Weather Forecast: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਮਾਨਸੂਨ ਦਾ ਦੌਰ ਖ਼ਤਮ ਹੋਣ ਵਾਲਾ ਹੈ। ਹਾਲਾਂਕਿ, ਮਾਨਸੂਨ ਦੀ ਰਵਾਨਗੀ ਤੋਂ ਪਹਿਲਾਂ ਮੀਂਹ ਨੇ ਕਈ ਸੂਬਿਆਂ ਵਿੱਚ ਆਪਣਾ ਕਹਿਰ ਮਚਾ ਦਿੱਤਾ ਹੈ। ਗੁਜਰਾਤ, ਯੂਪੀ ਤੋਂ ਲੈ ਕੇ ਬਿਹਾਰ ਤੱਕ ਭਾਰੀ ਮੀਂਹ ਪਿਆ, ਪਰ ਹੁਣ ਇਹ ਦੌਰ ਰੁਕਦਾ ਨਜ਼ਰ ਆ ਰਿਹਾ ਹੈ।
ਹਾਲਾਂਕਿ, ਉੱਤਰੀ ਭਾਰਤ ਵਿੱਚ ਮੀਂਹ ਨਾ ਪੈਣ ਕਰਕੇ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਹੁੰਮਸ ਵਾਲੀ ਗਰਮੀ ਦਾ ਮਾਹੌਲ ਹੈ, ਜਿਸ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦੇ ਹਾਲਾਤ।
ਦਿੱਲੀ ਦਾ ਮੌਸਮ
ਦਿੱਲੀ ਵਿੱਚ ਪਿਛਲੇ ਇਕ ਹਫਤੇ ਤੋਂ ਮੀਂਹ ਦਾ ਸਿਲਸਿਲਾ ਬੰਦ ਹੈ, ਜਿਸ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ ਇਕ ਵਾਰ ਫਿਰ ਹੁੰਮਸ ਅਤੇ ਗਰਮੀ ਤੋਂ ਪਰੇਸ਼ਾਨ ਹੈ। ਇੱਥੇ ਤਾਪਮਾਨ ਵੀ ਵਧ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਦਿੱਲੀ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, 5 ਅਕਤੂਬਰ ਤੋਂ ਰਾਸ਼ਟਰੀ ਰਾਜਧਾਨੀ ਦਾ ਮੌਸਮ ਫਿਰ ਤੋਂ ਬਦਲ ਸਕਦਾ ਹੈ। 5 ਅਕਤੂਬਰ ਤੋਂ ਬਾਅਦ ਦਿੱਲੀ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਯਾਨੀ ਮੰਗਲਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੀ ਕੋਈ ਚਿਤਾਵਨੀ ਨਹੀਂ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਹੁਣ 4 ਅਕਤੂਬਰ ਨੂੰ ਮੌਸਮ ਬਦਲਣ ਦੇ ਸੰਕੇਤ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਦੇ ਹਾਲਾਤ ਬਣ ਰਹੇ ਹਨ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਯੂਪੀ-ਬਿਹਾਰ ਦਾ ਮੌਸਮ
ਪੂਰਬੀ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਬਿਹਾਰ ਵਿੱਚ ਇਸ ਸਮੇਂ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਇਸ ਦੇ ਨਾਲ ਹੀ ਮੀਂਹ ਕਾਰਨ ਕਈ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਮੌਸਮ ਵਿਭਾਗ ਮੁਤਾਬਕ ਪੂਰਬੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ। ਬਿਹਾਰ ਵਿੱਚ ਵੀ ਅੱਜ ਬੱਦਲਵਾਈ ਰਹੇਗੀ ਅਤੇ ਕਈ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ: Punjab-Chandigarh ਤੋਂ ਮਾਨਸੂਨ ਰਵਾਨਾ, UP-Bihar ਵਿੱਚ ਮੀਂਹ ਦਾ ਅਲਰਟ, ਪੜੋ IMD ਦੀ ਵੱਡੀ ਅਪਡੇਟ
ਇਨ੍ਹਾਂ ਸੂਬਿਆਂ ਵਿੱਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 5 ਦਿਨਾਂ 'ਚ ਮੌਸਮ 'ਚ ਕਾਫੀ ਬਦਲਾਅ ਦੇਖਣ ਨੂੰ ਮਿਲੇਗਾ। ਉੱਤਰ-ਪੂਰਬੀ ਭਾਰਤ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਆਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਅਗਲੇ ਪੰਜ ਦਿਨਾਂ ਤੱਕ ਮੀਂਹ ਪੈ ਸਕਦਾ ਹੈ। ਇੱਥੇ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਾਮਿਲਨਾਡੂ ਅਤੇ ਕੇਰਲ 'ਚ ਭਾਰੀ ਮੀਂਹ ਪੈ ਸਕਦਾ ਹੈ। ਪੱਛਮੀ ਅਤੇ ਉੱਤਰੀ ਭਾਰਤ ਵਿੱਚ ਮੌਸਮ ਖੁਸ਼ਕ ਰਹੇਗਾ। ਪਿਛਲੇ 24 ਘੰਟਿਆਂ ਵਿੱਚ ਗੁਜਰਾਤ ਅਤੇ ਕਰਨਾਟਕ ਵਿੱਚ ਸਭ ਤੋਂ ਵੱਧ ਬਾਰਿਸ਼ ਹੋਈ ਹੈ। ਯੂਪੀ ਵਿੱਚ ਅਗਲੇ ਪੰਜ ਦਿਨਾਂ ਤੱਕ ਮੌਸਮ ਸੁਹਾਵਣਾ ਰਹੇਗਾ।
Summary in English: Humidity in Punjab-Haryana-Delhi, Cloudy in 12 states including Uttar Pradesh, know the weather from October 1 to 5