ਸਤੰਬਰ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਅਜੇ ਵੀ ਮੌਸਮ 'ਚ ਵੱਖ-ਵੱਖ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਇੱਕ ਪਾਸੇ ਜਿੱਥੇ ਪੰਜਾਬ ਵਰਗੇ ਸੂਬੇ `ਚ ਮਾਨਸੂਨ ਸੀਜ਼ਨ ਦੌਰਾਨ 60 ਫ਼ੀਸਦੀ ਘੱਟ ਮੀਂਹ ਪਿਆ, ਉਥੇ ਹੀ ਮੱਧ ਪ੍ਰਦੇਸ਼ ਤੇ ਉੱਤਰ ਭਾਰਤ ਦੇ ਕਈ ਸੂਬਿਆਂ `ਚ ਹੜ੍ਹ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵਧਦੀਆਂ ਹੀ ਗਈਆਂ। ਆਓ ਜਾਣਦੇ ਹਾਂ ਮੌਸਮ ਦਾ ਹਾਲ।
IMD: ਮੌਸਮ ਵਿਭਾਗ ਨੇ ਅੱਜ ਭਾਰਤ ਦੇ ਕਈ ਹਿੱਸਿਆਂ `ਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਕਈ ਸੂਬਿਆਂ `ਚ ਮੀਂਹ ਲਈ ਅਲਰਟ ਵੀ ਜਾਰੀ ਕੀਤੇ ਗਏ ਹਨ। ਇਸਦੇ ਨਾਲ ਹੀ ਕਈ ਜਿਲਿਆਂ `ਚ ਗਾਰਮੀ ਦੇ ਆਸਾਰ ਵਧਣਗੇ, ਜਦੋਂਕਿ ਉੱਤਰੀ ਭਾਰਤ ਦੇ ਕਈ ਹਿੱਸਿਆਂ `ਚ ਹਾਲੇ ਵੀ ਲੋਕ ਹੜ੍ਹ ਦਾ ਸਾਹਮਣਾ ਕਰ ਰਹੇ ਹਨ।
Punjab Weather: ਪੰਜਾਬ `ਚ ਮਾਨਸੂਨ ਫਿਰ ਤੋਂ ਸਰਗਰਮ ਹੋਵੇਗਾ। ਅੱਜ ਤੇ ਕੱਲ੍ਹ ਪੰਜਾਬ `ਚ ਲੋਕਾਂ ਨੂੰ ਮੀਂਹ ਦੇ ਨਜ਼ਾਰੇ ਵੇਖਣ ਨੂੰ ਮਿਲਣਗੇ। ਮੌਸਮ ਵਿਭਾਗ ਦੇ ਅਨੁਸਾਰ ਦੋ ਦਿਨਾਂ ਤੱਕ ਪੰਜਾਬ ਦੇ ਕਈ ਹਿੱਸਿਆਂ `ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀਂ ਤੋਂ ਰਾਹਤ ਮਿਲੇਗੀ। ਪੰਜਾਬ `ਚ ਹੁਸ਼ਿਆਰਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਰੋਪੜ ਤੇ ਪਟਿਆਲਾ `ਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
Delhi Weather: ਦਿੱਲੀ ਵਾਸੀ ਅੱਜ-ਕੱਲ੍ਹ ਗਾਰਮੀ `ਚ ਵਾਧਾ ਹੋਇਆ ਮਹਿਸੂਸ ਕਰ ਰਹੇ ਹਨ। ਪਰ ਅਗਲੇ ਕੁਝ ਦਿਨਾਂ `ਚ ਇਹ ਗਾਰਮੀ ਘੱਟ ਸਕਦੀ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਕੁਝ ਦਿਨਾਂ `ਚ ਦਿੱਲੀ ਦੇ ਕਈ ਸ਼ਹਿਰਾਂ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਾਰਮੀ ਤੋਂ ਰਾਹਤ ਮਿਲੇਗੀ। ਦਿੱਲੀ ਦਾ ਅੱਜ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : Weather Today: ਮੌਸਮ 'ਚ ਬਦਲਾਅ ਕਾਰਨ ਮੀਂਹ ਦੀਆਂ ਗਤੀਵਿਧੀਆਂ ਜਾਰੀ, ਜਾਣੋ ਆਪਣੇ ਸੂਬੇ ਦਾ ਹਾਲ!
ਹੋਰਾਂ ਸੂਬਿਆਂ `ਚ ਮੌਸਮ ਦਾ ਹਾਲ:
● ਭਾਰਤ ਮੌਸਮ ਵਿਭਾਗ ਨੇ ਪੱਛਮੀ ਬੰਗਾਲ ਤੇ ਉੱਤਰ-ਪੂਰਬੀ ਹਿੱਸਿਆਂ `ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
● ਉਤਰਾਖੰਡ ਦੇ ਕਈ ਜਿਲਿਆਂ `ਚ ਅੱਜ ਭਾਰੀ ਮੀਂਹ ਦੀ ਸੰਭਾਵਨਾ ਜਾਹਿਰ ਕੀਤੀ ਗਈ ਹੈ।
● ਜੰਮੂ ਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਕੇਰਲ, ਦੱਖਣੀ ਕਰਨਾਟਕ, ਤਾਮਿਲਨਾਡੂ ਤੇ ਉੱਤਰ ਪ੍ਰਦੇਸ਼ ਦੇ ਵੀ ਕਈ ਜਿਲਿਆਂ `ਚ ਮੀਂਹ ਦੀ ਉਮੀਦ ਹੈ।
● ਅਸਾਮ ਤੇ ਅਰੁਣਾਚਲ ਪ੍ਰਦੇਸ਼ `ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
● ਕਾਂਗੜਾ, ਚੰਬਾ, ਸਿਰਮੌਰ ਤੇ ਸ਼ਿਮਲਾ ਜ਼ਿਲ੍ਹੇ ਦੇ ਕਈ ਹਿੱਸਿਆਂ `ਚ ਹੜ੍ਹ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ।
● ਮੱਧ ਪ੍ਰਦੇਸ਼ ਤੇ ਉੱਤਰੀ ਭਾਰਤ ਦੇ ਕਈ ਸੂਬਿਆਂ `ਚ ਹਾਲੇ ਵੀ ਲੋਕ ਹੜ੍ਹ ਦਾ ਸਾਹਮਣਾ ਕਰ ਰਹੇ ਹਨ।
Summary in English: Heavy rain will fall in Punjab for two days, rain alert issued in many other states!