Weather Update: ਦਿੱਲੀ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ ਹੈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ, ਗੁਜਰਾਤ, ਹਿਮਾਚਲ ਪ੍ਰਦੇਸ਼ ਸਮੇਤ ਕਈ ਸੂਬਿਆਂ 'ਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਬਾਰਿਸ਼ ਜਾਰੀ ਹੈ। ਜਾਣੋ ਅੱਜ ਤੁਹਾਡੇ ਸ਼ਹਿਰ ਦਾ ਮੌਸਮ ਕਿਹੋ ਜਿਹਾ ਰਹੇਗਾ...
Punjab Weather: ਪੰਜਾਬ 'ਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਅਤੇ ਲੋਕਾਂ ਨੂੰ ਗਰਮੀ ਤੋਂ ਕਾਫੀ ਹੱਦ ਤੱਕ ਰਾਹਤ ਨਸੀਬ ਹੋਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੀ ਕਈ ਜਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Delhi-NCR Weather: ਰਾਜਧਾਨੀ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਅੱਜ ਸਵੇਰੇ ਮੀਂਹ ਪਿਆ। ਮੀਂਹ ਤੋਂ ਬਾਅਦ ਇੱਥੋਂ ਦਾ ਮੌਸਮ ਸੁਹਾਵਣਾ ਹੋ ਗਿਆ ਹੈ। ਦਿੱਲੀ ਦੇ ਲੋਕ ਇਸ ਮੀਂਹ ਦਾ ਕਈ ਦਿਨਾਂ ਤੋਂ ਇੰਤਜ਼ਾਰ ਕਰ ਰਹੇ ਸਨ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
Himachal Pradesh Weather: ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਇੱਥੇ ਵੀ ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਿਮਲਾ 'ਚ ਅੱਜ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਵਾਲਾ ਹੈ। ਸ੍ਰੀਨਗਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਰਹੇਗਾ, ਜਦੋਂਕਿ ਇੱਥੇ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Uttarakhand Weather: ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਅੱਜ ਦਾ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਜਦਕਿ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹੇਗਾ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Uttar Pradesh Weather: ਯੂਪੀ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਦੀ ਬਾਰਿਸ਼ ਨਹੀਂ ਹੋਈ ਹੈ। ਲਖਨਊ 'ਚ ਅੱਜ ਵੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਯਕੀਨੀ ਤੌਰ 'ਤੇ ਇੱਥੇ ਬੱਦਲਵਾਈ ਰਹੇਗੀ। ਮੌਸਮ ਵਿਭਾਗ ਅਨੁਸਾਰ ਇੱਥੇ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਰਹੇਗਾ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੱਕ ਚਲਾ ਜਾਵੇਗਾ।
Bihar Weather: ਬਿਹਾਰ ਦੀ ਰਾਜਧਾਨੀ ਪਟਨਾ 'ਚ ਦਿਨ ਭਰ ਧੁੱਪ ਅਤੇ ਗਰਮੀ ਤੋਂ ਬਾਅਦ ਦੇਰ ਰਾਤ ਮੌਸਮ ਬਦਲਦਾ ਦੇਖਿਆ ਗਿਆ। ਇੱਥੇ ਅਚਾਨਕ ਹਨੇਰੀ ਨਾਲ ਮੀਂਹ ਸ਼ੁਰੂ ਹੋ ਗਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਬਿਹਾਰ ਦੇ ਪਟਨਾ ਵਿੱਚ ਅੱਜ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਰਹੇਗਾ। ਮੌਸਮ ਵਿਭਾਗ ਮੁਤਾਬਕ ਅੱਜ ਇੱਥੇ ਮੀਂਹ ਅਤੇ ਹਨੇਰੀ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Update: ਦਿੱਲੀ 'ਚ ਅੱਜ ਬੱਦਲਵਾਈ! ਜਾਣੋ ਹੋਰ ਸੂਬਿਆਂ ਦੇ ਮੌਸਮ ਦਾ ਹਾਲ!
Gujarat & Maharashtra Weather: 1 ਜੂਨ ਤੋਂ 10 ਜੁਲਾਈ ਦਰਮਿਆਨ ਮਹਾਰਾਸ਼ਟਰ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 83 ਲੋਕਾਂ ਦੀ ਜਾਨ ਚਲੀ ਗਈ, ਜਦੋਂ ਕਿ ਗੁਜਰਾਤ ਵਿੱਚ ਵੀ 60 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲੇ ਅਤੇ ਨਾਸਿਕ ਜ਼ਿਲੇ 'ਚ ਨਦੀਆਂ ਦੇ ਪਾਣੀ ਦਾ ਪੱਧਰ ਵਧਣ ਨਾਲ ਤਿੰਨ ਵਿਅਕਤੀ ਲਾਪਤਾ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਗੜ੍ਹਚਿਰੌਲੀ ਜ਼ਿਲ੍ਹੇ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਤਿੰਨ ਲੋਕ ਇੱਕ ਡਰੇਨ ਵਿੱਚ ਰੁੜ੍ਹ ਗਏ ਸਨ।
IMD Alert: ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ ਜਾਰੀ ਹੈ। ਭਾਰੀ ਮੀਂਹ ਕਾਰਨ ਕਈ ਥਾਵਾਂ 'ਤੇ ਪਾਣੀ ਭਰਨ ਦਾ ਸਿਲਸਿਲਾ ਜਾਰੀ ਹੈ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਦਿੱਲੀ, ਤੇਲੰਗਾਨਾ, ਮਹਾਰਾਸ਼ਟਰ, ਗੋਆ, ਛੱਤੀਸਗੜ੍ਹ, ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ, ਗੁਜਰਾਤ, ਕਰਨਾਟਕ ਅਤੇ ਕੇਰਲ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Summary in English: Monsoon 2022: Rains relieve heat in Delhi! Flood disaster in Gujarat!