
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ
Weather Forecast: ਅੱਜ ਦੇਸ਼ ਵਿੱਚ ਮਾਨਸੂਨ ਦੀ ਐਂਟਰੀ ਨੂੰ ਇੱਕ ਮਹੀਨਾ ਹੋ ਗਿਆ ਹੈ। ਦਰਅਸਲ, ਮਾਨਸੂਨ 24 ਮਈ ਨੂੰ ਕੇਰਲ ਵਿੱਚ ਦਾਖਲ ਹੋਇਆ ਸੀ, ਜੋ ਕਿ ਨਿਰਧਾਰਤ ਮਿਤੀ ਤੋਂ 8 ਦਿਨ ਪਹਿਲਾਂ ਪਹੁੰਚ ਗਿਆ ਸੀ। ਹੁਣ ਤੱਕ ਇਹ 24 ਰਾਜਾਂ ਨੂੰ ਕਵਰ ਕਰ ਚੁੱਕਾ ਹੈ। ਇਹ ਅਗਲੇ 24 ਘੰਟਿਆਂ ਵਿੱਚ ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖਲ ਹੋ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਮਾਨਸੂਨ ਨੂੰ ਪੂਰੇ ਦੇਸ਼ ਨੂੰ ਕਵਰ ਕਰਨ ਵਿੱਚ 2-3 ਦਿਨ ਹੋਰ ਲੱਗ ਸਕਦੇ ਹਨ। ਇਸਦਾ ਮਤਲਬ ਹੈ ਕਿ ਮਾਨਸੂਨ ਪੂਰੇ ਦੇਸ਼ ਨੂੰ 10-12 ਦਿਨ ਪਹਿਲਾਂ ਕਵਰ ਕਰ ਸਕਦਾ ਹੈ। ਆਮ ਤੌਰ 'ਤੇ ਇਹ 8 ਜੁਲਾਈ ਤੱਕ ਹੁੰਦਾ ਹੈ, ਜਦੋਂ ਇਹ ਪੱਛਮੀ ਰਾਜਸਥਾਨ ਦੇ ਪੋਖਰਣ ਪਹੁੰਚਦਾ ਹੈ।
ਬੇਸ਼ਕ ਪੰਜਾਬ ਵਿੱਚ ਸਮੇਂ ਤੋਂ ਪਹਿਲਾਂ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ, ਪਰ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਅਜੇ ਵੀ ਮਾਨਸੂਨ ਦੀ ਉਡੀਕ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਮਾਨਸੂਨ ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖਲ ਹੋ ਸਕਦਾ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ ਨੇ 24 ਅਤੇ 25 ਜੂਨ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਸੀ ਕਿ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਮਾਨਸੂਨ ਦੇ ਆਉਣ ਦੀ ਸੰਭਾਵਨਾ ਹੈ। ਜਦੋਂਕਿ ਸੋਮਵਾਰ ਨੂੰ ਦਿੱਲੀ ਵਿੱਚ ਬੱਦਲਵਾਈ ਰਹੀ ਅਤੇ ਹਲਕੀ ਬੂੰਦਾ-ਬਾਂਦੀ ਹੋਈ। IMD ਨੇ ਕਿਹਾ ਦਿੱਲੀ ਵਿੱਚ ਮੀਂਹ ਲਈ ਹਾਲਾਤ ਅਨੁਕੂਲ ਹਨ। ਮੰਗਲਵਾਰ ਅਤੇ ਬੁੱਧਵਾਰ ਦੋਵੇਂ ਦਿਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਸਕਾਈਮੇਟ ਦੇ ਅਨੁਸਾਰ, ਅਗਲੇ ਦੋ ਦਿਨਾਂ ਵਿੱਚ ਉੱਤਰੀ ਅਰਬ ਸਾਗਰ ਦੇ ਕੁਝ ਹਿੱਸਿਆਂ, ਰਾਜਸਥਾਨ ਦੇ ਕੁਝ ਹਿੱਸਿਆਂ, ਪੰਜਾਬ, ਹਰਿਆਣਾ ਦੇ ਕੁਝ ਹਿੱਸਿਆਂ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਦੇ ਬਾਕੀ ਹਿੱਸਿਆਂ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਵਿੱਚ ਮਾਨਸੂਨ ਦੇ ਪਹੁੰਚਣ ਦੀ ਉਮੀਦ ਹੈ।
ਮੌਸਮ ਵਿਭਾਗ ਨੇ ਦਿੱਲੀ ਸਮੇਤ ਪੂਰੇ ਐਨਸੀਆਰ ਵਿੱਚ ਇਸ ਹਫ਼ਤੇ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਸੰਭਾਵਨਾ ਪ੍ਰਗਟ ਕੀਤੀ ਹੈ ਕਿ ਲੋਕਾਂ ਨੂੰ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਾਲ ਹੀ, ਬੂੰਦਾਬਾਂਦੀ ਵੀ ਜਾਰੀ ਰਹਿ ਸਕਦੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਯੈਲੋ ਅਲਰਟ 24 ਜੂਨ ਤੋਂ 29 ਜੂਨ ਤੱਕ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਤਾਜ਼ਾ ਅੰਕੜਿਆਂ ਅਨੁਸਾਰ, ਇਸ ਹਫ਼ਤੇ ਵੱਧ ਤੋਂ ਵੱਧ ਤਾਪਮਾਨ 34-36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ ਅਤੇ ਘੱਟੋ-ਘੱਟ ਤਾਪਮਾਨ 26-28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਇਸ ਦੇ ਨਾਲ ਹੀ, ਨਮੀ ਦਾ ਪੱਧਰ 55 ਪ੍ਰਤੀਸ਼ਤ ਤੋਂ 90 ਪ੍ਰਤੀਸ਼ਤ ਤੱਕ ਪਹੁੰਚ ਸਕਦਾ ਹੈ, ਜਿਸ ਕਾਰਨ ਲੋਕਾਂ ਨੂੰ ਨਮੀ ਵਾਲੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪਵੇਗਾ।
ਆਈਐਮਡੀ ਦੇ ਅਨੁਸਾਰ, 24 ਜੂਨ ਨੂੰ ਸ਼ਾਮ ਅਤੇ ਰਾਤ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ, 25 ਅਤੇ 26 ਜੂਨ ਨੂੰ ਦਿਨ ਭਰ, ਸਵੇਰੇ, ਦੁਪਹਿਰ, ਸ਼ਾਮ ਅਤੇ ਰਾਤ ਨੂੰ ਗਰਜ ਅਤੇ ਬਿਜਲੀ ਡਿੱਗਣ ਦੇ ਨਾਲ ਮੀਂਹ ਪੈਣ ਦੇ ਸੰਕੇਤ ਹਨ। ਤੇਜ਼ ਹਵਾਵਾਂ ਵੀ ਚੱਲਣਗੀਆਂ, ਜਿਸ ਨਾਲ ਪਾਣੀ ਭਰ ਜਾਣ ਅਤੇ ਆਵਾਜਾਈ ਵਿੱਚ ਮੁਸ਼ਕਲ ਆ ਸਕਦੀ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, 28 ਅਤੇ 29 ਜੂਨ ਨੂੰ ਗਰਜ ਨਾਲ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦਿਨ ਭਰ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ, ਜਿਸ ਕਾਰਨ ਸੁਚੇਤ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ: Punjab ਦੇ ਮੌਸਮ ਨੂੰ ਲੈ ਕੇ ਆਈ ਵੱਡੀ ਖ਼ਬਰ, ਵਿਭਾਗ ਨੇ 23 ਤੋਂ 26 ਜੂਨ ਤੱਕ ਦੀ ਜਾਰੀ ਕੀਤੀ Weather Report
ਮਾਨਸੂਨ ਨੂੰ ਪੰਜਾਬ ਵਿੱਚ ਦਾਖਲ ਹੋਏ 48 ਘੰਟੇ ਹੋ ਗਏ ਹਨ। ਪਰ ਇਸਦੇ ਦਾਖਲ ਹੋਣ ਤੋਂ ਬਾਅਦ ਮਾਨਸੂਨ ਦੀ ਸਥਿਤੀ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਸਾਰੇ ਪੰਜ ਜ਼ਿਲ੍ਹੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਹਨ। ਪੰਜਾਬ ਦਾ ਫਰੀਦਕੋਟ ਸ਼ਹਿਰ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ। ਫਰੀਦਕੋਟ ਵਿੱਚ ਗਰਮੀ ਵਧਣ ਨਾਲ, 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 5 ਡਿਗਰੀ ਸੈਲਸੀਅਸ ਵਧਿਆ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 26 ਜੂਨ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਦੋਂਕਿ 24, 25, 27, 28 ਅਤੇ 29 ਜੂਨ ਲਈ ਕਈ ਥਾਵਾਂ 'ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਦਿਨ ਭਰ ਅੰਸ਼ਕ ਧੁੱਪ ਅਤੇ ਬੱਦਲ ਛਾਏ ਰਹੇ, ਪਰ ਹਵਾ ਨਾ ਚੱਲਣ ਕਾਰਨ ਨਮੀ ਵਾਲੀ ਗਰਮੀ ਰਹੀ।
Summary in English: MONSOON ALERT: Heavy rain and extreme heat in punjab, imd issues ALERT in punjab districts