ਦੇਸ਼ ਦੇ ਕਈ ਸੂਬਿਆਂ `ਚ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ, ਪਰ ਕਈ ਥਾਵਾਂ ਤੇ ਖੁਸ਼ਕ ਤੇ ਹੁੰਮਸ ਵਾਲੀ ਗਰਮੀ ਦੇ ਨਜ਼ਾਰੇ ਵੀ ਦੇਖਣ ਨੂੰ ਮਿਲਣਗੇ। ਪੂਰੇ ਦੇਸ਼ `ਚ ਮੌਸਮ ਦੀ ਇਹ ਗਤੀਵਿਧੀ ਅਕਸਰ ਵੇਖਣ ਨੂੰ ਮਿਲਦੀ ਰਹਿੰਦੀ ਹੈ। ਆਓ ਜਾਣਦੇ ਹਾਂ ਇਹ ਮੌਸਮ ਅੱਜ ਕਿ ਰੁੱਖ ਲਵੇਗਾ।
ਯੂਪੀ, ਬਿਹਾਰ ਦੇ ਕਈ ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ। ਜਦੋਂਕਿ, ਕਰਨਾਟਕ `ਚ ਵੀ ਇਸ ਸੀਜ਼ਨ `ਚ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਜਿਸ ਨਾਲ ਕਰਨਾਟਕ ਸਰਕਾਰ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ ਅੱਜ ਵੀ ਕਈ ਸੂਬਿਆਂ `ਚ ਮੀਂਹ ਪੈਣ ਦੇ ਆਸਾਰ ਹਨ। ਉੱਤਰੀ ਭਾਰਤ ਦੇ ਸੂਬਿਆਂ `ਚ ਜਿਵੇਂ ਕਿ ਦਿੱਲੀ, ਬਿਹਾਰ, ਕੇਰਲ ਤੇ ਕਰਨਾਟਕ ਵਰਗੇ ਦੱਖਣੀ ਸੂਬਿਆਂ 'ਚ ਮੀਂਹ ਪੈ ਸਕਦਾ ਹੈ।
Punjab Weather: ਪੰਜਾਬ `ਚ ਅੱਜ ਵੱਧ ਤੋਂ ਵੱਧ ਤਾਪਮਾਨ 35 ਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ `ਚ ਬੱਦਲ ਛਾਏ ਰਹਿ ਸਕਦੇ ਹਨ ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ `ਚ ਮੌਸਮ ਖੁਸ਼ਕ ਰਹੇਗਾ ਤੇ ਗਰਮੀ ਵਧੇਗੀ। ਮੌਸਮ ਵਿਭਾਗ ਦੇ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
Delhi Weather: ਮੌਸਮ ਵਿਭਾਗ ਦੇ ਅਨੁਸਾਰ ਅੱਜ ਦਿੱਲੀ 'ਚ ਬੱਦਲ ਛਾਏ ਰਹਿ ਸਕਦੇ ਹਨ ਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਵੇਗੀ। ਨਾਲ ਹੀ ਨਮੀ ਵਾਲੀ ਗਰਮੀ `ਚ ਵਾਧਾ ਹੋਵੇਗਾ। ਅੱਜ ਦਿੱਲੀ `ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Rainfall Alert: ਆਈ.ਐਮ.ਡੀ ਨੇ ਇਨ੍ਹਾਂ ਸੂਬਿਆਂ 'ਚ ਦਿੱਤੀ ਮੀਂਹ ਦੀ ਚੇਤਾਵਨੀ, ਜਾਣੋ ਮੌਸਮ ਦਾ ਹਾਲ!
ਦੇਸ਼ ਦੇ ਬਾਕੀ ਸੂਬਿਆਂ `ਚ ਮੌਸਮ ਦਾ ਹਾਲ:
● ਗੁਜਰਾਤ `ਚ ਅੱਜ-ਕੱਲ੍ਹ ਭਾਰੀ ਮੀਂਹ ਪੈ ਰਿਹਾ ਹੈ। ਗੁਜਰਾਤ ਦਾ ਅੱਜ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਰਹੇਗਾ। ਗੁਜਰਾਤ `ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
● ਮੱਧ ਪ੍ਰਦੇਸ਼ ਦੀ ਗੱਲ ਕਰੀਏ ਤਾਂ ਇੱਥੇ ਅੱਜ ਭਾਰੀ ਮੀਂਹ ਪੈ ਸਕਦਾ ਹੈ। ਭੋਪਾਲ `ਚ ਅੱਜ ਦਾ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਨਾਲ ਹੀ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਰਹੇਗਾ।
● ਪਹਾੜੀ ਸੂਬਿਆਂ `ਚੋਂ ਉੱਤਰਾਖੰਡ `ਚ ਅੱਜ ਵੀ ਮੀਂਹ ਪਵੇਗਾ। ਦੇਹਰਾਦੂਨ 'ਚ ਅੱਜ ਦਾ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਜੋ ਕਿ ਵੱਧ ਕੇ 33 ਡਿਗਰੀ ਸੈਲਸੀਅਸ ਜਾ ਸਕਦਾ ਹੈ। ਇੱਥੇ ਵੀ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।
● ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦਾ ਤਾਪਮਾਨ 19 ਡਿਗਰੀ ਸੈਲਸੀਅਸ ਤੋਂ 26 ਡਿਗਰੀ ਸੈਲਸੀਅਸ ਰਹੇਗਾ। ਇੱਥੇ ਵੀ ਹਲਕੀ ਬਾਰਿਸ਼ ਹੋਵੇਗੀ।
● ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ `ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜਧਾਨੀ ਲਖਨਊ 'ਚ ਅੱਜ ਦਾ ਤਾਪਮਾਨ 25 ਡਿਗਰੀ ਸੈਲਸੀਅਸ ਤੋਂ 35 ਡਿਗਰੀ ਸੈਲਸੀਅਸ ਦੇ ਵਿੱਚ ਰਹੇਗਾ। ਨਾਲ ਹੀ ਅਸਮਾਨ `ਚ ਬੱਦਲ ਰਹਿਣ ਦੇ ਆਸਾਰ ਹਨ।
● ਬਿਹਾਰ ਦੀ ਗੱਲ ਕਰੀਏ ਤਾਂ ਇੱਥੇ ਵੀ ਮੀਂਹ ਜਾਰੀ ਰਹੇਗਾ। ਪਟਨਾ 'ਚ ਅੱਜ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹੇਗਾ।
Summary in English: Hot weather will increase in some states and expectations of dry weather, know today's weather condition!