ਜ਼ਿਲਿਆਂ 'ਚ ਤਾਪਮਾਨ 43 ਤੋਂ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Punjab Weather Department: ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਐਤਵਾਰ ਅਤੇ ਸੋਮਵਾਰ ਨੂੰ ਪੰਜਾਬ ਵਿੱਚ ਹੀਟ ਵੇਵ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 47 ਡਿਗਰੀ ਨੂੰ ਪਾਰ ਕਰ ਸਕਦਾ ਹੈ। ਮੌਸਮ ਵਿਭਾਗ ਨੇ 15 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
Delhi-NCR Updated Weather: ਦਿੱਲੀ-ਐਨਸੀਆਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਦੇ ਪ੍ਰਕੋਪ ਵਿੱਚ ਕੋਈ ਕਮੀ ਨਹੀਂ ਆਈ ਹੈ ਅਤੇ ਇਹ ਪਹਿਲਾਂ ਵਾਂਗ ਹੀ ਬਾਣੀ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਵੱਖ-ਵੱਖ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਦਿੱਲੀ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ ਅਤੇ ਗਰਜ ਦੇ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਵੀਰਵਾਰ ਤੋਂ ਦਿੱਲੀ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ।
Himachal Pradesh Updated Weather: ਹਿਮਾਚਲ ਪ੍ਰਦੇਸ਼ 'ਚ ਐਤਵਾਰ ਨੂੰ ਕੁਝ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ, ਜਦੋਂਕਿ ਕੁਝ ਇਲਾਕਿਆਂ 'ਚ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਲਾਹੌਲ ਸਪਿਤੀ ਅਤੇ ਕਿਨੌਰ ਜ਼ਿਲ੍ਹਿਆਂ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਚੰਬਾ, ਕੁੱਲੂ ਅਤੇ ਸ਼ਿਮਲਾ 'ਚ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦੋਂਕਿ ਊਨਾ, ਬਿਲਾਸਪੁਰ, ਹਮੀਰਪੁਰ, ਸਿਰਮੌਰ ਅਤੇ ਸੋਲਨ 'ਚ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਕਾਂਗੜਾ ਅਤੇ ਮੰਡੀ ਜ਼ਿਲੇ ਦੇ ਕੁਝ ਇਲਾਕਿਆਂ 'ਚ ਬਾਰਿਸ਼ ਹੋ ਸਕਦੀ ਹੈ ਅਤੇ ਕੁਝ 'ਚ ਗਰਮੀ ਦੀ ਲਹਿਰ ਹੈ। ਮੀਂਹ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।
Uttar Pradesh Updated Weather: ਉੱਤਰ ਪ੍ਰਦੇਸ਼ ਵਿੱਚ ਗਰਮੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਐਤਵਾਰ ਸਵੇਰ ਤੋਂ ਹੀ ਸੂਬੇ ਦੇ ਲੋਕ ਗਰਮੀ ਦੇ ਕਹਿਰ ਦਾ ਸਾਹਮਣਾ ਕਰ ਰਹੇ ਹਨ। ਰਾਜਧਾਨੀ ਲਖਨਊ ਤੋਂ ਲੈ ਕੇ ਨੋਇਡਾ ਤੱਕ ਦਿਨ ਵੇਲੇ ਸੜਕਾਂ ਅਤੇ ਬਾਜ਼ਾਰਾਂ 'ਤੇ ਤੇਜ਼ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ 11 ਤੋਂ 15 ਜੂਨ ਤੱਕ ਨੋਇਡਾ ਅਤੇ ਗ੍ਰੇਟਰ ਨੋਇਡਾ ਦੀਆਂ ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣਗੇ। ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਤੋਂ ਬਾਅਦ 16, 17, 18 ਜੂਨ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Today: ਗਰਮੀ ਦਾ ਤਾਪ ਸਹਾਰ ਰਿਹਾ ਉੱਤਰ ਭਾਰਤ! ਜਾਣੋ ਮੌਸਮ ਦਾ ਅਪਡੇਟ!
Uttarakhand Updated Weather: ਉੱਤਰਾਖੰਡ ਵਿੱਚ ਮੌਸਮ ਦਾ ਰੂਪ ਬਦਲਣਾ ਸ਼ੁਰੂ ਹੋ ਗਿਆ ਹੈ। ਕਈ ਥਾਵਾਂ 'ਤੇ ਤੇਜ਼ ਬਾਰਿਸ਼ ਨੇ ਅੱਤ ਦੀ ਗਰਮੀ ਤੋਂ ਰਾਹਤ ਦਿੱਤੀ। ਕੇਦਾਰਨਾਥ-ਬਦਰੀਨਾਥ ਸਮੇਤ ਜ਼ਿਆਦਾਤਰ ਪਹਾੜੀ ਇਲਾਕਿਆਂ 'ਚ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ। ਮੌਸਮ ਕੇਂਦਰ ਮੁਤਾਬਕ ਐਤਵਾਰ ਨੂੰ ਵੀ ਪਹਾੜੀ ਇਲਾਕਿਆਂ 'ਚ ਹਲਕੀ ਬਾਰਿਸ਼ ਅਤੇ ਮੈਦਾਨੀ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
Rajasthan Updated Weather: ਰਾਜਸਥਾਨ 'ਚ ਪੈ ਰਹੀ ਗਰਮੀ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਸੂਬੇ ਦੇ ਜੈਪੁਰ, ਭਰਤਪੁਰ ਅਤੇ ਅਜਮੇਰ ਡਿਵੀਜ਼ਨਾਂ ਦੇ ਜ਼ਿਲ੍ਹਿਆਂ ਵਿੱਚ 12-13 ਜੂਨ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
IMD Alert: ਦੱਖਣ-ਪੱਛਮੀ ਮਾਨਸੂਨ ਮੱਧ ਅਰਬ ਸਾਗਰ, ਪੂਰਬੀ ਗੋਆ, ਕੋਂਕਣ ਦੇ ਕੁਝ ਹਿੱਸਿਆਂ ਅਤੇ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਅੱਗੇ ਵਧਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਦੇ ਖੇਤਰਾਂ ਵਿੱਚ ਦੋ ਦਿਨਾਂ ਤੱਕ ਗਰਮੀ ਦਾ ਕਹਿਰ ਜਾਰੀ ਰਹੇਗਾ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ 'ਚ ਦਿੱਲੀ 'ਚ ਅੰਸ਼ਕ ਤੌਰ 'ਤੇ ਬੱਦਲਵਾਈ, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਪਰ 15 ਜੂਨ ਤੱਕ ਗਰਮੀ ਤੋਂ ਕੋਈ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ।
Summary in English: Heatwave: Summer in Delhi-Punjab! Monsoon will knock in these states!