Weather Today: ਉੱਤਰ ਭਾਰਤ ਦੇ ਕਈ ਸੂਬਿਆਂ 'ਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਨੇ ਅੱਜ ਯਾਨੀ ਬੁਧਵਾਰ ਨੂੰ ਯੂਪੀ ਅਤੇ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਨਾਲ ਹੀ ਮੌਸਮ ਵਿਭਾਗ ਨੇ ਦੱਖਣੀ ਸੂਬਿਆਂ 'ਚ ਵੀ ਮੀਂਹ ਦੀ ਰਫ਼ਤਾਰ ਤੇਜ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
Punjab & Haryana Weather: ਮਾਨਸੂਨ ਸਰਗਰਮ ਹੋਣ ਕਾਰਨ ਪੰਜਾਬ ਅਤੇ ਹਰਿਆਣਾ 'ਚ ਮੀਂਹ ਦਾ ਦੌਰ ਜਾਰੀ ਹੈ। ਦੱਸ ਦੇਈਏ ਕਿ ਇਨ੍ਹਾਂ ਦੋਵਾਂ ਸੂਬਿਆਂ 'ਚ ਇਸ ਮਾਨਸੂਨ ਭਾਰੀ ਮੀਂਹ ਪਿਆ ਹੈ। ਜਿਸਦੇ ਚਲਦਿਆਂ ਕਿਸਾਨਾਂ ਨੂੰ ਕਾਫੀ ਫਾਇਦਾ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ ਦੋਵੇਂ ਸੂਬਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਸਤ ਮਹੀਨੇ ਵੀ ਪੰਜਾਬ ਚ' ਔਸਤ ਜਾਂ ਔਸਤ ਤੋਂ ਰਤਾ ਵੱਧ ਮੀਂਹਾ ਦੀ ਆਸ ਹੈ।
Delhi-NCR Weather: ਦਿੱਲੀ-ਐਨਸੀਆਰ 'ਚ ਮਾਨਸੂਨ ਕਮਜ਼ੋਰ ਪੈ ਰਿਹਾ ਹੈ। ਇਸ ਕਾਰਨ ਮੀਂਹ ਦੀਆਂ ਗਤੀਵਿਧੀਆਂ 'ਚ ਕਮੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ ਦਿੱਲੀ-ਐਨਸੀਆਰ 'ਚ ਬੁੱਧਵਾਰ ਨੂੰ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ। ਇਸਦੇ ਨਾਲ ਹੀ 4 ਤੋਂ 6 ਅਗਸਤ ਦਰਮਿਆਨੀ ਬਾਰਿਸ਼ ਅਤੇ 7 ਅਤੇ 8 ਅਗਸਤ ਨੂੰ ਮੀਂਹ ਦੀਆਂ ਸਰਗਰਮੀਆਂ 'ਚ ਵਾਧੇ ਦੀ ਸੰਭਾਵਨਾ ਹੈ।
ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ:
● ਉੱਤਰ ਪ੍ਰਦੇਸ਼ 'ਚ ਲਗਾਤਾਰ ਮੀਂਹ ਪੈ ਰਿਹਾ ਹੈ। ਆਈਐਮਡੀ (IMD) ਦੇ ਅਨੁਸਾਰ ਅੱਜ ਯਾਨੀ ਬੁੱਧਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਬਿਹਾਰ ਦੀ ਗੱਲ ਕਰੀਏ ਤਾਂ ਇੱਥੇ ਕਰੀਬ 10 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਮੌਸਮ ਵਿਭਾਗ ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ।
● ਦਿੱਲੀ-ਐਨਸੀਆਰ 'ਚ 4 ਤੋਂ 6 ਅਗਸਤ ਦਰਮਿਆਨੀ ਬਾਰਿਸ਼ ਅਤੇ 7 ਅਤੇ 8 ਅਗਸਤ ਨੂੰ ਮੀਂਹ ਦੀਆਂ ਸਰਗਰਮੀਆਂ 'ਚ ਵਾਧੇ ਦੀ ਸੰਭਾਵਨਾ ਹੈ।
● ਕੋਂਕਣ ਖੇਤਰ ਅਤੇ ਗੋਆ ਵਿੱਚ 4 ਤੋਂ 6 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਅਤੇ ਮੱਧ ਮਹਾਰਾਸ਼ਟਰ ਵਿੱਚ 5 ਅਤੇ 6 ਅਗਸਤ, ਵਿਦਰਭ ਅਤੇ ਮਰਾਠਵਾੜਾ ਵਿੱਚ 6 ਅਗਸਤ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
● ਮੌਸਮ ਵਿਭਾਗ ਨੇ ਮੀਂਹ ਦੇ ਚਲਦਿਆਂ ਕੇਰਲ, ਤਾਮਿਲਨਾਡੂ ਅਤੇ ਕਰਨਾਟਕ ਲਈ ਵੀਰਵਾਰ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ।
● ਇਸ ਤੋਂ ਇਲਾਵਾ ਹਿਮਾਚਲ, ਪੰਜਾਬ, ਜੰਮੂ-ਕਸ਼ਮੀਰ, ਉਤਰਾਖੰਡ ਤੋਂ ਭਾਰੀ ਮੀਂਹ ਕਾਰਨ ਜਾਨ-ਮਾਲ ਦੇ ਨੁਕਸਾਨ ਦੀਆਂ ਖ਼ਬਰਾਂ ਵੀ ਆਉਣ ਲੱਗ ਪਈਆਂ ਹਨ।
ਇਹ ਵੀ ਪੜ੍ਹੋ : Flood Alert: ਹਿਮਾਚਲ ਤੋਂ ਬਿਹਾਰ ਤੱਕ ਮੀਂਹ ਦਾ ਅਲਰਟ, ਇਨ੍ਹਾਂ ਸੂਬਿਆਂ 'ਚ ਹੜ੍ਹ ਵਰਗੇ ਹਾਲਾਤ
Alert: ਮੌਸਮ ਵਿਭਾਗ ਮੁਤਾਬਿਕ ਅਗਸਤ ਮਹੀਨੇ 'ਚ ਵੀ ਮਾਨਸੂਨ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਉੱਤਰਾਖੰਡ, ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਮੱਧ ਪ੍ਰਦੇਸ਼, ਅਸਾਮ, ਮੇਘਾਲਿਆ ਸਮੇਤ ਬਾਕੀ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Summary in English: Monsoon Alert: Devastation due to flood, heavy rain expected in these states today, alert issued