Monsoon 2022: ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਉਤਰਾਖੰਡ ਸਣੇ ਕਈ ਸੂਬਿਆਂ 'ਚ ਅੱਜ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਅਗਲੇ ਤਿੰਨ ਦਿਨਾਂ ਤੱਕ ਕੇਰਲ, ਤਾਮਿਲਨਾਡੂ, ਕਰਨਾਟਕ ਵਿੱਚ ਭਾਰੀ ਮੀਂਹ ਪੈਣ ਦੀ ਉਮੀਦ ਜਤਾਈ ਹੈ। ਆਪਣੇ ਸੂਬੇ ਦੇ ਮੌਸਮ ਦਾ ਹਾਲ ਜਾਨਣ ਲਈ ਇਹ ਰਿਪੋਰਟ ਪੜੋ...
Punjab Weather: ਪੰਜਾਬ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਸੂਬੇ ਦੇ ਅੰਮ੍ਰਿਤਸਰ ਸਮੇਤ ਵੱਖ-ਵੱਖ ਜ਼ਿਲ੍ਹਿਆਂ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਅਤੇ ਗਰਜ ਨਾਲ ਇੱਕ-ਦੋ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
Delhi-NCR Weather: ਦਿੱਲੀ-ਐਨਸੀਆਰ 'ਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਦਾ ਪੈਟਰਨ ਬਦਲ ਰਿਹਾ ਹੈ। ਜਿਸਦੇ ਚਲਦਿਆਂ ਦਿੱਲੀ 'ਚ ਮਾਨਸੂਨ ਦਾ ਅਸਰ ਲਗਾਤਾਰ ਦੇਖਣ ਨੂੰ ਮਿਲ ਰਿਹਾ ਹੈ। ਅੱਜ ਵੀ ਦਿੱਲੀ 'ਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲੀਆਂ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ।
ਇਨ੍ਹਾਂ ਸੂਬਿਆਂ 'ਚ ਮੀਂਹ ਦੀ ਭਵਿੱਖਬਾਣੀ:
● ਯੈਲੋ ਅਲਰਟ ਦੇ ਵਿਚਕਾਰ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਜਾਰੀ ਹੈ।
● ਮੌਸਮ ਵਿਭਾਗ ਨੇ ਉਤਰਾਖੰਡ 'ਚ ਵੀ ਅੱਜ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
● ਉੱਤਰ ਪ੍ਰਦੇਸ਼ 'ਚ ਮੀਂਹ ਦਾ ਦੌਰ ਜਾਰੀ ਹੈ ਅਤੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।
● ਬਿਹਾਰ ਦੇ ਪਟਨਾ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ, ਇੱਥੇ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
● ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿੱਚ ਇਨ੍ਹੀਂ ਦਿਨੀਂ ਮੀਂਹ ਪੈ ਰਿਹਾ ਹੈ। ਜਿਸਦੇ ਚਲਦਿਆਂ ਅਲਰਟ ਜਾਰੀ ਕੀਤਾ ਗਿਆ ਹੈ।
● ਅਗਲੇ ਤਿੰਨ ਦਿਨਾਂ ਤੱਕ ਕੇਰਲ, ਤਾਮਿਲਨਾਡੂ ਅਤੇ ਕਰਨਾਟਕ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Rainy Weather Ahead: ਅਗਲੇ 24 ਘੰਟਿਆਂ 'ਚ ਇਨ੍ਹਾਂ ਸੂਬਿਆਂ 'ਚ ਮੀਂਹ ਦੇ ਆਸਾਰ, ਮੌਸਮ ਵਿਭਾਗ ਵੱਲੋਂ ਅਲਰਟ
Alert: ਮੌਸਮ ਵਿਭਾਗ ਨੇ ਅੱਜ ਵੀ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਸੂਬਿਆਂ 'ਚ ਯੂਪੀ, ਉੱਤਰਾਖੰਡ, ਹਿਮਾਚਲ, ਪੰਜਾਬ, ਹਰਿਆਣਾ, ਕੇਰਲ, ਤਾਮਿਲਨਾਡੂ, ਕਰਨਾਟਕ, ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਗੋਆ, ਤੇਲੰਗਾਨਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਉੜੀਸਾ ਸ਼ਾਮਲ ਹਨ। ਇਨ੍ਹਾਂ ਹੀ ਨਹੀਂ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰ-ਪੱਛਮੀ ਭਾਰਤ ਵਿੱਚ ਅਗਸਤ ਅਤੇ ਸਤੰਬਰ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਵੇਗੀ।
Summary in English: IMD Alert: Floods due to heavy rain, chances of rain in these states today