ਮਾਨਸੂਨ ਦਾ ਸੀਜ਼ਨ ਹੁਣ ਆਪਣੇ ਆਖਰੀ ਦੌਰ `ਚ ਹੈ, ਪਰ ਦੇਸ਼ `ਚ ਮੀਂਹ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਕਈ ਸੂਬਿਆਂ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ, ਜਦੋਂਕਿ ਕਈ ਸੂਬਿਆਂ `ਚ ਭਾਰੀ ਬਾਰਿਸ਼ ਹੋ ਰਹੀ ਹੈ। ਇਸਦੇ ਨਾਲ ਹੀ ਲਖਨਊ `ਚ ਪੈ ਰਹੇ ਭਾਰੀ ਮੀਂਹ ਦੇ ਕਾਰਣ ਉੱਥੇ ਹੜ੍ਹ ਵਰਗੀ ਸਤਿਥੀ ਬਣੀ ਹੋਈ ਹੈ, ਜਿਸ ਨਾਲ ਬੱਚਿਆਂ ਦਾ ਸਕੂਲ ਜਾਣਾ ਮੁਸ਼ਕਿਲ ਹੋ ਰਿਹਾ ਹੈ। ਆਓ ਜਾਣਦੇ ਹਾਂ ਦੇਸ਼ ਦੇ ਹੋਰ ਸੂਬਿਆਂ ਦੇ ਹਾਲਾਤਾਂ ਬਾਰੇ।
IMD Forecast: ਮੌਸਮ ਵਿਭਾਗ ਨੇ ਅੱਜ ਤੇ ਕੱਲ੍ਹ ਨੂੰ ਲੈ ਕੇ ਕਈ ਸੂਬਿਆਂ `ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ ਮੁੰਬਈ ਦੇ ਕੁਝ ਹਿੱਸਿਆਂ `ਚ ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਤੇ ਦਿੱਲੀ ਵਰਗੇ ਕਈ ਸੂਬਿਆਂ `ਚ ਅੱਜ ਹਲਕੇ ਮੀਂਹ ਪੈਣ ਦੇ ਆਸਾਰ ਹਨ।
Delhi Weather: ਭਾਰਤ ਦੀ ਰਾਜਧਾਨੀ ਦਿੱਲੀ `ਚ ਕੱਲ੍ਹ ਵਾਂਗੂ ਅੱਜ ਵੀ ਮੀਂਹ ਪੈਣ ਦੇ ਪੂਰੇ ਆਸਾਰ ਹਨ। ਇਸਦੇ ਨਾਲ ਹੀ ਮੀਂਹ ਦਾ ਇਹ ਦੌਰ ਅਗਲੇ ਦੋ ਦਿਨਾਂ ਤੱਕ ਜਾਰੀ ਰਹਿ ਸਕਦਾ ਹੈ। ਇਸ ਨਾਲ ਦਿੱਲੀ ਦਾ ਮੌਸਮ ਵਧੀਆ ਬਣਿਆ ਰਹੇਗਾ ਤੇ ਗਰਮੀ ਤੋਂ ਛੁਟਕਾਰਾ ਮਿਲੇਗਾ। ਦਿੱਲੀ ਦਾ ਅੱਜ ਦਾ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹੇਗਾ।
Punjab Weather: ਪੰਜਾਬ `ਚ ਅੱਜ ਬੱਦਲ ਛਾਏ ਰਹਿ ਸਕਦੇ ਹਨ ਤੇ ਕਈ ਜਿਲ੍ਹਿਆਂ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਦਾ ਅੱਜ ਦਾ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : Rainfall Alert: ਦਿੱਲੀ `ਚ ਅੱਜ ਮੀਂਹ ਦਾ ਅਲਰਟ ਜਾਰੀ, ਜਾਣੋ ਆਪਣੇ ਸੂਬੇ ਦਾ ਮੌਸਮ
ਇਨ੍ਹਾਂ ਸੂਬਿਆਂ `ਚ ਪਵੇਗਾ ਮੀਂਹ:
● ਅੱਜ, ਗੁਜਰਾਤ, ਮੱਧ ਮਹਾਰਾਸ਼ਟਰ, ਰਾਜਸਥਾਨ, ਮੱਧ ਪ੍ਰਦੇਸ਼ ਦੇ ਚੰਬਲ ਡਿਵੀਜ਼ਨ ਤੇ ਪੱਛਮੀ ਹਿੱਸਿਆਂ `ਚ ਭਾਰੀ ਬਾਰਿਸ਼ ਹੋ ਸਕਦੀ ਹੈ।
● ਮੌਸਮ ਵਿਭਾਗ ਦੇ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਉੜੀਸਾ, ਮਹਾਰਾਸ਼ਟਰ ਦੇ ਕੋਂਕਣ ਖੇਤਰ ਤੇ ਗੋਆ `ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਯੂ.ਪੀ ਤੇ ਉਤਰਾਖੰਡ `ਚ ਵੀ ਆਈ.ਐਮ.ਡੀ (IMD) ਵੱਲੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
● ਇਸਦੇ ਨਾਲ ਹੀ ਤਾਮਿਲਨਾਡੂ, ਆਂਧਰਾ ਪ੍ਰਦੇਸ਼ ਤੇ ਤੇਲੰਗਾਨਾ `ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।
● ਲਖਨਊ `ਚ ਪੈ ਰਹੇ ਭਾਰੀ ਮੀਂਹ ਦੇ ਕਾਰਣ ਉੱਥੇ ਹੜ੍ਹ ਵਰਗੀ ਸਤਿਥੀ ਬਣੀ ਹੋਈ ਹੈ, ਜਿਸ ਕਰਕੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
● ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਗੁਜਰਾਤ ਦੇ ਕੁਝ ਹਿੱਸਿਆਂ, ਪੱਛਮੀ ਉੱਤਰ ਪ੍ਰਦੇਸ਼, ਮੱਧ ਮਹਾਰਾਸ਼ਟਰ, ਛੱਤੀਸਗੜ੍ਹ ਤੇ ਪੂਰਬੀ ਮੱਧ ਪ੍ਰਦੇਸ਼ `ਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਮੁੰਬਈ, ਪਾਲਘਰ ਵਰਗੇ ਇਲਾਕਿਆਂ 'ਚ ਬਾਰਿਸ਼ ਨੂੰ ਲੈ ਕੇ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।
Summary in English: Light rain is expected today in many other states including Punjab