Weather Update: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਇਨ੍ਹਾਂ ਦਿਨੀਂ ਮੀਂਹ ਪੈਣ ਦਾ ਸਿਲਸਿਲਾ ਜਾਰੀ ਹੈ। ਉੱਤਰ ਭਾਰਤ ਦੇ ਸੂਬਿਆਂ 'ਚ ਭਾਰੀ ਮੀਂਹ ਕਾਰਨ ਤਾਪਮਾਨ ਵਿੱਚ ਕੁਝ ਦਿਨਾਂ ਤੋਂ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ ਦੱਖਣੀ ਸੂਬਿਆਂ ਵਿੱਚ ਮਾਨਸੂਨ ਦੇ ਆਉਣ ਤੋਂ ਬਾਅਦ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਦਿੱਲੀ ਵਿੱਚ ਮੀਂਹ ਨਹੀਂ ਪਵੇਗਾ, ਪਰ ਬੱਦਲ ਛਾਏ ਰਹਿਣਗੇ। ਦੂਜੇ ਪਾਸੇ ਅੱਜ ਬਿਹਾਰ ਸਮੇਤ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
Punjab Updated Weather: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਮੀਂਹ ਪੈ ਰਿਹਾ ਹੈ, ਜਿਸਦੇ ਚਲਦਿਆਂ ਸੂਬੇ ਦਾ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਅੱਜ ਚੌਥੇ ਦਿਨ ਵੀ ਕਈ ਜਿਲ੍ਹਿਆਂ 'ਚ ਮੀਂਹ ਦਾ ਸਿਲਸਿਲਾ ਜਾਰੀ ਹੈ। ਰੁਕ-ਰੁਕ ਕੇ ਮੀਂਹ ਪੈਣ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 28 ਜੂਨ ਤੋਂ ਬਾਅਦ ਸੂਬੇ ਵਿੱਚ ਮਾਨਸੂਨ ਕਦੇ ਵੀ ਦਸਤਕ ਦੇ ਸਕਦਾ ਹੈ।
Delhi-NCR Updated Weather: ਦਿੱਲੀ-ਐਨਸੀਆਰ ਵਿੱਚ ਮੀਂਹ ਦਾ ਪ੍ਰਭਾਵ ਅਜੇ ਵੀ ਬਰਕਰਾਰ ਹੈ ਅਤੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਆਸਮਾਨ 'ਚ ਬੱਦਲ ਛਾਏ ਰਹਿਣ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਗਰਮੀ ਤੋਂ ਰਾਹਤ ਮਿਲਣ ਦਾ ਸਿਲਸਿਲਾ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਬੁੱਧਵਾਰ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ ਅਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੇ 27 ਜੂਨ ਤੱਕ ਦਸਤਕ ਦੇਣ ਦੀ ਸੰਭਾਵਨਾ ਹੈ।
Himachal Pradesh Updated Weather: ਹਿਮਾਚਲ ਪ੍ਰਦੇਸ਼ ਵਿੱਚ 25 ਜੂਨ ਤੱਕ ਮੌਸਮ ਖ਼ਰਾਬ ਰਹੇਗਾ। ਮੌਸਮ ਵਿਭਾਗ ਨੇ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਇਸ ਦੌਰਾਨ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅਜਿਹੇ 'ਚ ਸੂਬੇ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਚੰਬਾ, ਕਾਂਗੜਾ, ਊਨਾ, ਹਮੀਰਪੁਰ, ਬਿਲਾਸਪੁਰ, ਸ਼ਿਮਲਾ, ਸੋਲਨ ਅਤੇ ਸਿਰਮੌਰ ਜ਼ਿਲਿਆਂ ਦੇ ਕਈ ਹਿੱਸਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Uttar Pradesh Updated Weather: ਯੂਪੀ ਵਿੱਚ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਬੁੱਧਵਾਰ ਨੂੰ ਸੂਬੇ ਦੇ ਜ਼ਿਆਦਾਤਰ ਜਿਲ੍ਹਿਆਂ 'ਚ ਮੌਸਮ ਸਾਫ ਰਹੇਗਾ। ਇਸ ਦੌਰਾਨ ਪੂਰਬੀ ਉੱਤਰ ਪ੍ਰਦੇਸ਼ 'ਚ ਕੁਝ ਥਾਵਾਂ 'ਤੇ ਬੱਦਲਵਾਈ ਰਹੇਗੀ ਅਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਵੀ ਵਾਧਾ ਹੋਵੇਗਾ, ਜਿਸ ਕਾਰਨ ਗਰਮੀ ਵਧੇਗੀ। ਮੌਸਮ ਵਿਭਾਗ ਅਨੁਸਾਰ ਮਾਨਸੂਨ ਅਗਲੇ 4 ਦਿਨਾਂ 'ਚ ਲਖਨਊ ਪਹੁੰਚ ਸਕਦਾ ਹੈ।
Uttarakhand Updated Weather: ਉੱਤਰਾਖੰਡ 'ਚ ਕਈ ਥਾਵਾਂ 'ਤੇ ਮੀਂਹ ਦਾ ਸਿਲਸਿਲਾ ਮੰਗਲਵਾਰ ਨੂੰ ਵੀ ਜਾਰੀ ਰਿਹਾ। ਦੇਹਰਾਦੂਨ ਵਿੱਚ ਅੱਜ ਦਾ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ 23 ਅਤੇ 24 ਜੂਨ ਨੂੰ ਮੌਸਮ ਆਮ ਤੌਰ 'ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਨਾਲ ਹੀ ਪ੍ਰੀ-ਮਾਨਸੂਨ ਦੇ 26 ਜੂਨ ਤੋਂ ਸਰਗਰਮ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Update: ਮੌਸਮ ਵਿਭਾਗ ਵੱਲੋਂ ਅਲਰਟ, ਜਾਣੋ ਅੱਜ ਦੇ ਮੌਸਮ ਦਾ ਹਾਲ!
Rajasthan Updated Weather: ਰਾਜਸਥਾਨ ਵਿੱਚ 22 ਜੂਨ ਤੋਂ ਮੀਂਹ ਘੱਟ ਜਾਵੇਗਾ। ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 23 ਜੂਨ ਤੋਂ ਅਗਲੇ ਤਿੰਨ ਦਿਨਾਂ ਤੱਕ ਰਾਜਸਥਾਨ ਦੇ ਜ਼ਿਆਦਾਤਰ ਸਥਾਨਾਂ 'ਤੇ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹੇਗਾ। ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਅੱਜ ਦਾ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਹੇਗਾ।
IMD Alert: ਮੌਸਮ ਵਿਭਾਗ ਅਨੁਸਾਰ ਅੱਜ ਵੀ ਦੇਸ਼ ਦੇ ਕਈ ਸੂਬਿਆਂ ਵਿੱਚ ਗਰਜ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। IMD ਦੇ ਅਨੁਸਾਰ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਉੱਤਰ ਭਾਰਤ ਦੇ ਸੂਬਿਆਂ ਵਿੱਚ ਇਸ ਹਫ਼ਤੇ ਪ੍ਰੀ-ਮਾਨਸੂਨ ਮੀਂਹ ਜਾਰੀ ਰਹੇਗਾ। ਇਸ ਤੋਂ ਬਾਅਦ ਮਾਨਸੂਨ ਦੇ ਆਉਣ ਨਾਲ ਬਾਰਿਸ਼ ਦੀਆਂ ਗਤੀਵਿਧੀਆਂ ਤੇਜ਼ ਹੋ ਜਾਣਗੀਆਂ। ਮੌਸਮ ਵਿਭਾਗ ਦੇ ਮੁਤਾਬਕ ਕਰਨਾਟਕ, ਸਿੱਕਮ, ਗੋਆ, ਪੱਛਮੀ ਬੰਗਾਲ ਵਰਗੇ ਸੂਬਿਆਂ ਵਿੱਚ ਅੱਜ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂਕਿ, ਛੱਤੀਸਗੜ੍ਹ, ਲਕਸ਼ਦੀਪ, ਤਾਮਿਲਨਾਡੂ, ਉੜੀਸਾ, ਮੱਧ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਤੇਲੰਗਾਨਾ ਆਦਿ ਸੂਬਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।
Summary in English: Monsoon 2022: Cloudy in Delhi! Rain in these states! Know your city's weather!