
ਮੌਸਮ ਵਿਭਾਗ ਵੱਲੋਂ ਫਲੈਸ਼ ਅਲਰਟ ਜਾਰੀ
Weather Forecast: ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ ਹੈ। ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਰਾਸ਼ਟਰੀ ਰਾਜਧਾਨੀ ਦਿੱਲੀ ਦਾ ਮੌਸਮ ਸੁਹਾਵਣਾ ਹੋ ਗਿਆ ਹੈ। ਹਾਲਾਂਕਿ, ਦਿੱਲੀ ਵਿੱਚ ਇੱਕ ਵਾਰ ਫਿਰ ਨਮੀ ਵਾਲੀ ਗਰਮੀ ਦੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ ਦਿੱਲੀ-ਐਨਸੀਆਰ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਰਾਸ਼ਟਰੀ ਰਾਜਧਾਨੀ ਵਿੱਚ ਪੂਰੇ ਹਫ਼ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹੇਗੀ। ਇਹ ਭਵਿੱਖਬਾਣੀ ਸੋਮਵਾਰ ਨੂੰ ਦਿੱਲੀ, ਨੋਇਡਾ ਅਤੇ ਗਾਜ਼ੀਆਬਾਦ ਵਿੱਚ ਦਰਮਿਆਨੀ ਬਾਰਿਸ਼ ਤੋਂ ਬਾਅਦ ਆਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਅੱਜ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।
ਦਿੱਲੀ-ਐਨਸੀਆਰ ਦਾ ਮੌਸਮ
ਇੱਕ ਵਾਰ ਫਿਰ ਤੋਂ ਹਲਕੀ ਬੂੰਦਾਬਾਂਦੀ ਅਤੇ ਹਵਾਵਾਂ ਨੇ ਰਾਜਧਾਨੀ ਦਿੱਲੀ ਦੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ, ਜਿਸ ਕਾਰਨ ਦਿੱਲੀ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਦਿੱਲੀ ਦੇ ਕਈ ਇਲਾਕਿਆਂ ਵਿੱਚ ਦਿਨ ਵੇਲੇ ਬੱਦਲਵਾਈ ਰਹੀ ਅਤੇ ਸ਼ਾਮ ਨੂੰ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ, ਜਿਸ ਨਾਲ ਕਈ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ। ਫਿਲਹਾਲ, ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਸਵੇਰ ਤੋਂ ਦਿੱਲੀ-ਐਨਸੀਆਰ ਵਿੱਚ ਭਾਰੀ ਮੀਂਹ ਦੀਆਂ ਗਤੀਵਿਧੀਆਂ ਜਾਰੀ ਹਨ, ਜਿਸ ਨਾਲ ਮੌਸਮ ਵਿੱਚ ਠੰਡਕ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦਾ ਪ੍ਰਭਾਵ ਦਿੱਲੀ ਵਿੱਚ ਸਾਫ ਦੇਖਿਆ ਜਾ ਸਕਦਾ ਹੈ, ਜਿਸ ਨਾਲ 26 ਜੁਲਾਈ ਤੋਂ ਬਾਅਦ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਹਰਿਆਣਾ ਦਾ ਮੌਸਮ
ਹਰਿਆਣਾ ਵਿੱਚ ਇੱਕ ਵਾਰ ਫਿਰ ਮਾਨਸੂਨ ਸਰਗਰਮ ਹੋ ਗਿਆ ਹੈ, ਜਿਸਦੇ ਚਲਦਿਆਂ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਕੱਲ੍ਹ ਯਾਨੀ 21 ਜੁਲਾਈ ਨੂੰ, ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪਿਆ, ਪਰ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਯਮੁਨਾਨਗਰ ਜ਼ਿਲ੍ਹੇ ਵਿੱਚ ਸਭ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਵੀ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀਆਂ ਗਤੀਵਿਧੀਆਂ ਜਾਰੀ ਹਨ। ਫਿਲਹਾਲ, ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ ਹਰਿਆਣਾ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ, ਅੱਜ ਪੰਚਕੂਲਾ, ਯਮੁਨਾਨਗਰ, ਅੰਬਾਲਾ, ਕੁਰੂਕਸ਼ੇਤਰ ਅਤੇ ਕਰਨਾਲ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਕੈਥਲ, ਜੀਂਦ, ਸੋਨੀਪਤ, ਰੋਹਤਕ, ਝੱਜਰ, ਗੁਰੂਗ੍ਰਾਮ, ਰੇਵਾੜੀ, ਫਰੀਦਾਬਾਦ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਨੂਹ, ਪਲਵਲ ਅਤੇ ਸਿਰਸਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: ਅੱਜ Punjab-Haryana-Delhi ਸਮੇਤ ਉੱਤਰੀ ਭਾਰਤ ਦੇ 9 ਸੂਬਿਆਂ ਵਿੱਚ ਭਾਰੀ ਮੀਂਹ ਦਾ Alert, ਇਸ ਦਿਨ ਤੋਂ Monsoon ਦਾ ਨਵਾਂ ਗੇੜ੍ਹ ਸ਼ੁਰੂ
ਪੰਜਾਬ ਦਾ ਮੌਸਮ
ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਪੰਜਾਬ ਦੀਆਂ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਡਿੱਗ ਸਕਦਾ ਹੈ। ਫਿਲਹਾਲ, ਪੰਜਾਬ ਦਾ ਘੱਟੋ-ਘੱਟ ਤਾਪਮਾਨ 0.7 ਡਿਗਰੀ ਘੱਟ ਗਿਆ ਹੈ, ਇਸ ਵੇਲੇ ਇਹ ਆਮ ਦੇ ਨੇੜੇ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਅੱਜ ਮੰਗਲਵਾਰ ਨੂੰ ਸੁਨਾਮ, ਮੋਗਾ ਅਤੇ ਬਰਨਾਲਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਨਾਲ ਸੁਨਾਮ ਦੇ ਕਈ ਪਿੰਡਾਂ ਦੀਆਂ ਗਲੀਆਂ ਵਿੱਚ ਪਾਣੀ ਭਰ ਗਿਆ।
ਤੱਟਵਰਤੀ ਇਲਾਕਿਆਂ ਵਿੱਚ ਭਾਰੀ ਮੀਂਹ
ਮੌਸਮ ਵਿਭਾਗ ਨੇ 27 ਜੁਲਾਈ ਤੱਕ ਗੋਆ ਅਤੇ ਮੱਧ ਮਹਾਰਾਸ਼ਟਰ ਦੇ ਤੱਟਵਰਤੀ ਇਲਾਕਿਆਂ ਵਿੱਚ ਬਹੁਤ ਜ਼ਿਆਦਾ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਸਮੇਂ ਦੌਰਾਨ ਰੁਕ-ਰੁਕ ਕੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।
Summary in English: IMD issues disaster alert! Punjab Weather, Delhi Weather, Flash alert issued in Delhi to Punjab