
ਮੌਸਮ ਵਿੱਚ ਬਦਲਾਅ ਜਾਰੀ
Weather Forecast: ਦੇਸ਼ ਦੇ ਕਈ ਰਾਜਾਂ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਦਿੱਲੀ-ਐਨਸੀਆਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਮੀਂਹ ਪੈਣ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ, ਪਰ ਕਈ ਥਾਵਾਂ 'ਤੇ ਪਾਣੀ ਭਰਨ ਨਾਲ ਲੋਕਾਂ ਦੀਆਂ ਮੁਸੀਬਤਾਂ ਵੱਧ ਵੀ ਗਈਆਂ ਹਨ। ਇਸ ਦੌਰਾਨ, ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 20 ਜੁਲਾਈ ਤੱਕ ਪੰਜਾਬ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਮੁੰਬਈ ਸਮੇਤ ਦੱਖਣੀ ਭਾਰਤ ਦੇ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇੱਥੇ, ਉੱਤਰਾਖੰਡ ਵਿੱਚ ਭਾਰੀ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਜਦੋਂਕਿ, ਦਿੱਲੀ-ਐਨਸੀਆਰ ਵਿੱਚ ਬੱਦਲਾਂ ਦੇ ਲੁਕਣਮੀਟੀ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਅਗਲੇ ਇੱਕ ਹਫ਼ਤੇ ਤੱਕ ਪੰਜਾਬ, ਹਰਿਆਣਾ, ਰਾਜਸਥਾਨ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ, ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅਜਿਹੀ ਸਥਿਤੀ ਵਿੱਚ, ਲੋਕਾਂ ਨੂੰ ਜ਼ਮੀਨ ਖਿਸਕਣ ਦੇ ਖ਼ਤਰੇ ਬਾਰੇ ਸੁਚੇਤ ਰਹਿਣ ਦੀ ਲੋੜ ਹੈ।
ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਜਦੋਂਕਿ, ਕੇਰਲ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ, 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ 15 ਮਿਲੀਮੀਟਰ ਤੋਂ ਵੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਉੱਤਰੀ ਭਾਰਤ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਅਨੁਸਾਰ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਿਹਾਰ ਅਤੇ ਝਾਰਖੰਡ ਵਿੱਚ ਭਾਰੀ ਮੀਂਹ ਕਾਰਨ ਨਦੀਆਂ ਉਫਾਨ 'ਤੇ ਹਨ। ਗਯਾ ਵਿੱਚ ਡੁੱਬਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਬਿਜਲੀ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 9 ਲੋਕ ਝੁਲਸ ਗਏ।
ਇਹ ਵੀ ਪੜ੍ਹੋ: Weather Today: ਆਸਮਾਨੀ ਆਫ਼ਤ ਲਈ ਹੋ ਜਾਓ ਤਿਆਰ! ਇਨ੍ਹਾਂ ਰਾਜਾਂ ਵਿੱਚ 6 ਦਿਨਾਂ ਲਈ ਭਾਰੀ ਮੀਂਹ ਦਾ Red Alert
ਦਿੱਲੀ-ਐਨਸੀਆਰ ਦੇ ਮੌਸਮ ਵਿੱਚ ਬਦਲਾਅ ਜਾਰੀ ਹੈ। ਕਦੇ ਇੱਥੇ ਭਾਰੀ ਮੀਂਹ ਪੈਂਦਾ ਹੈ, ਤਾਂ ਕਦੇ ਨਮੀ ਕਾਰਨ ਗਰਮੀ ਪਰੇਸ਼ਾਨ ਕਰਦੀ ਹੈ। ਬੁੱਧਵਾਰ ਨੂੰ ਵੀ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਦਿਨ ਭਰ ਅਸਮਾਨ ਵਿੱਚ ਬੱਦਲ ਮੌਜੂਦ ਰਹੇ। ਹਾਲਾਂਕਿ, ਇਸ ਦੌਰਾਨ, ਬੱਦਲ ਸੂਰਜ ਨਾਲ ਲੁਕਣਮੀਟੀ ਖੇਡਦੇ ਰਹੇ। ਜਿਸ ਕਾਰਨ ਲੋਕਾਂ ਨੂੰ ਨਮੀ ਅਤੇ ਗਰਮੀ ਮਹਿਸੂਸ ਹੋਈ। ਹਾਲਾਂਕਿ, ਮੀਂਹ ਕਾਰਨ ਮੌਸਮ ਫਿਰ ਤੋਂ ਸੁਹਾਵਣਾ ਹੋ ਗਿਆ ਹੈ। ਦਿੱਲੀ-ਐਨਸੀਆਰ ਵਿੱਚ 20 ਜੁਲਾਈ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ ਦੇ ਮੌਸਮ ਵਿੱਚ ਵੀ ਵਾਰ-ਵਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇੱਕ ਪਾਸੇ ਜਿੱਥੇ ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਭਾਰੀ ਮੀਂਹ ਪੈ ਰਿਹਾ ਹੈ, ਉਥੇ ਹੀ ਕਈ ਜ਼ਿਲਿਆਂ ਵਿੱਚ ਲੋਕ ਹੁੰਮਸ ਅਤੇ ਨਮੀ ਵਾਲੀ ਗਰਮੀ ਦਾ ਸਾਹਮਣਾ ਕਰ ਰਹੇ ਹਨ। ਹਾਲਾਂਕਿ, ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕੱਲ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਇਸੇ ਤਰ੍ਹਾਂ ਅੱਜ ਵੀ ਸੂਬੇ ਭਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਫਿਲਹਾਲ, ਮੌਸਮ ਵਿਭਾਗ ਨੇ 20 ਜੁਲਾਈ ਤੱਕ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
Summary in English: Monsoon Alert! Heavy rain with strong winds, weather change, punjab weather, weather forecast, rain alert