ਦੇਸ਼ ਦੇ ਲਗਭਗ ਸਾਰੇ ਸੂਬਿਆਂ ਤੋਂ ਮਾਨਸੂਨ ਦੀ ਵਾਪਸੀ ਹੋ ਚੁੱਕੀ ਹੈ। ਪਰ ਦੱਖਣ-ਪੱਛਮੀ ਸੂਬਿਆਂ `ਚ ਅੱਧ ਅਕਤੂਬਰ ਤੋਂ ਬਾਅਦ ਵੀ ਮੀਂਹ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤੋਂ 20 ਅਕਤੂਬਰ ਤੱਕ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ, ਮਹੇ, ਕਰਨਾਟਕ ਦੇ ਲਕਸ਼ਦੀਪ ਤੇ ਅੰਡੇਮਾਨ ਨਿਕੋਬਾਰ ਦੇ ਕੁਝ ਇਲਾਕਿਆਂ `ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਮੁਤਾਬਕ 18 ਅਕਤੂਬਰ ਦੀ ਰਾਤ ਤੱਕ ਇੱਕ ਨਵੀਂ ਪੱਛਮੀ ਗੜਬੜੀ ਯਾਨੀ ਵੈਸਟਰਨ ਡਿਸਟਰਬੈਂਸ ਪੱਛਮੀ ਹਿਮਾਲਿਆ ਦੇ ਨੇੜੇ ਪਹੁੰਚ ਜਾਵੇਗਾ। ਇਸਦੇ ਨਾਲ ਹੀ ਉੱਤਰੀ ਅੰਡੇਮਾਨ ਸਾਗਰ ਤੇ ਨਾਲ ਲਗਦੇ ਖੇਤਰਾਂ `ਚ ਚੱਕਰਵਾਤੀ ਚੱਕਰ ਬਣਨ ਦੀ ਸੰਭਾਵਨਾ ਹੈ। ਜਿਸਦੇ ਚਲਦਿਆਂ ਮੌਸਮ `ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।
Delhi Weather: ਰਾਜਧਾਨੀ ਦਿੱਲੀ `ਚ ਅੱਜ ਹਲਕੇ ਬੱਦਲ ਛਾਏ ਰਹਿਣਗੇ ਪਰ ਮੌਸਮ ਦੇ ਜ਼ਿਆਦਾਤਰ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦਿੱਲੀ `ਚ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹੇਗਾ।
Punjab Weather: ਪੰਜਾਬ ਦੇ ਮੌਸਮ `ਚ ਇੱਕ ਵਾਰ ਫਿਰ ਬਦਲਾਅ ਆ ਰਿਹਾ ਹੈ। ਰਾਤ ਵੇਲੇ ਪੰਜਾਬ ਦੇ ਜ਼ਿਆਦਾਤਰ ਜਿਲ੍ਹਿਆਂ `ਚ ਹੁਣ ਠੰਡ ਹੋਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ `ਚ ਅੱਜ ਤੋਂ ਵੈਸਟਰਨ ਡਿਸਟਰਬੈਂਸ (Western Disturbance) ਸਰਗਰਮ ਹੋ ਜਾਵੇਗਾ। ਇਹ ਹਿਮਾਚਲ ਦੇ ਖੇਤਰ `ਤੇ ਬਣਿਆ ਹੋਇਆ ਹੈ। ਇਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ `ਚ ਗਰਜ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਬਣ ਗਈ ਹੈ।
ਇਹ ਵੀ ਪੜ੍ਹੋ : Weather Report: ਇਸ ਸੂਬੇ `ਚ ਭਾਰੀ ਮੀਂਹ ਕਾਰਨ ਫਸਲਾਂ ਤਬਾਹ, ਜਾਣੋ ਅੱਜ ਦਾ ਮੌਸਮ
ਹੋਰਾਂ ਸੂਬਿਆਂ ਦਾ ਮੌਸਮ:
● ਮੌਸਮ ਵਿਭਾਗ ਅਨੁਸਾਰ 20 ਅਕਤੂਬਰ ਤੱਕ ਤਾਮਿਲਨਾਡੂ, ਪੁਡੂਚੇਰੀ ਤੇ ਕਰਾਈਕਲ `ਚ ਮੀਂਹ ਪੈ ਸਕਦਾ ਹੈ।
● ਕੇਰਲ, ਮਹੇ, ਕਰਨਾਟਕ ਦੇ ਲਕਸ਼ਦੀਪ ਤੇ ਅੰਡੇਮਾਨ ਨਿਕੋਬਾਰ ਦੇ ਕੁਝ ਇਲਾਕਿਆਂ `ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਉੱਤਰ ਭਾਰਤ `ਚ ਮਾਨਸੂਨ ਦੇ ਜਾਣ ਤੋਂ ਬਾਅਦ ਕਈ ਜ਼ਿਲ੍ਹਿਆਂ `ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ।
● 18 ਅਕਤੂਬਰ ਦੀ ਰਾਤ ਤੱਕ ਇੱਕ ਨਵੀਂ ਪੱਛਮੀ ਗੜਬੜੀ ਯਾਨੀ ਵੈਸਟਰਨ ਡਿਸਟਰਬੈਂਸ ਪੱਛਮੀ ਹਿਮਾਲਿਆ ਦੇ ਨੇੜੇ ਪਹੁੰਚ ਜਾਵੇਗਾ।
Summary in English: Increased cold in the mountains, chances of rain in these states