Weather Alert: ਦੇਸ਼ 'ਚ ਭਾਰੀ ਮੀਂਹ ਦਾ ਦੌਰ ਜਾਰੀ ਹੈ। ਅੱਜ ਦਿੱਲੀ 'ਚ ਬੱਦਲਵਾਈ ਦਾ ਅਨੁਮਾਨ ਹੈ। ਜਦੋਂਕਿ, ਰਾਜਸਥਾਨ ਤੋਂ ਲੈ ਕੇ ਮੱਧ ਪ੍ਰਦੇਸ਼ ਤੱਕ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਯੂਪੀ ਅਤੇ ਬਿਹਾਰ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Punjab & Haryana: ਅੱਜ ਪੰਜਾਬ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ 'ਚ ਸ਼ੁੱਕਰਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਹਰਿਆਣਾ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ 30 ਜੁਲਾਈ ਤੱਕ ਮੀਂਹ ਦੀਆਂ ਗਤੀਵਿਧੀਆਂ ਸਰਗਰਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
Delhi-NCR: ਮੌਸਮ ਵਿਭਾਗ ਨੇ ਅੱਜ ਯਾਨੀ ਵੀਰਵਾਰ ਤੋਂ ਦਿੱਲੀ-ਐੱਨ.ਸੀ.ਆਰ ਵਿੱਚ ਬੱਦਲਵਾਈ ਅਤੇ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 30 ਜੁਲਾਈ ਤੱਕ ਮੌਸਮ ਅਜਿਹਾ ਹੀ ਬਣਿਆ ਰਹੇਗਾ।
UP & Bihar: ਯੂਪੀ ਅਤੇ ਬਿਹਾਰ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਿਕ 28 ਜੁਲਾਈ ਨੂੰ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋਣਗੀਆਂ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
Himachal & Uttarakhand: ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੇ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਹਿੱਸਿਆਂ ਵਿੱਚ ਹੜ੍ਹ ਆਉਣ ਦਾ ਵੀ ਖ਼ਦਸ਼ਾ ਬਣਿਆ ਹੋਇਆ ਹੈ। ਜਦੋਂਕਿ, ਉੱਤਰਾਖੰਡ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : Rainfall: ਉੱਤਰ ਭਾਰਤ 'ਚ ਬੱਦਲਵਾਈ ਨਾਲ ਮੀਂਹ ਦੀ ਸੰਭਾਵਨਾ, ਜਾਣੋ ਮੌਸਮ ਵਿਭਾਗ ਦਾ ਅਲਰਟ
Alert: ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਦਿੱਲੀ, ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ, ਮੱਧ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Summary in English: Monsoon 2022: Heavy rain likely in UP and Bihar, know the weather of Delhi, Punjab and Haryana