Weather Update: ਅੱਜ ਦਿੱਲੀ, ਯੂਪੀ ਸਮੇਤ ਉੱਤਰ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇੱਕ ਪਾਸੇ ਜਿੱਥੇ ਆਈਐਮਡੀ (IMD) ਨੇ ਉੱਤਰ ਭਾਰਤ (North India) ਦੇ ਕਈ ਸੂਬਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਉੱਥੇ ਹੀ ਮੱਧ ਪ੍ਰਦੇਸ਼ ਦੇ ਭੋਪਾਲ 'ਚ ਮੀਂਹ ਲਈ ਚੇਤਾਵਨੀ ਜਾਰੀ ਕੀਤੀ ਹੈ।
Punjab Updated Weather: ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਸ ਪੂਰੇ ਹਫ਼ਤੇ ਮੌਸਮ ਦਾ ਇਹ ਮਿਜ਼ਾਜ ਬਣਿਆ ਰਹੇਗਾ। ਫਿਲਹਾਲ, ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
Delhi-NCR Updated Weather: ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ, ਜਦੋਂਕਿ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਹੇਗਾ। ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਵੀ ਪਵੇਗਾ।
Himachal Pradesh Updated Weather: ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਅੱਜ ਦਾ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਰਹੇਗਾ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ 'ਚ ਤੂਫ਼ਾਨ ਅਤੇ ਮੀਂਹ ਦੀ ਸੰਭਾਵਨਾ ਹੈ।
Uttar Pradesh Updated Weather: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੀ ਗੱਲ ਕਰੀਏ ਤਾਂ ਇੱਥੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਰਹੇਗਾ। ਆਸਮਾਨ ਵਿੱਚ ਬੱਦਲਵਾਈ ਰਹੇਗੀ, ਜਿਸ ਨਾਲ ਮੌਸਮ ਸੁਹਾਵਣਾ ਰਹੇਗਾ।
Uttarakhand Updated Weather: ਉੱਤਰਾਖੰਡ ਵਿੱਚ 5 ਤੋਂ 9 ਜੁਲਾਈ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ 5 ਅਤੇ 6 ਜੁਲਾਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੱਜ ਦੇਹਰਾਦੂਨ ਦਾ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਹੇਗਾ। ਇੱਥੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
Bihar Updated Weather: ਬਿਹਾਰ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਸੂਬੇ ਦੇ ਸੀਮਾਂਚਲ ਦੇ ਅਰਰੀਆ ਅਤੇ ਕਿਸ਼ਨਗੰਜ 'ਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਹੈ। ਪਟਨਾ ਵਿੱਚ ਵੀ ਮੀਂਹ ਪਵੇਗਾ। ਇੱਥੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਹੇਗਾ।
Rajasthan Updated Weather: ਰਾਜਸਥਾਨ ਦੇ ਕਈ ਇਲਾਕਿਆਂ 'ਚ ਇਸ ਹਫਤੇ ਦੇ ਅੰਤ ਤੱਕ ਮਾਨਸੂਨ ਦੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਦੌਰਾਨ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਅੱਜ ਜੈਪੁਰ 'ਚ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹੇਗਾ। ਮੌਸਮ ਵਿਭਾਗ ਨੇ ਅੱਜ ਹਨ੍ਹੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ : Weather Today: ਅਗਲੇ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ! ਜਾਣੋ ਆਪਣੇ ਸੂਬੇ ਦੇ ਮੌਸਮ ਦਾ ਹਾਲ!
Gujrat Updated Weather: ਗੁਜਰਾਤ 'ਚ ਆਉਣ ਵਾਲੇ ਪੰਜ ਦਿਨਾਂ 'ਚ ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਗੁਜਰਾਤ ਸਰਕਾਰ ਨੇ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਸੌਰਾਸ਼ਟਰ ਅਤੇ ਦੱਖਣੀ ਗੁਜਰਾਤ ਵਿੱਚ ਐਨ.ਡੀ.ਆਰ.ਐਫ. (NDRF) ਦੀਆਂ 6 ਟੀਮਾਂ ਤਾਇਨਾਤ ਕੀਤੀਆਂ ਹਨ।
Madhya Pradesh Updated Weather: ਮੱਧ ਪ੍ਰਦੇਸ਼ ਦੇ ਭੋਪਾਲ 'ਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿੱਥੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਜਦਕਿ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਹੋ ਸਕਦਾ ਹੈ। ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।
IMD Alert: ਭਾਰਤੀ ਮੌਸਮ ਵਿਭਾਗ (IMD) ਨੇ ਸੂਚਿਤ ਕੀਤਾ ਹੈ ਕਿ ਅਗਲੇ 5 ਦਿਨਾਂ ਦੌਰਾਨ ਗੁਜਰਾਤ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਾਮ, ਤੇਲੰਗਾਨਾ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ, ਕੇਰਲ ਵਿੱਚ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਭਾਰਤੀ ਮੌਸਮ ਵਿਭਾਗ (IMD) ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਨਾਲ ਹੀ 7 ਅਤੇ 8 ਜੁਲਾਈ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ-ਦਿੱਲੀ 'ਚ ਵੱਖਰੇ ਤੌਰ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Summary in English: Monsoon Alert: It will rain in many states of North India today! Alert issued for Madhya Pradesh!