Weather Update: ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਇੱਕ ਪਾਸੇ ਜਿੱਥੇ ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਉੱਥੇ ਹੀ ਮੌਸਮ ਵਿਭਾਗ (IMD) ਨੇ ਉੱਤਰ ਪ੍ਰਦੇਸ਼, ਬਿਹਾਰ ਅਤੇ ਉਤਰਾਖੰਡ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
UP Weather: ਮੀਂਹ ਦਾ ਇੰਤਜ਼ਾਰ ਕਰ ਰਹੇ ਯੂਪੀ ਦੇ ਲੋਕਾਂ ਲਈ ਰਾਹਤ ਦੇ ਨਾਲ-ਨਾਲ ਚਿੰਤਾ ਦੀ ਵੀ ਖਬਰ ਹੈ। ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਗੋਂਡਾ, ਬਲਰਾਮਪੁਰ, ਸ਼ਰਾਵਸਤੀ, ਮਥੁਰਾ, ਆਗਰਾ, ਬਿਜਨੌਰ, ਮੁਰਾਦਾਬਾਦ, ਰਾਮਪੁਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਹੈ।
Bihar Weather: ਬਿਹਾਰ ਦੀ ਰਾਜਧਾਨੀ ਪਟਨਾ ਸਮੇਤ ਆਸਪਾਸ ਦੇ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ, ਨਾਲ ਹੀ ਸੂਬੇ ਦੇ 10 ਜ਼ਿਲਿਆਂ 'ਚ ਇਕ-ਦੋ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਗਿਆਨ ਕੇਂਦਰ ਪਟਨਾ ਨੇ ਵੀ ਯੈਲੋ ਅਲਰਟ ਜਾਰੀ ਕੀਤਾ ਹੈ।
Uttarakhand Weather: ਉੱਤਰਾਖੰਡ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਬਾਰਿਸ਼ ਲਈ ਜਾਰੀ ਕੀਤੇ ਰੈੱਡ ਅਲਰਟ ਦੇ ਮੱਦੇਨਜ਼ਰ ਪ੍ਰਸ਼ਾਸਨ ਨੂੰ ਅਲਰਟ ਕਰ ਦਿੱਤਾ ਹੈ, ਜਦੋਂਕਿ ਭਾਰੀ ਬਾਰਿਸ਼ ਦੇ ਖਤਰੇ ਵਾਲੇ ਇਲਾਕਿਆਂ 'ਚ ਬੁੱਧਵਾਰ ਨੂੰ ਸਾਵਧਾਨੀ ਦੇ ਤੌਰ 'ਤੇ ਛੁੱਟੀ ਦੇ ਹੁਕਮ ਦਿੱਤੇ ਗਏ ਹਨ।
Gujarat & Maharashtra Weather: ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਨੇ ਆਮ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਕਈ ਸੂਬਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਮਹਾਰਾਸ਼ਟਰ ਅਤੇ ਗੁਜਰਾਤ ਦੀ ਗੱਲ ਕਰੀਏ ਤਾਂ ਇੱਥੇ ਭਾਰੀ ਮੀਂਹ ਕਾਰਨ ਭਾਰੀ ਨੁਕਸਾਨ ਹੋਇਆ ਹੈ।
Jammu and Kashmir Weather: ਮਾਨਸੂਨ ਦੀ ਸ਼ੁਰੂਆਤ ਦੇ ਨਾਲ ਹੀ 20 ਅਤੇ 21 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਸ਼੍ਰੀਨਗਰ ਦੇ ਅਨੁਸਾਰ ਖਰਾਬ ਮੌਸਮ ਦੀ ਸਥਿਤੀ ਵਿੱਚ ਸੰਭਾਵਿਤ ਖੇਤਰਾਂ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਦੀ ਸਥਿਤੀ ਪੈਦਾ ਹੋ ਸਕਦੀ ਹੈ।
Himachal Pradesh Weather: ਦੇਸ਼ ਦੇ ਹਰ ਸੂਬੇ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਹਿਮਾਚਲ 'ਚ ਵੀ ਮੀਂਹ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਬੁੱਧਵਾਰ ਨੂੰ ਭਾਰੀ ਮੀਂਹ ਅਤੇ ਤੂਫਾਨ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਦੀਆਂ-ਨਾਲਿਆਂ ਦੇ ਕੰਢੇ ਨਾ ਜਾਣ।
ਇਹ ਵੀ ਪੜ੍ਹੋ : Weather Update: ਉੱਤਰਾਖੰਡ, ਮਹਾਰਾਸ਼ਟਰ ਅਤੇ ਗੁਜਰਾਤ 'ਚ ਮੀਂਹ ਕਾਰਨ ਤਬਾਹੀ! ਜਾਣੋ ਅੱਜ ਦਾ ਮੌਸਮ!
Punjab & Haryana Weather: ਪੰਜਾਬ-ਹਰਿਆਣਾ 'ਚ ਵੀ ਮਾਨਸੂਨ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਪੰਜਾਬ ਦੇ 12 ਜ਼ਿਲ੍ਹਿਆਂ ਅਤੇ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
Delhi-NCR Weather: ਬੁੱਧਵਾਰ ਤੋਂ ਦਿੱਲੀ-ਐਨਸੀਆਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅਗਲੇ ਤਿੰਨ ਦਿਨਾਂ ਦੌਰਾਨ ਦਿੱਲੀ ਵਿੱਚ ਗਰਜ ਅਤੇ ਬਿਜਲੀ ਦੇ ਨਾਲ-ਨਾਲ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਵੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਬੁੱਧਵਾਰ ਨੂੰ ਦਿੱਲੀ 'ਚ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਹੋਵੇਗੀ।
Alert: ਅਗਲੇ 24 ਘੰਟਿਆਂ ਦੌਰਾਨ, ਗੁਜਰਾਤ ਖੇਤਰ, ਦੱਖਣ-ਪੂਰਬੀ ਮੱਧ ਪ੍ਰਦੇਸ਼, ਤੱਟਵਰਤੀ ਕਰਨਾਟਕ, ਕੇਰਲ, ਉੱਤਰਾਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਉੱਤਰ-ਪੂਰਬੀ ਭਾਰਤ ਵਿੱਚ ਕਈ ਥਾਵਾਂ 'ਤੇ ਭਾਰੀ ਬਾਰਿਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ 20 ਜੁਲਾਈ ਨੂੰ ਗੰਗਾ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਦੀਆਂ ਸਰਗਰਮੀਆਂ ਵਧਣ ਦੀ ਸੰਭਾਵਨਾ ਜਤਾਈ ਹੈ। ਉੱਤਰੀ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ ਦੇ ਕੁਝ ਹਿੱਸਿਆਂ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
Summary in English: Monsoon 2022: Heavy rain will occur in these states of North India! Alert from the weather department!