Weather Update: ਮਾਨਸੂਨ ਕਾਰਨ ਇਸ ਸਮੇਂ ਪੂਰੇ ਦੇਸ਼ `ਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਉੱਤਰ ਤੋਂ ਦੱਖਣੀ ਤੱਕ ਦੇ ਸੂਬਿਆਂ `ਚ ਹਲਕਾ ਮੀਂਹ ਪੈ ਰਿਹਾ ਹੈ, ਪਰ ਭਾਰਤ ਦੇ ਕਈ ਹਿੱਸਿਆਂ `ਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਇਸ ਹੜ੍ਹ ਨੇ ਕਈ ਸੂਬਿਆਂ `ਚ ਭਿਆਨਕ ਰੂਪ ਧਾਰਨ ਕਰ ਲਿਆ ਹੈ। ਜਿਸਦੇ ਚਲਦਿਆਂ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਈ.ਐਮ.ਡੀ (IMD) ਦੇ ਅਨੁਸਾਰ ਸਿਤੰਬਰ ਦੇ ਪਹਿਲੇ ਹਫਤੇ ਤਕ ਇਹ ਮਾਨਸੂਨ ਵਾਪਸੀ ਦਾ ਰੁੱਖ ਲੈ ਲਵੇਗਾ।
Punjab Weather: ਪੰਜਾਬ `ਚ ਇਸ ਹਫ਼ਤੇ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਦਾ ਵਾਧਾ ਹੋਵੇਗਾ ਤੇ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਾਲ ਹੀ ਪੰਜਾਬ `ਚ ਮਾਨਸੂਨ ਦੇ ਕਮਜ਼ੋਰ ਹੋਣ ਦੀ ਸੰਭਾਵਨਾ ਹੈ। ਅਜਿਹੇ 'ਚ ਬਾਰਿਸ਼ ਘੱਟ ਹੋਵੇਗੀ ਤੇ ਸੂਬੇ ਦੇ ਕਈ ਜ਼ਿਲਿਆਂ 'ਚ ਮੌਸਮ ਖੁਸ਼ਕ ਰਹੇਗਾ।
Delhi Weather: ਦੇਸ਼ ਦੀ ਰਾਜਧਾਨੀ ਦਿੱਲੀ ਦਾ ਘੱਟੋ-ਘੱਟ ਤਾਪਮਾਨ 26.0 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ 34 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਦਿੱਲੀ `ਚ ਅੱਜ ਆਸਮਾਨ 'ਚ ਬੱਦਲ ਛਾਏ ਰਹਿਣਗੇ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
IMD ਦਿਸ਼ਾ-ਨਿਰਦੇਸ਼:
-ਆਈ.ਐਮ.ਡੀ ਦੇ ਅਨੁਸਾਰ ਅੱਜ ਗੁਜਰਾਤ ਦੇ ਅਹਿਮਦਾਬਾਦ `ਚ ਬੱਦਲ ਛਾਏ ਰਹਿਣਗੇ। ਅਹਿਮਦਾਬਾਦ ਦਾ ਤਾਪਮਾਨ 27 ਡਿਗਰੀ ਸੈਲਸੀਅਸ ਤੋਂ 34 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ।
-ਮੱਧ ਪ੍ਰਦੇਸ਼ ਦੀ ਗੱਲ ਕਰੀਏ ਤਾਂ ਭੋਪਾਲ `ਚ ਅੱਜ ਭਾਰੀ ਮੀਂਹ ਦੀ ਸੰਭਾਵਨਾ ਹੈ। ਅੱਜ ਦਾ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਰਹੇਗਾ।
-ਪਹਾੜੀ ਸੂਬਿਆਂ 'ਚੋਂ ਉੱਤਰਾਖੰਡ ਦੇ ਕਈ ਜ਼ਿਲ੍ਹਿਆਂ `ਚ ਮੀਂਹ ਜ਼ਾਰੀ ਹੈ।
-ਦੇਹਰਾਦੂਨ `ਚ ਅੱਜ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹੇਗਾ।
ਇਥੇ ਬੱਦਲ ਛਾਏ ਰਹਿਣਗੇ ਤੇ ਭਾਰੀ ਮੀਂਹ ਪਵੇਗਾ।
-ਰਾਜਸਥਾਨ ਦੇ ਜੈਪੁਰ ਦਾ ਅੱਜ ਦਾ ਘੱਟੋ-ਘੱਟ ਤਾਪਮਾਨ 24 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਰਹਿਣ ਦਾ ਅਨੁਮਾਨ ਹੈ। ਨਾਲ ਹੀ ਬੱਦਲਵਾਈ ਰਹਿਣ ਦੀ ਉਮੀਦ ਹੈ।
-ਲਖਨਊ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਹੇਗਾ ਤੇ ਭਾਰੀ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : Rainfall Alert: ਦੱਖਣੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ!
ਕਿਹੜੇ ਸੂਬਿਆਂ `ਚ ਅੱਜ ਮੀਂਹ ਦੀ ਸੰਭਾਵਨਾ:
ਭਾਰਤ ਦੇ ਕਈ ਹਿੱਸਿਆਂ `ਚ ਮੀਂਹ ਦਾ ਕਹਿਰ ਜ਼ਾਰੀ ਹੈ। ਅੱਜ ਵੀ ਭਾਰਤ ਦੇ ਕਈ ਹਿੱਸਿਆਂ `ਚ ਮੀਂਹ ਦੀ ਚੇਤਾਵਨੀ ਜ਼ਾਰੀ ਕੀਤੀ ਗਈ ਹੈ। ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਪੂਰਬੀ ਅਸਾਮ, ਬਿਹਾਰ, ਪੂਰਬੀ ਯੂਪੀ ਤੇ ਝਾਰਖੰਡ `ਚ ਅੱਜ ਬਾਰਿਸ਼ ਹੋਣ ਵਾਲੀ ਹੈ। ਨਾਲ ਹੀ ਪੂਰਬੀ ਮੱਧ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ, ਕੇਰਲ, ਗੁਜਰਾਤ, ਮਹਾਰਾਸ਼ਟਰ, ਹਰਿਆਣਾ, ਦਿੱਲੀ ਸਮੇਤ ਕਈ ਹੋਰ ਸੂਬਿਆਂ ਦੇ ਕੁਝ ਖੇਤਰਾਂ `ਚ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਉੜੀਸਾ, ਆਂਧਰਾ ਪ੍ਰਦੇਸ਼, ਉੱਤਰਾਖੰਡ ਤੇ ਹਿਮਾਚਲ ਪ੍ਰਦੇਸ਼ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Summary in English: IMD warned of rain in these states, know the state of the weather!