Weather Forecast: ਇਸ ਸਮੇਂ ਦੇਸ਼ ਭਰ 'ਚ ਮਾਨਸੂਨ ਦੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਬੱਦਲਾਂ ਦੀ ਹਲਚਲ ਵੀਰਵਾਰ ਨੂੰ ਵੀ ਜਾਰੀ ਰਹੇਗੀ। ਗਰਜ ਦੇ ਬੱਦਲ ਬਣਨ, ਬਿਜਲੀ ਚਮਕਣ ਅਤੇ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।
IMD ਨੇ ਦਿੱਲੀ ਤੋਂ ਇਲਾਵਾ ਅਗਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਦਿੱਲੀ ਦਾ ਮੌਸਮ
ਦਿੱਲੀ-ਐਨਸੀਆਰ ਵਿੱਚ ਬੀਤੀ ਰਾਤ ਹੋਈ ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ। ਦਿੱਲੀ 'ਚ ਇਹ ਬਾਰਿਸ਼ ਖਾਸ ਹੈ ਕਿਉਂਕਿ ਲਗਾਤਾਰ ਚਾਰ ਦਿਨਾਂ ਤੱਕ ਔਰੇਂਜ ਅਲਰਟ ਦੇ ਅਧੀਨ ਰਹਿਣ ਤੋਂ ਬਾਅਦ ਬੁੱਧਵਾਰ ਨੂੰ ਦਿੱਲੀ ਦੇ ਕਈ ਇਲਾਕਿਆਂ 'ਚ ਬਾਰਿਸ਼ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਯਾਨੀ ਵੀਰਵਾਰ ਨੂੰ ਵੀ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਮੀਂਹ ਦਾ ਅਲਰਟ
ਸਮੁੱਚੇ ਸੂਬੇ 'ਚ ਲੰਬੀ ਉਡੀਕ ਤੋਂ ਬਾਅਦ ਐਕਟਿਵ ਮਾਨਸੂਨੀ ਹਵਾਵਾਂ ਦਾਖਲ ਹੋਣੀਆਂ ਸੁਰੂ ਹੋ ਚੁੱਕੀਆਂ ਹਨ। ਅਜਿਹੇ ਅਨੁਮਾਨ ਲਾਇਆ ਜਾ ਰਿਹਾ ਹੈ ਕਿ 5 ਜੁਲਾਈ ਤੋਂ 8 ਜੁਲਾਈ ਦੌਰਾਨ ਪੱਛਮੀ ਸਿਸਟਮ ਦੀ ਦਸਤਕ ਤੇ ਮਾਨਸੂਨੀ ਘੱਟ ਦਬਾਅ ਦੀਆਂ ਹਵਾਵਾਂ ਸਦਕਾ ਬਹੁਤੇ ਖਿੱਤੇ 'ਚ ਦਰਮਿਆਨੇ ਤੋਂ ਭਾਰੀ ਅਤੇ ਕਿਤੇ-ਕਿਤੇ ਭਾਰੀ ਤੋਂ ਭਾਰੀ ਮੀਂਹ ਦੀ ਸੰਭਾਵਣਾ ਰਹੇਗੀ। ਮਾਹਿਰਾਂ ਮੁਤਾਬਕ ਭਾਰੀ ਮੀਂਹ ਕਾਰਨ 4-5 ਜਿਲ੍ਹਿਆਂ 'ਚ ਸਥਾਨਿਕ ਹੜ ਦੀ ਸਥਿੱਤੀ ਬਣਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਮਿਲੀ ਜਾਣਕਾਰੀ ਮੁਤਾਬਕ ਗੁਰਦਾਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਪਟਿਆਲਾ, ਫ਼ਤਿਹਗੜ ਸਾਹਿਬ, ਰੋਪੜ, ਮੋਹਾਲੀ, ਚੰਡੀਗੜ, ਅੰਬਾਲਾ, ਕੈਥਲ, ਸਿਰਸਾ, ਹਨੂੰਮਾਨਗੜ, ਗੰਗਾਨਗਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂਕਿ, ਅਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਮੋਗਾ, ਸੰਗਰੂਰ, ਮਲੇਰਕੋਟਲਾ, ਫ਼ਤੇਹਾਬਾਦ ਵਿੱਚ ਭਾਰੀ ਤੋਂ ਵੀ ਭਾਰੀ ਮੀਂਹ ਪੈਣ ਦੇ ਆਸਾਰ ਹਨ।
ਇਹ ਵੀ ਪੜ੍ਹੋ: Punjab ਵਿੱਚ Monsoon ਦੀ ਐਂਟਰੀ, Himachal 'ਚ ਕਮਜ਼ੋਰ ਪਿਆ Monsoon, NHAI ਵੱਲੋਂ ਪਹਾੜੀ ਦਰਾਰਾਂ ਕਾਰਨ ਜ਼ਮੀਨ ਖਿਸਕਣ ਦੀ ਸੰਭਾਵਨਾ, ਅਲਰਟ ਜਾਰੀ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਉੱਤਰ-ਪੂਰਬੀ ਭਾਰਤ, ਬਿਹਾਰ, ਝਾਰਖੰਡ, ਦਿੱਲੀ, ਪੂਰਬੀ ਗੁਜਰਾਤ, ਤੱਟਵਰਤੀ ਕਰਨਾਟਕ, ਕੋਂਕਣ ਅਤੇ ਗੋਆ, ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਛੱਤੀਸਗੜ੍ਹ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਪੱਛਮੀ ਬੰਗਾਲ, ਪੂਰਬੀ ਰਾਜਸਥਾਨ, ਵਿਦਰਭ, ਉੜੀਸਾ, ਕੇਰਲ, ਹਿਮਾਚਲ ਪ੍ਰਦੇਸ਼, ਸੌਰਾਸ਼ਟਰ ਅਤੇ ਕੱਛ ਅਤੇ ਲਕਸ਼ਦੀਪ ਦੇ ਗੰਗਾ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਲੱਦਾਖ, ਰਾਇਲਸੀਮਾ, ਮੱਧ ਮਹਾਰਾਸ਼ਟਰ, ਮਰਾਠਵਾੜਾ ਅਤੇ ਤਾਮਿਲਨਾਡੂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Monsoon Alert: Heavy rain in Punjab from 5 to 8 July, chances of local flood situation in 4-5 districts