Monsoon Alert: ਦੇਸ਼ ਦੇ ਕਈ ਸੂਬਿਆਂ ਵਿੱਚ ਮਾਨਸੂਨ ਆਪਣੇ ਦੂਜੇ ਪੜਾਅ ਵਿੱਚ ਪਹੁੰਚ ਗਿਆ ਹੈ। ਦੱਖਣ ਭਾਰਤ ਦੇ ਨਾਲ-ਨਾਲ ਉੱਤਰ ਭਾਰਤ 'ਚ ਵੀ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ ਹਨ। ਮੌਸਮ ਵਿਭਾਗ ਨੇ ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ 'ਚ 6 ਤੋਂ 9 ਅਗਸਤ ਦਰਮਿਆਨ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Punjab Weather: ਪੰਜਾਬ ਵਿੱਚ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਸ਼ਨੀਵਾਰ ਯਾਨੀ ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ 8 ਅਗਸਤ ਤੱਕ ਮੌਸਮ ਦਾ ਪੈਟਰਨ ਅਜਿਹਾ ਹੀ ਬਣਿਆ ਰਹੇਗਾ। ਮੌਸਮ ਵਿਭਾਗ ਅਨੁਸਾਰ 11 ਅਗਸਤ ਤੋਂ ਸੂਬੇ ਵਿੱਚ ਮੁੜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Haryana Weather: ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸਦੇ ਚਲਦਿਆਂ ਸੂਬੇ ਦਾ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਪਰ ਸੋਨੀਪਤ 'ਚ ਮੀਂਹ ਤਾਂ ਆਇਆ ਪਰ ਚਾਰੇ ਪਾਸੇ ਤਬਾਹੀ ਹੀ ਲੈ ਆਈ।ਬਾਰਿਸ਼ ਤੋਂ ਬਾਅਦ ਹਾਲਤ ਇਹ ਹੈ ਕਿ ਇੱਥੇ ਅਧਿਕਾਰੀ ਦਫਤਰਾਂ 'ਚ ਸੁੱਤੇ ਰਹੇ ਅਤੇ ਜਨਤਾ ਸੜਕਾਂ 'ਤੇ ਰੋਂਦੀ ਨਜ਼ਰ ਆਈ।
Jammu-Kashmir Weather: ਮੌਸਮ ਵਿਭਾਗ ਨੇ ਅੱਜ ਤੋਂ 9 ਅਗਸਤ ਦਰਮਿਆਨ ਜੰਮੂ-ਕਸ਼ਮੀਰ 'ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨ ਕੇਂਦਰ ਸ੍ਰੀਨਗਰ ਅਨੁਸਾਰ 9 ਅਗਸਤ ਤੱਕ ਮੀਂਹ ਪਵੇਗਾ।
Delhi-NCR Weather: ਰਾਜਧਾਨੀ ਦਿੱਲੀ 'ਚ ਮਾਨਸੂਨ ਦਾ ਸਿਲਸਿਲਾ ਜਾਰੀ ਹੈ। ਪਿਛਲੇ ਦੋ ਦਿਨਾਂ ਤੋਂ ਦਿੱਲੀ-ਐਨਸੀਆਰ ਦਾ ਮੌਸਮ ਕਾਫ਼ੀ ਸੁਹਾਵਣਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ:
● ਮੌਸਮ ਵਿਭਾਗ ਨੇ ਅੱਜ ਤੋਂ 9 ਅਗਸਤ ਦਰਮਿਆਨ ਜੰਮੂ-ਕਸ਼ਮੀਰ 'ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
● ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 7 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
● ਓਡੀਸ਼ਾ 'ਚ 8 ਤੋਂ 9 ਅਗਸਤ ਨੂੰ ਭਾਰੀ ਬਾਰਿਸ਼ ਹੋ ਸਕਦੀ ਹੈ।
● ਦਿੱਲੀ 'ਚ ਬੱਦਲਵਾਈ ਦਾ ਦੌਰ ਜਾਰੀ ਹੈ, ਇੱਥੇ ਦਿਨ ਵੇਲੇ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੂਰਬੀ ਰਾਜਸਥਾਨ ਵਿੱਚ 8 ਅਤੇ 9 ਅਗਸਤ ਜਦੋਂਕਿ ਪੱਛਮੀ ਰਾਜਸਥਾਨ ਵਿੱਚ 7 ਤੋਂ 9 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਕੇਰਲ, ਕਰਨਾਟਕ ਅਤੇ ਤੇਲੰਗਾਨਾ ਵਰਗੇ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ।
● ਓਡੀਸ਼ਾ 'ਚ 8 ਤੋਂ 9 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
● 4 ਤੋਂ 10 ਅਗਸਤ ਦਰਮਿਆਨ ਮੱਧ ਪ੍ਰਦੇਸ਼ ਵਿੱਚ ਮੀਂਹ ਦੇ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : IMD Alert: ਭਾਰੀ ਮੀਂਹ ਕਾਰਨ ਹੜ੍ਹ, ਇਨ੍ਹਾਂ ਸੂਬਿਆਂ 'ਚ ਅੱਜ ਵੀ ਮੀਂਹ ਦੀ ਸੰਭਾਵਨਾ
Alert: ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 7 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਨਾਲ ਹੀ ਉੱਤਰ-ਪੂਰਬੀ ਸੂਬਿਆਂ ਨਾਗਾਲੈਂਡ, ਮਿਜ਼ੋਰਮ, ਤ੍ਰਿਪੁਰਾ ਅਤੇ ਮਨੀਪੁਰ ਵਿੱਚ 9 ਅਗਸਤ ਦਰਮਿਆਨ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
Summary in English: Heavy Rainfall: Heavy rain is expected from Jammu and Kashmir to Haryana today, IMD has issued an alert