1. Home
  2. ਮੌਸਮ

Monsoon Alert: ਅੱਜ ਤੋਂ ਬਦਲ ਸਕਦੈ ਉੱਤਰ ਭਾਰਤ ਦਾ ਮੌਸਮ! ਜਾਣੋ ਆਈ.ਐਮ.ਡੀ. ਅਪਡੇਟ!

ਦਿੱਲੀ ਵਿੱਚ ਅੱਜ ਤੋਂ ਮੌਸਮ ਦੇ ਮਿਜਾਜ਼ 'ਚ ਬਦਲਾਵ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਅੱਜ 27 ਜੂਨ ਨੂੰ ਦਿੱਲੀ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ।

Gurpreet Kaur Virk
Gurpreet Kaur Virk
ਲੋਕਾਂ ਨੂੰ ਮਿਲ ਸਕਦੀ ਹੈ ਗਰਮੀ ਤੋਂ ਰਾਹਤ!

ਲੋਕਾਂ ਨੂੰ ਮਿਲ ਸਕਦੀ ਹੈ ਗਰਮੀ ਤੋਂ ਰਾਹਤ!

Weather Alert: ਪਿਛਲੇ ਕੁਝ ਦਿਨਾਂ ਤੋਂ ਮੌਸਮੀ ਚੱਕਰ ਅਨੁਕੂਲ ਨਾ ਰਹਿਣ ਕਾਰਨ ਰਾਜਧਾਨੀ ਦਿੱਲੀ ਸਮੇਤ ਕਈ ਇਲਾਕਿਆਂ 'ਚ ਗਰਮੀ ਅਤੇ ਹੁੰਮਸ ਨੇ ਫਿਰ ਮੁਸੀਬਤ ਪੈਦਾ ਕਰ ਦਿੱਤੀ ਹੈ। ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਦੇ ਬਾਵਜੂਦ ਮਾਹੌਲ ਵਿੱਚੋਂ ਠੰਢਕ ਗਾਇਬ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਕਈ ਮੌਸਮ ਪ੍ਰਣਾਲੀਆਂ ਦੇ ਸਰਗਰਮ ਹੋਣ ਕਾਰਨ ਅਗਲੇ ਕੁਝ ਦਿਨਾਂ 'ਚ ਦੇਸ਼ 'ਚ ਚੰਗੀ ਬਾਰਿਸ਼ ਹੋਵੇਗੀ।

Punjab Weather: ਪੰਜਾਬ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਸੋਮਵਾਰ ਅਤੇ ਮੰਗਲਵਾਰ ਨੂੰ ਸੂਬੇ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਇਸ ਦੇ ਨਾਲ ਹੀ, ਬੁੱਧਵਾਰ ਤੋਂ ਲੈ ਕੇ ਸ਼ਨੀਵਾਰ ਵਿਚਕਾਰ ਤੂਫ਼ਾਨ ਦੇ ਨਾਲ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ 5 ਜੁਲਾਈ ਤੋਂ ਬਾਅਦ ਹੀ ਸੂਬੇ ਵਿੱਚ ਪਹੁੰਚੇਗਾ, ਪਰ ਇਸ ਤੋਂ ਪਹਿਲਾਂ ਪ੍ਰੀ-ਮਾਨਸੂਨ ਦੀ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

Delhi-NCR Weather: ਦਿੱਲੀ-ਐੱਨਸੀਆਰ 'ਚ ਅੱਜ (Monday) ਤੋਂ ਮੌਸਮ ਦੇ ਬਦਲ ਜਾਣ ਦੀ ਸੰਭਾਵਨਾ ਹੈ। ਆਈਐਮਡੀ (IMD) ਦੀ ਭਵਿੱਖਬਾਣੀ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 27 ਜੂਨ ਤੋਂ 2 ਜੁਲਾਈ ਤੱਕ ਤੂਫਾਨ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਦਿੱਲੀ ਵਿੱਚ 28 ਜੂਨ ਤੋਂ ਰੋਜ਼ਾਨਾ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮਾਨਸੂਨ ਦੇ 30 ਜੂਨ ਤੱਕ ਦਿੱਲੀ ਪਹੁੰਚਣ ਦੀ ਉਮੀਦ ਹੈ।

Himachal Pradesh Weather: ਹਿਮਾਚਲ ਪ੍ਰਦੇਸ਼ ਵਿੱਚ ਅੱਜ ਤੋਂ ਬਾਰਿਸ਼ ਦੇ ਆਸਾਰ ਹਨ। ਮੌਸਮ ਵਿਭਾਗ ਨੇ ਅੱਜ ਤੋਂ ਸੂਬੇ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ। ਅੱਜ ਸਵੇਰ ਦੀ ਸ਼ੁਰੂਆਤ ਘਣੇ ਕਾਲੇ ਬੱਦਲਾਂ ਨਾਲ ਹੋਈ। ਮੌਸਮ ਵਿਭਾਗ ਮੁਤਾਬਕ ਸਰਗਰਮ ਪੱਛਮੀ ਗੜਬੜੀ ਕਾਰਨ ਅੱਜ ਸੂਬੇ 'ਚ ਹਨ੍ਹੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਮਾਨਸੂਨ 28 ਜੂਨ ਨੂੰ ਸੂਬੇ 'ਚ ਪਹੁੰਚ ਸਕਦਾ ਹੈ।

Uttar Pradesh Weather: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਜਲਦ ਹੀ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਪੂਰੀ ਤਰ੍ਹਾਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਅੱਜ ਦੁਪਹਿਰ ਬਾਅਦ ਲਖਨਊ ਦੇ ਆਸਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬੂੰਦਾ-ਬਾਂਦੀ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਲਖਨਊ ਸਮੇਤ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਇਲਾਕਿਆਂ 'ਚ ਮਾਨਸੂਨ ਆਪਣਾ ਪੂਰਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦੇਵੇਗਾ।

Uttarakhand Weather: ਉੱਤਰਾਖੰਡ 'ਚ ਪੱਛਮੀ ਗੜਬੜੀ ਕਾਰਣ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਸ਼ਨੀਵਾਰ ਰਾਤ ਪਹਾੜੀ ਇਲਾਕਿਆਂ 'ਚ ਮੀਂਹ ਪਿਆ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਪੰਜ ਦਿਨਾਂ ਤੱਕ ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਆਈਐਮਡੀ ਨੇ 29 ਜੂਨ ਤੱਕ ਉੱਤਰਾਖੰਡ ਵਿੱਚ ਭਾਰੀ ਮੀਂਹ ਲਈ 'ਯੈਲੋ' ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : Weather Alert: ਦੇਸ਼ ਦੇ ਕਈ ਹਿੱਸਿਆਂ 'ਚ ਅੱਜ ਮੀਂਹ! ਕਈ ਹਿੱਸਿਆਂ 'ਚ ਅੱਤ ਦੀ ਗਰਮੀ!

Rajasthan Weather: ਰਾਜਸਥਾਨ ਵਿੱਚ ਫਿਰ ਤੋਂ ਬਰਸਾਤ ਸ਼ੁਰੂ ਹੋ ਜਾਵੇਗੀ। ਮੀਂਹ ਦਾ ਇਹ ਦੌਰ ਅਗਲੇ ਕੁਝ ਦਿਨਾਂ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਸੂਬੇ 'ਚ ਮਾਨਸੂਨ ਦਾਖਲ ਹੋ ਜਾਵੇਗਾ। ਮੌਸਮ ਵਿਭਾਗ ਨੇ ਸੋਮਵਾਰ ਨੂੰ ਬਾਂਸਵਾੜਾ, ਬਾਰਾਨ, ਡੂੰਗਰਪੁਰ, ਝਾਲਾਵਾੜ, ਪ੍ਰਤਾਪਗੜ੍ਹ, ਰਾਜਸਮੰਦ, ਸਿਰੋਹੀ, ਉਦੈਪੁਰ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਤੇਜ਼ ਹਵਾ, ਬਿਜਲੀ ਚਮਕਣ ਦੇ ਨਾਲ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

IMD Alert: ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, 27 ਜੂਨ ਨੂੰ ਕੋਂਕਣ ਅਤੇ ਗੋਆ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਉੱਤਰਾਖੰਡ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਬਿਹਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਨਿੱਜੀ ਮੌਸਮ ਏਜੰਸੀ ਸਕਾਈਮੇਟ ਅਤੇ ਮੌਸਮ ਵਿਭਾਗ ਮੁਤਾਬਕ ਕਈ ਮੌਸਮ ਪ੍ਰਣਾਲੀਆਂ ਦੇ ਸਰਗਰਮ ਹੋਣ ਕਾਰਨ ਅਗਲੇ ਕੁਝ ਦਿਨਾਂ 'ਚ ਦੇਸ਼ 'ਚ ਚੰਗੀ ਬਾਰਿਸ਼ ਹੋਵੇਗੀ।

Summary in English: Monsoon Alert: North India weather may change from today! Learn IMD Update!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters