1. Home
  2. ਮੌਸਮ

Heavy Rain Alert: 18, 19 ਅਤੇ 20 ਅਪ੍ਰੈਲ ਨੂੰ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ, IMD ਨੇ ਦਿੱਤੀ ਇਹ ਜਾਣਕਾਰੀ

ਮੌਸਮ ਵਿਭਾਗ ਮੁਤਾਬਕ 18, 19 ਅਤੇ 20 ਅਪ੍ਰੈਲ ਨੂੰ ਉੱਤਰੀ ਭਾਰਤ ਦੇ ਇਨ੍ਹਾਂ ਸੂਬਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਹ ਨੇ ਨਵੇਂ ਵੈਸਟਰਨ ਡਿਸਟਰਬੈਂਸ ਕਾਰਨ 6 ਦਿਨ ਲਗਾਤਾਰ ਪਹਾੜਾਂ 'ਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਆਓ ਜਾਣਦੇ ਹਾਂ ਕਿ IMD ਨੇ ਆਪਣੇ Weather Bulletin ਵਿੱਚ ਕੀ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।

Gurpreet Kaur Virk
Gurpreet Kaur Virk
ਮੌਸਮ ਵਿਭਾਗ ਨੇ ਦਿੱਤੀ ਇਹ ਜਾਣਕਾਰੀ

ਮੌਸਮ ਵਿਭਾਗ ਨੇ ਦਿੱਤੀ ਇਹ ਜਾਣਕਾਰੀ

Weather Forecast: ਅਪ੍ਰੈਲ ਮਹੀਨਾ ਅੱਧਾ ਬੀਤ ਚੁੱਕਾ ਹੈ, ਪਰ ਹਾਲੇ ਵੀ ਉੱਤਰੀ ਭਾਰਤ ਵਿੱਚ ਭਿਆਨਕ ਗਰਮੀ ਸ਼ੁਰੂ ਨਹੀਂ ਹੋਈ ਹੈ। ਇਸ ਦੇ ਉਲਟ ਦੇਸ਼ ਦੀ ਰਾਜਧਾਨੀ ਸਮੇਤ ਪੂਰੇ ਦੇਸ਼ 'ਚ ਮੌਸਮ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ।

ਇੱਕ ਪਾਸੇ ਜਿੱਥੇ ਵੈਸਟਰਨ ਡਿਸਟਰਬੈਂਸ ਕਾਰਨ ਦਿੱਲੀ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਉੱਥੇ ਹੀ, ਬਿਹਾਰ ਵਿੱਚ ਪਿਛਲੇ ਚਾਰ ਦਿਨਾਂ ਤੋਂ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਖਾਸ ਕਰਕੇ ਦੱਖਣੀ ਬਿਹਾਰ ਅਤੇ ਉੱਤਰ ਪੱਛਮ ਦੇ ਚਾਰ ਜ਼ਿਲ੍ਹਿਆਂ ਵਿੱਚ ਤਾਪਮਾਨ ਹਰ ਰੋਜ਼ ਵੱਧ ਰਿਹਾ ਹੈ।

ਦਿੱਲੀ ਦਾ ਮੌਸਮ

ਮੌਸਮ ਵਿਭਾਗ ਮੁਤਾਬਕ ਹਫਤੇ ਦੇ ਅੰਤ 'ਚ ਦਿੱਲੀ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੈਸਟਰਨ ਡਿਸਟਰਬੈਂਸ ਕਾਰਨ ਵੀਕੈਂਡ ਦੌਰਾਨ ਦਿੱਲੀ 'ਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਪੂਰੇ ਅਪ੍ਰੈਲ ਮਹੀਨੇ 'ਚ ਹੀਟ ਵੇਵ ਦੀ ਕੋਈ ਸੰਭਾਵਨਾ ਨਹੀਂ ਹੈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਤਾਪਮਾਨ ਵੀ ਆਮ ਵਾਂਗ ਰਹੇਗਾ। ਆਈਐਮਡੀ ਦੇ ਅਨੁਸਾਰ, 18, 19 ਅਤੇ 20 ਅਪ੍ਰੈਲ ਨੂੰ ਦਿੱਲੀ ਵਿੱਚ ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂਕਿ, ਇਸ ਤੋਂ ਬਾਅਦ ਰਾਜਧਾਨੀ 'ਚ ਗਰਮੀ ਵਧਣ ਦੀ ਸੰਭਾਵਨਾ ਹੈ।

ਪਹਾੜਾਂ ਦਾ ਮੌਸਮ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਅੱਜ ਤੋਂ ਵੈਸਟਰਨ ਡਿਸਟਰਬੈਂਸ ਮੁੜ ਸਰਗਰਮ ਹੋ ਰਿਹਾ ਹੈ। ਇਸ ਕਾਰਨ ਅਗਲੇ 6 ਦਿਨਾਂ ਤੱਕ ਪਹਾੜਾਂ 'ਤੇ ਮੀਂਹ ਪੈਣ ਦੇ ਆਸਾਰ ਹਨ। ਇਸ ਦੌਰਾਨ ਉੱਚੇ ਇਲਾਕਿਆਂ 'ਤੇ ਹਲਕੀ ਬਰਫਬਾਰੀ ਹੋਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਗਰਜ ਨਾਲ ਮੀਂਹ ਅਤੇ ਗੜੇਮਾਰੀ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ 'ਚ 23 ਅਪ੍ਰੈਲ ਤੱਕ ਮੌਸਮ ਖਰਾਬ ਰਹੇਗਾ।

ਪੰਜਾਬ-ਹਰਿਆਣਾ ਦਾ ਮੌਸਮ

ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ-ਹਰਿਆਣਾ 'ਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਅੱਜ ਤੋਂ ਮੌਸਮ 'ਚ ਬਦਲਾਅ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ 18 ਤੋਂ 20 ਅਪ੍ਰੈਲ ਤੱਕ ਵੱਖ-ਵੱਖ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ, ਜਿਸਦੇ ਚਲਦਿਆਂ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਬਿਹਾਰ ਦਾ ਮੌਸਮ

ਬਿਹਾਰ ਵਿੱਚ ਪਿਛਲੇ ਚਾਰ ਦਿਨਾਂ ਤੋਂ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਖਾਸ ਕਰਕੇ ਦੱਖਣੀ ਬਿਹਾਰ ਅਤੇ ਉੱਤਰ ਪੱਛਮ ਦੇ ਚਾਰ ਜ਼ਿਲ੍ਹਿਆਂ ਵਿੱਚ ਤਾਪਮਾਨ ਹਰ ਰੋਜ਼ ਵੱਧ ਰਿਹਾ ਹੈ। ਪਟਨਾ ਦੇ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਅਗਲੇ ਪੰਜ ਦਿਨਾਂ ਤੱਕ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਵੀਰਵਾਰ ਯਾਨੀ 18 ਅਪ੍ਰੈਲ ਨੂੰ 14 ਜ਼ਿਲ੍ਹਿਆਂ ਵਿੱਚ ਗਰਮੀ ਅਤੇ ਲੂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅੱਜ ਵੀ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Weather Update: 17-18 April ਨੂੰ ਮੌਸਮ ਸਾਫ਼, 19-20 April ਨੂੰ ਮੁੜ ਬੱਦਲਵਾਈ-ਬਾਰਿਸ਼ ਅਤੇ ਗੜੇਮਾਰੀ ਦਾ ਕਹਿਰ, ਇਸ ਦਿਨ ਤੋਂ ਮੌਸਮ 'ਚ ਬਦਲਾਅ ਦੀ ਸੰਭਾਵਨਾ

ਅਗਲੇ 24 ਘੰਟਿਆਂ ਦੌਰਾਨ ਸੰਭਾਵਿਤ ਮੌਸਮ

ਮੌਸਮ ਵਿਭਾਗ ਮੁਤਾਬਕ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਪੱਛਮੀ ਹਿਮਾਲਿਆ 'ਤੇ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਤੋਂ ਬਾਅਦ, ਤਾਜ਼ੀ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ, 18 ਤੋਂ 21 ਅਪ੍ਰੈਲ ਦੇ ਵਿਚਕਾਰ ਪੱਛਮੀ ਹਿਮਾਲਿਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਬਰਫਬਾਰੀ ਸੰਭਵ ਹੈ।19 ਅਪ੍ਰੈਲ ਨੂੰ ਪੱਛਮੀ ਹਿਮਾਲਿਆ ਵਿੱਚ ਥੋੜ੍ਹੇ ਸਮੇਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। 18 ਅਤੇ 21 ਅਪ੍ਰੈਲ ਦੌਰਾਨ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਖਿੰਡੇ ਹੋਏ ਮੀਂਹ ਦੀ ਸੰਭਾਵਨਾ ਹੈ।

Summary in English: Heavy Rain Alert: Chance of rain in North India, information from Meteorological Department

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters