ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਬਾਅਦ ਹੁਣ ਮੌਸਮ ਵਿਭਾਗ ਨੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਅੱਜ ਦਾ ਮੌਸਮ...
Weather Forecast: ਕੜਾਕੇ ਦੀ ਠੰਡ ਦੇ ਵਿਚਕਾਰ ਉੱਤਰ ਭਾਰਤ ਦੇ ਜ਼ਿਆਦਾਤਰ ਸੂਬੇ ਸੰਘਣੀ ਧੁੰਦ ਦੀ ਮਾਰ ਝੱਲ ਰਹੇ ਹਨ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ ਤੱਕ ਧੁੰਦ ਹੀ ਧੁੰਦ ਛਾਈ ਹੋਈ ਹੈ। ਹਾਲਾਂਕਿ, ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿੱਚ ਪਿਛਲੇ ਦਿਨ ਦੇ ਮੁਕਾਬਲੇ ਅੱਜ ਯਾਨੀ ਮੰਗਲਵਾਰ ਨੂੰ ਸੰਘਣੀ ਧੁੰਦ ਤੋਂ ਮਾਮੂਲੀ ਰਾਹਤ ਮਿਲੀ, ਜਦੋਂਕਿ ਠੰਡੀਆਂ ਹਵਾਵਾਂ ਦਾ ਪ੍ਰਭਾਵ ਬਰਕਰਾਰ ਹੈ। ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਬਾਅਦ ਹੁਣ ਮੌਸਮ ਵਿਭਾਗ ਨੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਓ ਜਾਣਦੇ ਹਾਂ ਅੱਜ ਦਾ ਮੌਸਮ...
ਪੰਜਾਬ 'ਚ ਮੀਂਹ ਦੇ ਆਸਾਰ
ਪੰਜਾਬ 'ਚ ਚੱਲ ਰਹੀਆਂ ਬਰਫੀਲੀਆਂ ਹਵਾਵਾਂ ਕਾਰਨ ਠੰਡ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਨੇ ਲੋਕਾਂ ਨੂੰ ਤੜਫਾਉਣ ਦਾ ਕੰਮ ਕੀਤਾ। ਤੁਹਾਨੂੰ ਦੱਸ ਦੇਈਏ ਕਿ ਬਠਿੰਡਾ ਵਿੱਚ ਸੋਮਵਾਰ ਰਾਤ ਪਾਰਾ 2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਮੰਗਲਵਾਰ ਯਾਨੀ ਅੱਜ ਵੀ ਠੰਡ ਦਾ ਪ੍ਰਕੋਪ ਜਾਰੀ ਰਹੇਗਾ। ਇਸ ਤੋਂ ਬਾਅਦ 11 ਤੋਂ 13 ਜਨਵਰੀ ਤੱਕ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ। ਫਿਰ 14 ਜਨਵਰੀ ਤੋਂ ਮੁੜ ਆਪਣਾ ਕਹਿਰ ਬਰਪਾਏਗੀ।
ਹਰਿਆਣਾ 'ਚ ਠੰਢ ਦਾ ਕਹਿਰ
ਪੰਜਾਬ ਵਾਂਗ ਹਰਿਆਣਾ ਵਿੱਚ ਵੀ ਠੰਢ ਦਾ ਕਹਿਰ ਸੋਮਵਾਰ ਨੂੰ ਜਾਰੀ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਹਰਿਆਣਾ ਦਾ ਸਭ ਤੋਂ ਠੰਢਾ ਜ਼ਿਲ੍ਹਾ ਮਹਿੰਦਰਗੜ੍ਹ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਨੇ ਪੰਜਾਬ ਵਾਂਗ ਹਰਿਆਣਾ 'ਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਜਿੱਥੇ ਕਣਕ ਅਤੇ ਸਰ੍ਹੋਂ ਲਈ ਠੰਡ ਲਾਹੇਵੰਦ ਦੱਸੀ ਹੈ। ਉੱਥੇ ਹੀ ਇਸ ਵਧਦੀ ਠੰਡ ਨੂੰ ਸਬਜ਼ੀਆਂ ਦੀ ਫ਼ਸਲ ਲਈ ਖ਼ਤਰਾ ਦੱਸਿਆ ਹੈ। ਦੱਸ ਦੇਈਏ ਕਿ ਠੰਡ ਵਧਣ ਕਾਰਨ ਸਬਜ਼ੀਆਂ ਦੀ ਪੈਦਾਵਾਰ ਪ੍ਰਭਾਵਿਤ ਹੋ ਰਹੀ ਹੈ।
ਇਹ ਵੀ ਪੜ੍ਹੋ : ਧੁੰਦ ਨਾਲ ਢੱਕਿਆ ਪੰਜਾਬ, ਆਉਣ ਵਾਲੇ 48 ਘੰਟੇ ਸਭ ਤੋਂ ਭਾਰੀ, ਪਾਰਾ 4 ਡਿਗਰੀ ਤੋਂ ਹੇਠਾਂ, ਰੈੱਡ ਅਲਰਟ ਜਾਰੀ
ਦਿੱਲੀ-ਐੱਨ.ਸੀ.ਆਰ 'ਚ ਠੰਡ ਬਰਕਰਾਰ
ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਗੁਆਂਢੀ ਸੂਬੇ 'ਚ ਸੀਤ ਲਹਿਰ ਅਤੇ ਕੜਾਕੇ ਦੀ ਠੰਡ ਪੈ ਰਹੀ ਹੈ, ਜਿਸਦੇ ਚਲਦਿਆਂ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਦਿੱਲੀ-ਐੱਨ.ਸੀ.ਆਰ 'ਚ ਵਧਦੀ ਠੰਡ ਨੇ ਪਿਛਲੇ ਕਈ ਰਿਕਾਰਡ ਤੋੜ ਦਿੱਤੇ ਹਨ। ਗੱਲ ਸੋਮਵਾਰ ਦੇ ਮੌਸਮ ਦੀ ਕਰੀਏ ਤਾਂ ਇੱਥੇ ਸ਼ੀਤ ਲਹਿਰ ਤੇ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਕਈ ਗੁਨਾ ਵਧਾ ਦਿੱਤਾ। ਫਿਲਹਾਲ, ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਸੰਘਣੀ ਧੁੰਦ ਬੁੱਧਵਾਰ ਤੱਕ ਜਾਰੀ ਰਹੇਗੀ, ਇਸ ਦੇ ਨਾਲ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
13 ਜਨਵਰੀ ਤੱਕ ਮੀਂਹ ਦੇ ਆਸਾਰ
● ਪੱਛਮੀ ਗੜਬੜੀ ਕਾਰਨ 11-13 ਜਨਵਰੀ ਤੱਕ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ।
● ਦਿੱਲੀ-ਐਨਸੀਆਰ, ਯੂਪੀ, ਪੰਜਾਬ ਅਤੇ ਹਰਿਆਣਾ ਵਿੱਚ ਬੱਦਲਵਾਈ ਨਾਲ ਮੀਂਹ ਦੇ ਆਸਾਰ ਹਨ।
● ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਇਸ ਦੌਰਾਨ ਭਾਰੀ ਮੀਂਹ ਜਾਂ ਬਰਫ਼ਬਾਰੀ ਦੇਖੀ ਜਾ ਸਕਦੀ ਹੈ।
● ਮੌਸਮ ਵਿਭਾਗ ਨੇ ਬਾਰਿਸ਼ ਅਤੇ ਬਰਫਬਾਰੀ ਦੇ ਨਾਲ ਠੰਡੀਆਂ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਹੈ।
● ਮੀਂਹ ਕਾਰਨ ਮੌਸਮ 'ਚ ਮੁੜ ਸੀਤ ਲਹਿਰ ਵਾਲੀ ਸਥਿਤੀ ਬਣ ਜਾਵੇਗੀ ਅਤੇ ਲੋਕ ਕੜਾਕੇ ਦੀ ਠੰਡ ਮਹਿਸੂਸ ਕਰਨਗੇ।
ਇਹ ਵੀ ਪੜ੍ਹੋ : 2 ਡਿਗਰੀ ਦਾ ਵੱਡਾ ਝਟਕਾ, ਹਰਿਆਣਾ-ਪੰਜਾਬ-ਦਿੱਲੀ 'ਚ ਛਿੜਿਆ ਕਾਂਬਾ, 8 ਜਨਵਰੀ ਤੋਂ ਰਾਹਤ ਦੇ ਆਸਾਰ
ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ
● ਮੌਸਮ ਵਿਭਾਗ ਦੀ ਮੰਨੀਏ ਤਾਂ ਉੱਤਰ ਭਾਰਤ 'ਚ ਕੜਾਕੇ ਦੀ ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਵੀ ਜਾਰੀ ਰਹੇਗੀ।
● ਅਗਲੇ 24 ਘੰਟਿਆਂ ਦੌਰਾਨ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ ਅਤੇ ਮੱਧ ਪ੍ਰਦੇਸ਼ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।
● ਧੁੰਦ ਕਾਰਨ ਉੱਤਰ ਭਾਰਤ 'ਚ ਵਿਜ਼ੀਬਿਲਟੀ 50 ਮੀਟਰ ਤੱਕ ਘੱਟ ਸਕਦੀ ਹੈ, ਇਸ ਕਾਰਨ ਮੌਸਮ ਵਿਭਾਗ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।
● ਵਾਹਨਾਂ ਦੇ ਅੱਗੇ-ਪਿੱਛੇ ਫੌਗ ਲਾਈਟਾਂ ਜਗਾਉਣ ਦੇ ਨਾਲ-ਨਾਲ ਸਪੀਡ ਧੀਮੀ ਰੱਖਣ ਦੀ ਸਲਾਹ ਦਿੱਤੀ ਗਈ ਹੈ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
Summary in English: Mercury dropped to 2 degrees in Punjab, rain from 11 to 13 January, severe winter from 14 January