Weather Alert: ਦੇਸ਼ ਦੇ ਕਈ ਵੱਖ-ਵੱਖ ਸੂਬਿਆਂ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
Punjab Weather: ਪੰਜਾਬ 'ਚ ਅੱਜ ਵੀ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਿਕ ਸੂਬੇ 'ਚ ਮੀਂਹ ਦਾ ਦੌਰ 29 ਜੁਲਾਈ ਤੱਕ ਜਾਰੀ ਰਹੇਗਾ।
Haryana Weather: ਪੰਜਾਬ ਦੇ ਨਾਲ ਲੱਗਦੇ ਸੂਬੇ ਹਰਿਆਣਾ 'ਚ ਵੀ ਮੀਂਹ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ ਵੱਲੋਂ ਅੱਜ (ਸ਼ਨੀਵਾਰ) ਤੇ ਕੱਲ੍ਹ (ਐਤਵਾਰ) ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
Delhi-NCR Weather: ਸ਼ੁੱਕਰਵਾਰ ਵਾਂਗ ਅੱਜ ਯਾਨੀ ਸ਼ਨੀਵਾਰ ਨੂੰ ਵੀ ਦਿੱਲੀ-ਐੱਨ.ਸੀ.ਆਰ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਜਤਾਈ ਹੈ।
UP Weather: ਉੱਤਰ ਪ੍ਰਦੇਸ਼ 'ਚ ਸ਼ਨੀਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲਖਨਊ ਵਿੱਚ ਗਰਜ ਨਾਲ ਮੀਂਹ ਪੈਣ ਕਾਰਣ ਅਲਰਟ ਜਾਰੀ ਕੀਤਾ ਹੈ।
Bihar Weather: ਬਿਹਾਰ 'ਚ ਮਾਨਸੂਨ ਮੁੜ ਕਮਜ਼ੋਰ ਹੁੰਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 28 ਜੁਲਾਈ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।
Uttarakhand Weather: ਉੱਤਰਾਖੰਡ 'ਚ ਅੱਜ ਵੀ ਬੱਦਲਵਾਈ ਨਾਲ ਹਲਕੀ ਬਾਰਿਸ਼ ਜਾਰੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ, ਜਿਸਦੇ ਚਲਦਿਆਂ ਸੂਬੇ 'ਚ ਯੈਲੋ ਅਲਰਟ ਹੈ।
ਇਹ ਵੀ ਪੜ੍ਹੋ : Weather Today: ਅੱਜ ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼, ਜਾਣੋ ਅੱਜ ਦੇ ਮੌਸਮ ਦਾ ਹਾਲ
Gujarat & Maharashtra Weather: ਮੀਂਹ ਦਾ ਸਭ ਤੋਂ ਜ਼ਿਆਦਾ ਅਸਰ ਮਹਾਰਾਸ਼ਟਰ ਅਤੇ ਗੁਜਰਾਤ 'ਚ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਦੋਵੇਂ ਸੂਬਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਹੈ।
Alert: ਮੌਸਮ ਵਿਭਾਗ ਨੇ ਦਿੱਲੀ, ਬਿਹਾਰ, ਉੱਤਰ ਪ੍ਰਦੇਸ਼, ਅਤੇ ਝਾਰਖੰਡ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਗੁਜਰਾਤ ਅਤੇ ਮਹਾਰਾਸ਼ਟਰ 'ਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ।
Summary in English: Monsoon Alert: Rain likely in Delhi, rain alert in these states