Weather Update : ਮੌਸਮ ਦੇ ਮਿਜਾਜ਼ 'ਚ ਬਦਲਾਵ ਆਉਣ ਕਾਰਣ ਦੇਸ਼ ਦੇ ਜਿਆਦਾਤਰ ਸੂਬਿਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦੱਸ ਦਈਏ ਕਿ 29 ਮਈ ਨੂੰ ਕੇਰਲ ਵਿੱਚ ਮਾਨਸੂਨ ਦੀ ਵੀ ਐਂਟਰੀ ਹੋ ਗਈ ਹੈ। ਮੌਸਮ ਵਿਭਾਗ ਨੇ ਕੇਰਲ ਵਿੱਚ 5 ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
Delhi-NCR Updated Weather : ਦਿੱਲੀ-ਐੱਨ.ਸੀ.ਆਰ. 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਤਾਪਮਾਨ 'ਚ ਵਾਧਾ ਹੋਇਆ ਸੀ। ਸ਼ਨੀਵਾਰ ਨੂੰ, ਦਿੱਲੀ ਦੇ ਬੇਸ ਸਟੇਸ਼ਨ ਸਫਦਰਜੰਗ ਵਿੱਚ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਦਿੱਲੀ ਦੇ ਹੋਰ ਸਟੇਸ਼ਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਮਯੂਰ ਵਿਹਾਰ ਵਿੱਚ 38.9 ਡਿਗਰੀ ਸੈਲਸੀਅਸ ਅਤੇ ਪੀਤਮਪੁਰਾ ਵਿੱਚ 42.4 ਡਿਗਰੀ ਸੈਲਸੀਅਸ ਸੀ। ਫਿਲਹਾਲ ਦਿੱਲੀ 'ਚ ਬੱਦਲਵਾਈ ਜਾਰੀ ਰਹੇਗੀ। ਮੌਸਮ ਵਿਭਾਗ ਨੇ ਇੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
Punjab Updated Weather : ਪੰਜਾਬ 'ਚ ਇਸ ਹਫਤੇ ਵੀ ਅੱਤ ਦੀ ਗਰਮੀ ਤੋਂ ਰਾਹਤ ਜਾਰੀ ਰਹੇਗੀ। ਇਸ ਦੌਰਾਨ ਬੱਦਲਵਾਈ ਦੇਖਣ ਨੂੰ ਮਿਲੇਗੀ ਅਤੇ ਲੋਕਾਂ ਨੂੰ ਹੀਟਵੇਵ ਤੋਂ ਰਾਹਤ ਮਿਲੇਗੀ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੰਗਲਵਾਰ, ਬੁੱਧਵਾਰ ਅਤੇ ਵੀਰਵਾਰ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅੰਸ਼ਕ ਬੱਦਲ ਛਾਏ ਰਹਿਣਗੇ। ਇਸ ਤੋਂ ਇਲਾਵਾ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ, ਪਰ ਹੀਟ ਵੇਵ ਦੀ ਕੋਈ ਸੰਭਾਵਨਾ ਨਹੀਂ ਹੈ। ਅੰਮ੍ਰਿਤਸਰ 'ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42 ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਛੱਡ ਕੇ ਪੂਰੇ ਹਫ਼ਤੇ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦੀ ਹੈ।
Himachal Pradesh Updated Weather : ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਅੱਜ ਕਰਵਟ ਲੈ ਸਕਦਾ ਹੈ। ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਨੇ ਅੱਜ ਸੱਤ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਸੋਮਵਾਰ ਨੂੰ ਲਾਹੌਲ ਸਪਿਤੀ, ਕਿਨੌਰ, ਹਮੀਰਪੁਰ, ਊਨਾ ਅਤੇ ਬਿਲਾਸਪੁਰ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਪੱਛਮੀ ਗੜਬੜੀ ਕਾਰਨ ਹਨੇਰੀ ਅਤੇ ਬਿਜਲੀ ਡਿੱਗਣ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Uttarakhand Updated Weather : ਉੱਤਰਾਖੰਡ ਵਿੱਚ ਅੱਜ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਆਈਐਮਡੀ ਨੇ ਕਿਹਾ ਹੈ ਕਿ ਉੱਤਰਾਖੰਡ ਦੇ ਕੁਝ ਹਿੱਸਿਆਂ, ਖਾਸ ਕਰਕੇ ਪਹਾੜੀ ਖੇਤਰਾਂ ਵਿੱਚ ਬਿਜਲੀ ਦੇ ਨਾਲ ਬਾਰਿਸ਼ ਹੋਵੇਗੀ।
Uttar Pradesh Updated Weather : ਯੂਪੀ 'ਚ ਐਤਵਾਰ ਨੂੰ ਰਾਜਧਾਨੀ ਲਖਨਊ ਸਮੇਤ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋਈ, ਜਿਸ ਤੋਂ ਬਾਅਦ ਮੌਸਮ 'ਚ ਬਦਲਾਵ ਆਇਆ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਦੇ ਨਾਲ ਹੀ, ਹੁਣ ਯੂਪੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਾਫ਼ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਤੇਜ਼ ਧੁੱਪ ਨਿਕਲੇਗੀ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਧਣ ਨਾਲ ਗਰਮੀ ਵਧੇਗੀ। ਪੂਰਾ ਹਫ਼ਤਾ ਮੌਸਮ ਅਜਿਹਾ ਹੀ ਰਹੇਗਾ, ਹਾਲਾਂਕਿ ‘ਲੂ’ ਚੱਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ, 15 ਜੂਨ ਦੇ ਆਸਪਾਸ ਸੂਬੇ ਵਿੱਚ ਮਾਨਸੂਨ ਦੀ ਦਸਤਕ ਦੇਵੇਗੀ।
Rajasthan Updated Weather : ਮੌਸਮ ਵਿਭਾਗ ਮੁਤਾਬਕ ਰਾਜਸਥਾਨ ਦੇ ਟੋਂਕ, ਬੂੰਦੀ, ਸਵਾਈ ਮਾਧੋਪੁਰ, ਕੋਟਾ, ਬਾਰਾਨ 'ਚ ਅਗਲੇ 24 ਘੰਟਿਆਂ 'ਚ ਬਾਰਿਸ਼ ਹੋ ਸਕਦੀ ਹੈ। ਝਾਲਾਵਾੜ ਦੇ ਆਸ-ਪਾਸ ਦੇ ਇਲਾਕਿਆਂ 'ਚ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇੱਥੇ ਧੂੜ ਭਰੀ ਹਨੇਰੀ ਦਾ ਮੌਸਮ ਰਹੇਗਾ।
ਇਹ ਵੀ ਪੜ੍ਹੋ : Monsoon 2022: ਕੇਰਲ 'ਚ ਮਾਨਸੂਨ ਦੀ ਦਸਤਕ ਦੇ ਅਸਾਰ! ਦਿੱਲੀ-ਪੰਜਾਬ 'ਚ ਗਰਮੀ ਦੀ ਮਾਰ!
IMD Alert : ਦੱਖਣ-ਪੱਛਮੀ ਮਾਨਸੂਨ ਆਪਣੇ ਸਮੇਂ ਤੋਂ ਪਹਿਲਾਂ ਐਤਵਾਰ ਨੂੰ ਕੇਰਲ ਪਹੁੰਚ ਗਿਆ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਕੇਰਲ ਵਿੱਚ ਸ਼ਨੀਵਾਰ ਤੋਂ ਬਾਰਿਸ਼ ਹੋ ਰਹੀ ਹੈ ਅਤੇ ਸੂਬੇ ਦੇ 14 ਵਿੱਚੋਂ 10 ਮੌਸਮ ਨਿਗਰਾਨੀ ਸਟੇਸ਼ਨਾਂ ਵਿੱਚ 2.5 ਮਿਲੀਮੀਟਰ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਮਾਨਸੂਨ ਦੀ ਸ਼ੁਰੂਆਤ ਲਈ ਮਾਪਦੰਡਾਂ ਨੂੰ ਪੂਰਾ ਕਰਦਾ ਹੈ। ਕੇਰਲ 'ਚ ਮਾਨਸੂਨ ਦੇ ਸ਼ੁਰੂ ਹੋਣ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਮਾਨਸੂਨ ਦੀ ਉਡੀਕ ਤੇਜ਼ ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਕਰਨਾਟਕ ਅਤੇ ਮਹਾਰਾਸ਼ਟਰ ਵਿੱਚ ਵੀ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਕੇਰਲ ਦੇ ਬਾਕੀ ਹਿੱਸਿਆਂ ਦੇ ਨਾਲ-ਨਾਲ ਮਾਨਸੂਨ ਦਾ ਸਿਸਟਮ ਤੱਟਵਰਤੀ ਕਰਨਾਟਕ ਅਤੇ ਮਹਾਰਾਸ਼ਟਰ ਵੱਲ ਵਧੇਗਾ।
Summary in English: Monsoon 2022 : Monsoon enters Kerala! Climate change in these states!