Weather News: ਮੀਂਹ ਨਾ ਪੈਣ ਕਾਰਨ ਦਿੱਲੀ 'ਚ ਹੁੰਮਸ ਭਰੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਗੋਆ ਲਈ 'ਰੈੱਡ ਅਲਰਟ' ਜਾਰੀ ਕੀਤਾ ਹੈ। ਦੱਖਣੀ ਗੁਜਰਾਤ ਅਤੇ ਸੌਰਾਸ਼ਟਰ ਖੇਤਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ ਹੈ। ਬਿਹਾਰ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਦਾ ਕਹਿਰ ਜਾਰੀ ਹੈ। ਮੁੰਬਈ ਵਾਸੀਆਂ ਨੂੰ ਭਾਰੀ ਮੀਂਹ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ।
Punjab Weather: ਪੰਜਾਬ ਵਾਸੀਆਂ ਲਈ ਖੁਸ਼ਖਬਰੀ ਹੈ। ਦਰਅਸਲ, ਲੋਕਾਂ ਨੂੰ ਬਹੁਤ ਜਲਦ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਦਰਅਸਲ, ਪੰਜਾਬ 'ਚ ਮਾਨਸੂਨ ਸਰਗਰਮ ਹੈ ਅਤੇ ਮੌਸਮ ਵਿਭਾਗ ਮੁਤਾਬਕ 8 ਤੋਂ 10 ਜੁਲਾਈ ਤੱਕ ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਅਤੇ ਕੁਝ ਥਾਵਾਂ 'ਤੇ ਦਰਮਿਆਨੀ ਬਾਰਿਸ਼ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
Delhi-NCR Weather: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਐਨ.ਸੀ.ਆਰ. 'ਚ ਵੀ ਬਾਰਿਸ਼ ਦਾ ਇੰਤਜ਼ਾਰ ਵਧਦਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਮਾਨਾਂ ਦੇ ਬਾਵਜੂਦ ਬਾਰਿਸ਼ ਦੀ ਕਮੀ ਅਤੇ ਵਧਦੀ ਗਰਮੀ ਕਾਰਨ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਵੀ ਹਲਕੀ ਬਾਰਿਸ਼ ਜਾਂ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ, ਪਰ ਅਜਿਹਾ ਨਹੀਂ ਹੋਇਆ। ਹੁਣ ਮੌਸਮ ਵਿਭਾਗ ਨੇ ਸ਼ੁੱਕਰਵਾਰ ਯਾਨੀ ਅੱਜ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
Himachal Pradesh Weather: ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। 9 ਅਤੇ 10 ਜੁਲਾਈ ਨੂੰ ਸੂਬੇ ਦੇ ਸਾਰੇ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਗਈ ਹੈ।
Uttarakhand Weather: ਅਗਲੇ 24 ਘੰਟਿਆਂ ਦੌਰਾਨ ਦੇਹਰਾਦੂਨ ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਡੀਐਮ ਨੇ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਫਿਲਹਾਲ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਨਹੀਂ ਹੈ। 13 ਜੁਲਾਈ ਤੋਂ ਮੌਸਮ ਪੂਰੀ ਤਰ੍ਹਾਂ ਸਰਗਰਮ ਹੋਣ ਦੀ ਸੰਭਾਵਨਾ ਹੈ।
Uttar Pradesh Weather: ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ 9 ਤੋਂ 12 ਜੁਲਾਈ ਦਰਮਿਆਨ ਇਕ ਵਾਰ ਫਿਰ ਚੰਗੀ ਬਾਰਿਸ਼ ਹੋ ਸਕਦੀ ਹੈ।
Bihar Weather: ਬਿਹਾਰ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਰਹੀ ਹੈ, ਪਰ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਹੈ। ਮੌਸਮ ਵਿਗਿਆਨ ਕੇਂਦਰ ਪਟਨਾ ਅਨੁਸਾਰ ਸ਼ੁੱਕਰਵਾਰ ਨੂੰ ਉੱਤਰੀ ਬਿਹਾਰ ਦੇ ਪੰਜ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Today: ਮੁੰਬਈ 'ਚ ਮੀਂਹ ਨਾਲ ਆਫ਼ਤ! ਜਾਣੋ ਉੱਤਰ ਭਾਰਤ 'ਚ ਮੌਸਮ ਦਾ ਹਾਲ!
Gujarat Weather: ਦੱਖਣੀ ਗੁਜਰਾਤ ਅਤੇ ਸੌਰਾਸ਼ਟਰ ਖੇਤਰ ਦੇ ਕੁਝ ਹਿੱਸਿਆਂ ਵਿੱਚ ਵੀਰਵਾਰ ਨੂੰ ਭਾਰੀ ਮੀਂਹ ਪਿਆ ਅਤੇ ਅਗਲੇ ਚਾਰ ਦਿਨਾਂ ਤੱਕ ਸੂਬੇ ਵਿੱਚ ਹੋਰ ਬਾਰਸ਼ ਹੋਣ ਦੀ ਸੰਭਾਵਨਾ ਹੈ।
Rajasthan Weather: ਰਾਜਸਥਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪੂਰਬੀ ਹਿੱਸੇ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪਿਆ ਅਤੇ ਪੱਛਮੀ ਹਿੱਸੇ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Maharashtra Weather: ਮੌਸਮ ਵਿਭਾਗ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਮੁੰਬਈ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਹੈ।
IMD Alert: ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਤੱਕ ਉੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਕੇਰਲ ਅਤੇ ਮਾਹੇ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਤੇਲੰਗਾਨਾ ਅਤੇ ਕਰਨਾਟਕ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 7, 8 ਅਤੇ 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ, ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੱਖਣੀ ਰਾਜਸਥਾਨ, ਪੂਰਬੀ ਅਤੇ ਪੱਛਮੀ ਰਾਜਸਥਾਨ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ।
Summary in English: Monsoon 2022: The rain caused havoc! Heavy rains in Mumbai, heat in Delhi!