Weather Forecast: ਉੱਤਰ ਭਾਰਤ ਦੇ ਸੂਬਿਆਂ ਵਿੱਚ ਮੌਸਮ ਮੁੜ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਦੇਸ਼ ਦੇ ਕੁਝ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ, ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ 'ਚ ਉੱਤਰ ਭਾਰਤ ਦੇ ਸੂਬਿਆਂ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਆਓ ਜਾਣਦੇ ਹਾਂ ਅੱਜ ਦਾ ਮੌਸਮ...
ਦਿੱਲੀ ਦਾ ਮੌਸਮ
ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਅੱਜ ਆਸਮਾਨ ਸਾਫ਼ ਰਹੇਗਾ। ਇੱਥੇ ਘੱਟੋ-ਘੱਟ ਤਾਪਮਾਨ 18 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਹੋ ਸਕਦਾ ਹੈ। ਦਿੱਲੀ 'ਚ 9 ਅਪ੍ਰੈਲ ਨੂੰ ਬੂੰਦਾ-ਬਾਂਦੀ ਜਾਂ ਹਲਕੀ ਬਾਰਿਸ਼ ਹੋ ਸਕਦੀ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਹੌਲੀ-ਹੌਲੀ ਪੰਜਾਬ-ਹਰਿਆਣਾ ਦੇ ਮੌਸਮ ਵਿੱਚ ਬਦਲਾਅ ਹੁੰਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸਰਗਰਮ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਖਤਮ ਹੋਣ ਕਾਰਨ ਮੌਸਮ 'ਚ ਬਦਲਾਅ ਆ ਰਿਹਾ ਹੈ। IMD ਮੁਤਾਬਕ ਦੋਵੇਂ ਸੂਬਿਆਂ 'ਚ ਆਉਂਦੇ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ 'ਚ ਤਾਪਮਾਨ ਤੇਜ਼ੀ ਨਾਲ ਵਧਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ : ਮਈ-ਜੂਨ 'ਚ ਪਵੇਗੀ Extreme Heat, ਅੱਜ ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ 'ਚ Rain Alert
ਉੱਤਰ ਪ੍ਰਦੇਸ਼ ਦਾ ਮੌਸਮ
ਅੱਜ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਘੱਟੋ-ਘੱਟ ਤਾਪਮਾਨ 18 ਅਤੇ ਵੱਧ ਤੋਂ ਵੱਧ 36 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹੁਣ ਹੌਲੀ-ਹੌਲੀ ਪਾਰਾ ਚੜ੍ਹਨ ਨਾਲ ਲੋਕਾਂ ਦੀਆਂ ਪਰੇਸ਼ਾਨੀਆਂ ਵੱਧ ਸਕਦੀਆਂ ਹਨ।
ਹਿਮਾਚਲ ਪ੍ਰਦੇਸ਼ ਦਾ ਮੌਸਮ
ਮੌਸਮ ਵਿਭਾਗ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਸਾਰੇ ਖੇਤਰਾਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ 12 ਅਪ੍ਰੈਲ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਵੀ ਪੇਸ਼ੀਨਗੋਈ ਕੀਤੀ ਹੈ।
ਇਹ ਵੀ ਪੜ੍ਹੋ : Punjab-Haryana Weather Update: ਅੱਜ ਤੋਂ ਮੌਸਮ 'ਚ ਵੱਡਾ ਬਦਲਾਅ, ਜਾਣੋ IMD ਦੀ ਵੱਡੀ ਅਪਡੇਟ
ਮਹਾਰਾਸ਼ਟਰ, ਤੇਲੰਗਾਨਾ ਵਿੱਚ ਮੀਂਹ ਦੇ ਆਸਾਰ
ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਮਹਾਰਾਸ਼ਟਰ, ਤੇਲੰਗਾਨਾ ਅਤੇ ਉੜੀਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਮਹਾਰਾਸ਼ਟਰ ਵਿੱਚ ਬਾਰਿਸ਼ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਹੈ।
Summary in English: Know the next week's weather report, know the weather condition of your state