Weather Forecast: ਸਰਦੀਆਂ ਖਤਮ ਹੋਣੀਆਂ ਸ਼ੁਰੂ ਹੋ ਗਈਆਂ ਹਨ, ਪਰ ਪੱਛਮੀ ਗੜਬੜੀ ਕਾਰਨ ਕਈ ਸੂਬਿਆਂ ਵਿੱਚ ਮੀਂਹ ਦਾ ਅਸਰ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਪਹਾੜੀ ਸੂਬਿਆਂ ਦੇ ਨਾਲ-ਨਾਲ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ ਦਿੱਲੀ, ਪੰਜਾਬ, ਉਤਰਾਖੰਡ ਸਮੇਤ ਉੱਤਰੀ ਭਾਰਤ ਦੇ ਸੂਬਿਆਂ ਵਿੱਚ ਕੁਝ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੀਂਹ ਦੇ ਨਾਲ-ਨਾਲ ਗੜੇ ਪੈਣ ਦੀ ਵੀ ਸੰਭਾਵਨਾ ਜਤਾਈ ਹੈ। ਆਓ ਜਾਣਦੇ ਹਾਂ ਅੱਜ ਦੇ ਮੌਸਮ ਦਾ ਮਿਜਾਜ਼...
ਪਹਾੜੀ ਸੂਬਿਆਂ ਵਿੱਚ ਬਰਫਬਾਰੀ
ਮੌਸਮ ਵਿਭਾਗ ਮੁਤਾਬਕ 22 ਫਰਵਰੀ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉੱਤਰਾਖੰਡ 'ਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ, ਕੁਝ ਥਾਵਾਂ 'ਤੇ ਵਿਆਪਕ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਸੰਭਵ ਹੈ।
ਭਾਰੀ ਮੀਂਹ ਅਤੇ ਗੜ੍ਹੇਮਾਰੀ ਦਾ ਅਲਰਟ
ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਜੰਮੂ ਡਿਵੀਜ਼ਨ ਅਤੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 20 ਤੋਂ 21 ਫਰਵਰੀ ਦੇ ਵਿਚਕਾਰ ਗੜ੍ਹੇਮਾਰੀ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਕਰਕੇ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਨਾਲ-ਨਾਲ ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੀ 21 ਫਰਵਰੀ ਤੱਕ, ਉੱਤਰੀ ਰਾਜਸਥਾਨ ਵਿੱਚ 20 ਫਰਵਰੀ ਨੂੰ ਅਤੇ ਪੂਰਬੀ ਉੱਤਰ ਪ੍ਰਦੇਸ਼ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ 20 ਤੋਂ 22 ਫਰਵਰੀ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਅਗਲੇ 24 ਘੰਟਿਆਂ ਦੌਰਾਨ ਸੰਭਾਵਿਤ ਮੌਸਮ
● ਮੌਸਮ ਵਿਭਾਗ ਮੁਤਾਬਕ 22 ਫਰਵਰੀ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉੱਤਰਾਖੰਡ 'ਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ, ਕੁਝ ਥਾਵਾਂ 'ਤੇ ਵਿਆਪਕ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਸੰਭਵ ਹੈ।
● ਜੰਮੂ ਡਿਵੀਜ਼ਨ ਅਤੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 20 ਤੋਂ 21 ਫਰਵਰੀ ਦੇ ਵਿਚਕਾਰ ਗੜੇਮਾਰੀ ਦੀਆਂ ਗਤੀਵਿਧੀਆਂ ਹੋ ਸਕਦੀਆਂ ਹਨ।
● ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 21 ਫਰਵਰੀ ਤੱਕ, ਉੱਤਰੀ ਰਾਜਸਥਾਨ ਵਿੱਚ 20 ਫਰਵਰੀ ਨੂੰ ਅਤੇ ਪੂਰਬੀ ਉੱਤਰ ਪ੍ਰਦੇਸ਼ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ 20 ਤੋਂ 22 ਫਰਵਰੀ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● 20 ਫਰਵਰੀ ਨੂੰ ਪੰਜਾਬ, ਹਰਿਆਣਾ, ਦਿੱਲੀ ਅਤੇ 20 ਫਰਵਰੀ ਨੂੰ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਗਰਜ਼-ਤੂਫ਼ਾਨ ਆਉਣ ਦੀ ਸੰਭਾਵਨਾ ਹੈ।
● ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ 21 ਤੋਂ 24 ਫਰਵਰੀ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਸੰਭਵ ਹੈ। ਇਸ ਦੌਰਾਨ ਆਸਾਮ ਅਤੇ ਮੇਘਾਲਿਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Summary in English: Heavy Rain Alert: Rain alert issued in 17 districts of Punjab, know the weather till February 24