Delhi-NCR Updated Weather Report : ਦੇਸ਼ 'ਚ ਲਗਾਤਾਰ ਦੂਜੇ ਦਿਨ ਹੋ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ 'ਚ ਭਾਰਤ ਦੇ ਕਈ ਇਲਾਕਿਆਂ 'ਚ ਬੱਦਲ ਅਤੇ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਅੱਜ ਯਾਨੀ 24 ਮਈ ਨੂੰ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਇਸ ਤੋਂ ਇਲਾਵਾ, ਕਈ ਸੂਬਿਆਂ ਵਿੱਚ ਤੇਜ ਹਨੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
Rainfall Today: ਉੱਤਰੀ ਭਾਰਤ ਵਿੱਚ ਸੋਮਵਾਰ ਤੋਂ ਸ਼ੁਰੂ ਹੋਈ ਬਾਰਿਸ਼ ਨੇ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ। ਦੇਸ਼ ਦੇ ਜ਼ਿਆਦਾਤਰ ਇਲਾਕਿਆਂ 'ਚ ਅੱਜ ਇਕ ਵਾਰ ਫਿਰ ਤੋਂ ਮੀਂਹ ਅਤੇ ਹਨੇਰੀ ਸ਼ੁਰੂ ਹੋ ਗਈ ਹੈ। ਜਿਸ ਕਾਰਨ ਦਿੱਲੀ-ਐਨਸੀਆਰ ਅਤੇ ਹੋਰ ਸੂਬਿਆਂ ਨੇ ਅੱਤ ਦੀ ਗਰਮੀ ਤੋਂ ਰਾਹਤ ਦਾ ਸਾਂਹ ਲਿਆ ਹੈ। ਦੱਸ ਦਈਏ ਕਿ ਲਗਾਤਾਰ ਦੂਜੇ ਦਿਨ ਹੋ ਰਹੀ ਭਾਰੀ ਬਾਰਿਸ਼ ਕਾਰਨ ਕਈ ਇਲਾਕਿਆਂ 'ਚ ਦਰੱਖਤ ਡਿੱਗਣ ਅਤੇ ਪਾਣੀ ਭਰ ਜਾਣ ਕਾਰਨ ਆਵਾਜਾਈ 'ਚ ਵਿਘਨ ਪਿਆ ਅਤੇ ਉਡਾਣਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਇਕ ਰਿਪੋਰਟ ਮੁਤਾਬਕ ਮੀਂਹ ਕਾਰਨ ਇੰਡੀਗੋ, ਵਿਸਤਾਰਾ, ਸਪਾਈਸ ਜੈੱਟ ਅਤੇ ਏਅਰ ਇੰਡੀਆ ਸਮੇਤ ਕਈ ਏਅਰਲਾਈਨਾਂ ਦੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਦਿੱਲੀ 'ਚ ਅੱਜ ਤੇਜ਼ ਹਵਾਵਾਂ ਚੱਲਣਗੀਆਂ
ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਅੱਜ ਫਿਰ ਤੋਂ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਆਈਐਮਡੀ ਨੇ ਇਹ ਵੀ ਕਿਹਾ ਹੈ ਕਿ ਆਉਣ ਵਾਲੇ 8 ਤੋਂ 10 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਗੜੇ ਪੈਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ
ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਤੱਕ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਅੱਜ ਵੀ ਦਿੱਲੀ ਦੇ ਕਈ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।
ਇਨ੍ਹਾਂ ਸੂਬਿਆਂ ਵਿੱਚ ਹੋਵੇਗੀ ਬਾਰਿਸ਼
ਮੌਸਮ ਵਿਭਾਗ ਅਨੁਸਾਰ ਅੱਜ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰਾਖੰਡ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿੱਚ ਆਉਣ ਵਾਲੇ ਕੁਝ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : Delhi-NCR Updated Weather Report : ਮੌਸਮ ਦਾ ਬਦਲਿਆ ਮਿਜਾਜ਼! ਗਰਮੀ ਤੋਂ ਮਿਲੀ ਰਾਹਤ!
ਇਨ੍ਹਾਂ ਸੂਬਿਆਂ ਵਿੱਚ ਗੜੇ ਪੈਣ ਦੀ ਚੇਤਾਵਨੀ
ਮੌਸਮ ਵਿਭਾਗ (IMD) ਅਨੁਸਾਰ ਅੱਜ (24 ਮਈ) ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅੱਜ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
26 ਮਈ ਤੋਂ ਪਾਰਾ ਫਿਰ ਚੜ੍ਹਨਾ ਸ਼ੁਰੂ ਹੋ ਜਾਵੇਗਾ
ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਪੱਛਮੀ ਗੜਬੜੀ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹਾਲਾਂਕਿ, ਵੀਰਵਾਰ (26 ਮਈ) ਤੋਂ ਮੌਸਮ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ ਅਤੇ ਹੌਲੀ-ਹੌਲੀ ਤਾਪਮਾਨ ਵਧਣ ਦੀ ਸੰਭਾਵਨਾ ਹੈ।
Summary in English: Monsoon 2022: Chance of Rain Today! Showers with storms in these states!