1. Home
  2. ਮੌਸਮ

Monsoon Alert: ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ! ਕਈ ਸੂਬਿਆਂ 'ਚ ਮੀਂਹ ਦੀ ਉਡੀਕ!

ਦੇਸ਼ 'ਚ ਕਈ ਸੂਬੇ ਮਾਨਸੂਨ ਦੀ ਉਡੀਕ ਕਰ ਰਹੇ ਹਨ, ਜਦੋਂਕਿ ਕਈ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਦੇ ਮੌਸਮ ਦਾ ਹਾਲ ਜਾਨਣ ਲਈ ਇਹ ਰਿਪੋਰਟ ਪੜੋ...

Gurpreet Kaur Virk
Gurpreet Kaur Virk
ਉਡੀਕ ਵੀ, ਅਲਰਟ ਵੀ

ਉਡੀਕ ਵੀ, ਅਲਰਟ ਵੀ

Weather Update: ਉੱਤਰ ਭਾਰਤ ਦੇ ਕਈ ਸੂਬੇ ਹਾਲੇ ਵੀ ਮਾਨਸੂਨ ਦੀ ਉਡੀਕ ਕਰ ਰਹੇ ਹਨ। ਦੱਸ ਦੇਈਏ ਕਿ ਯੂਪੀ, ਦਿੱਲੀ, ਹਰਿਆਣਾ ਸਮੇਤ ਕਈ ਸੂਬਿਆਂ ਵਿੱਚ ਹਲਕੀ ਬਾਰਿਸ਼ ਹੋ ਰਹੀ ਹੈ। ਪਰ ਹਲਕੀ ਬਾਰਿਸ਼ ਕਾਰਨ ਇਨ੍ਹਾਂ ਸੂਬਿਆਂ ਵਿੱਚ ਹੁੰਮਸ ਵੱਧ ਰਹੀ ਹੈ। ਆਓ ਜਾਣਦੇ ਹਾਂ ਉੱਤਰ ਭਾਰਤ ਵਿੱਚ ਕਦੋਂ ਤੋਂ ਬਾਰਿਸ਼ ਹੋਵੇਗੀ ਅਤੇ ਕਿਹੜੇ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

Punjab & Haryana Weather: ਪੰਜਾਬ-ਹਰਿਆਣਾ 'ਤੇ ਮਾਨਸੂਨ ਮਿਹਰਬਾਨ ਹੈ। ਐਤਵਾਰ ਨੂੰ ਪੰਜਾਬ ਵਿੱਚ 17.4 ਮਿਲੀਮੀਟਰ ਅਤੇ ਹਰਿਆਣਾ ਵਿੱਚ 18.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਹਰਿਆਣਾ ਦੇ ਕੈਥਲ ਵਿੱਚ ਸਭ ਤੋਂ ਵੱਧ 58.4 ਮਿਲੀਮੀਟਰ ਅਤੇ ਪੰਜਾਬ ਦੇ ਮੋਹਾਲੀ ਵਿੱਚ 72.7 ਮਿਲੀਮੀਟਰ ਮੀਂਹ ਪਿਆ। ਮੌਸਮ ਵਿਭਾਗ ਨੇ ਮੰਗਲਵਾਰ ਤੋਂ ਤਿੰਨ ਦਿਨਾਂ ਤੱਕ ਦੋਵਾਂ ਸੂਬਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਸਬੰਧੀ ਕਈ ਜ਼ਿਲ੍ਹਿਆਂ ਨੂੰ ਯੈਲੋ ਅਲਰਟ 'ਤੇ ਰੱਖਿਆ ਗਿਆ ਹੈ।

Delhi-NCR Weather: ਦਿੱਲੀ 'ਚ ਐਤਵਾਰ ਸਵੇਰੇ ਮੀਂਹ ਪੈ ਰਿਹਾ ਸੀ, ਪਰ ਦੁਪਹਿਰ ਤੱਕ ਧੁੱਪ ਨਿਕਲ ਗਈ ਅਤੇ ਹੁੰਮਸ ਵਧ ਗਈ। ਮੌਸਮ ਵਿਭਾਗ ਅਨੁਸਾਰ ਅੱਜ 18 ਜੁਲਾਈ ਨੂੰ ਦਿੱਲੀ ਵਿੱਚ ਬੱਦਲਵਾਈ ਰਹਿ ਸਕਦੀ ਹੈ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਜੇਕਰ ਦਿੱਲੀ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਹੋ ਸਕਦਾ ਹੈ।

Rajasthan Weather: ਮੌਸਮ ਵਿਭਾਗ ਨੇ ਅੱਜ ਵੀ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਰਾਜਸਥਾਨ 'ਚ ਜੈਪੁਰ ਦੇ ਨਾਲ-ਨਾਲ ਉਦੈਪੁਰ, ਝਾਲਾਵਾੜ, ਬਾਂਸਵਾੜਾ, ਭੀਲਵਾੜਾ ਅਤੇ ਸਿਰੋਹੀ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ।

Madhya Pradesh Weather: ਮੱਧ ਪ੍ਰਦੇਸ਼ ਦੀਆਂ ਵੱਖ-ਵੱਖ ਥਾਵਾਂ 'ਤੇ ਚਾਰ ਮੌਸਮ ਪ੍ਰਣਾਲੀਆਂ ਸਰਗਰਮ ਹਨ। ਮਾਨਸੂਨ ਟ੍ਰਫ ਮੱਧ ਪ੍ਰਦੇਸ਼ ਦੇ ਰਾਏਸੇਨ ਜ਼ਿਲ੍ਹੇ ਤੋਂ ਲੰਘ ਰਿਹਾ ਹੈ। ਇਸ ਕਾਰਨ ਬੰਗਾਲ ਦੀ ਖਾੜੀ ਅਤੇ ਅਰਬ ਸਾਗਰ ਤੋਂ ਲਗਾਤਾਰ ਆ ਰਹੀ ਨਮੀ ਕਾਰਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।

Uttarakhand Weather: ਮੌਸਮ ਵਿਭਾਗ ਨੇ ਉੱਤਰਾਖੰਡ ਵਿੱਚ 19 ਅਤੇ 20 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਸੂਬੇ ਦੇ 13 'ਚੋਂ 7 ਜ਼ਿਲਿਆਂ 'ਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ।

Himachal Pradesh Weather: ਹਿਮਾਚਲ ਪ੍ਰਦੇਸ਼ 'ਚ ਸ਼ਨੀਵਾਰ ਰਾਤ ਅਤੇ ਐਤਵਾਰ ਸਵੇਰੇ ਹੋਈ ਬਾਰਿਸ਼ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ। ਸੋਲਨ ਜ਼ਿਲ੍ਹੇ ਦੇ ਬਰੋਟੀਵਾਲਾ ਦੇ ਕੁੰਜਾਹਲ ਖੱਡ ਵਿੱਚ ਹੜ੍ਹ ਕਾਰਨ ਇੱਕ ਆਲਟੋ ਕਾਰ ਪਲਟ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਕਾਰ ਸਵਾਰ ਲੋਕਾਂ ਨੂੰ ਖੱਡ ਵਿੱਚ ਵਹਿਣ ਤੋਂ ਬਚਾਇਆ। ਦੂਜੇ ਪਾਸੇ ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਸੋਮਵਾਰ ਅਤੇ ਮੰਗਲਵਾਰ ਲਈ ਯੈਲੋ ਅਲਰਟ ਅਤੇ 20 ਜੁਲਾਈ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : Weather Update: ਦਿੱਲੀ-ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਅੱਜ ਮੀਂਹ ਦੀ ਸੰਭਾਵਨਾ! ਜਾਣੋ ਮੌਸਮ ਦਾ ਹਾਲ!

UP Weather: ਜੇਕਰ IMD ਦੀ ਮੰਨੀਏ ਤਾਂ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਹੋ ਸਕਦੀ ਹੈ। ਇਸ ਦੇ ਨਾਲ ਹੀ ਅੱਜ ਘੱਟੋ-ਘੱਟ ਤਾਪਮਾਨ 28 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਰਹਿ ਸਕਦਾ ਹੈ। ਅੱਜ ਗਾਜ਼ੀਆਬਾਦ ਵਿੱਚ ਵੀ ਬੱਦਲਵਾਈ ਹੋ ਸਕਦੀ ਹੈ। ਇੱਥੇ ਘੱਟੋ-ਘੱਟ ਤਾਪਮਾਨ 30 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਹੋ ਸਕਦਾ ਹੈ।

Bihar Weather: ਬਿਹਾਰ 'ਚ ਸੋਮਵਾਰ ਯਾਨੀ ਅੱਜ ਤੋਂ ਮੌਸਮ 'ਚ ਬਦਲਾਅ ਹੋਣ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਪਟਨਾ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਰਾਜਧਾਨੀ ਪਟਨਾ ਸਮੇਤ ਸੂਬੇ ਦਾ ਮੌਸਮ ਬੱਦਲਵਾਈ ਵਾਲਾ ਰਹੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੰਗਲਵਾਰ 19 ਜੁਲਾਈ ਨੂੰ ਸੂਬੇ ਦੇ ਪੰਜ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਸਬੰਧੀ ਅਲਰਟ ਵੀ ਜਾਰੀ ਕੀਤਾ ਗਿਆ ਹੈ।

Alert: ਸਕਾਈਮੇਟ ਵੈਦਰ ਦੀ ਰਿਪੋਰਟ ਮੁਤਾਬਕ 19 ਅਤੇ 20 ਜੁਲਾਈ ਤੱਕ ਪੱਛਮੀ ਉੱਤਰ ਪ੍ਰਦੇਸ਼ ਵਿੱਚ ਤੇਜ਼ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਪੰਜਾਬ, ਹਰਿਆਣਾ ਦੇ ਨਾਲ-ਨਾਲ ਦਿੱਲੀ ਐਨਸੀਆਰ ਦੇ ਕੁਝ ਹਿੱਸਿਆਂ ਵਿੱਚ 21 ਜਾਂ 22 ਜੁਲਾਈ ਨੂੰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Summary in English: Monsoon Alert: Heavy rain alert in many states of the country! Waiting for rain in many states!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News