Weather Today: ਮੌਸਮ ਵਿਭਾਗ ਮੁਤਾਬਕ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਕਿਤੇ ਭਾਰੀ ਮੀਂਹ ਪੈ ਰਿਹਾ ਹੈ ਤੇ ਕਿਤੇ ਬੂੰਦਾਬਾਂਦੀ ਹੋ ਰਹੀ ਹੈ। ਵੀਰਵਾਰ ਸਵੇਰੇ ਮੀਂਹ ਨੇ ਰਾਜਧਾਨੀ ਦਿੱਲੀ ਅਤੇ ਐਨਸੀਆਰ ਦੇ ਕਈ ਇਲਾਕਿਆਂ ਵਿੱਚ ਨਮੀ ਅਤੇ ਗਰਮੀ ਤੋਂ ਰਾਹਤ ਦਿੱਤੀ। ਫਿਲਹਾਲ, ਮੌਸਮ ਵਿਭਾਗ ਨੇ ਦਿੱਲੀ, ਪੰਜਾਬ, ਹਰਿਆਣਾ, ਯੂਪੀ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
Punjab Updated Weather: ਅੱਤ ਦੀ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਲੋਕਾਂ ਲਈ ਮੀਂਹ ਰਾਹਤ ਲੈ ਕੇ ਆਇਆ, ਵੀਰਵਾਰ ਦੀ ਸਵੇਰ ਮੀਂਹ ਨਾਲ ਹੋਈ। ਚੰਡੀਗੜ, ਰੋਪੜ ਸਮੇਤ ਕੁਝ ਥਾਵਾਂ 'ਤੇ ਮੀਂਹ ਨਾਲ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਮੁਤਾਬਕ ਪੂਰਬ ਤੋਂ ਆ ਰਹੀਆਂ ਹਵਾਵਾਂ ਕਾਰਨ ਵੀਰਵਾਰ ਨੂੰ ਮੈਦਾਨੀ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ ਅਤੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਨਾਲ ਹੀ ਮੌਸਮ ਵਿਭਾਗ ਮੁਤਾਬਕ ਮਾਨਸੂਨ 30 ਜੂਨ ਦੀ ਸਵੇਰ ਤੋਂ 1 ਜੁਲਾਈ ਦਰਮਿਆਨ ਕਿਸੇ ਵੀ ਸਮੇਂ ਪੰਜਾਬ ਪਹੁੰਚ ਸਕਦਾ ਹੈ।
Delhi-NCR Updated Weather: ਪਿਛਲੇ ਕੁਝ ਦਿਨਾਂ ਤੋਂ ਮੀਂਹ ਅਤੇ ਮਾਨਸੂਨ ਦਾ ਇੰਤਜ਼ਾਰ ਕਰ ਰਹੇ ਦਿੱਲੀ ਵਾਸੀਆਂ ਨੇ ਵੀਰਵਾਰ ਨੂੰ ਸੁੱਖ ਦਾ ਸਾਂਹ ਲਿਆ। ਇੱਥੇ ਸਵੇਰ ਤੋਂ ਹੀ ਮੀਂਹ ਦਾ ਸਿਲਸਿਲਾ ਜਾਰੀ ਹੈ ਅਤੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ ਦਿੱਲੀ ਵਿੱਚ ਮਾਨਸੂਨ ਦੇ ਸ਼ੁਰੂ ਹੋਣ ਦੀ ਭਵਿੱਖਬਾਣੀ ਕੀਤੀ ਹੈ। ਕੱਲ੍ਹ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
Himachal Pradesh Updated Weather: ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਪੈਣ ਨਾਲ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਘੱਟੋ-ਘੱਟ ਤਾਪਮਾਨ ਆਮ ਨਾਲੋਂ ਇੱਕ ਤੋਂ ਦੋ ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਕਾਰਣ ਜ਼ਮੀਨ ਖਿਸਕਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ।
Uttar Pradesh Updated Weather: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਨਾਲ-ਨਾਲ ਵੀਰਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲਿਆਂ 'ਚ ਬਾਰਿਸ਼ ਦਾ ਸਿਲਸਿਲਾ ਜਾਰੀ ਹੈ। ਸਵੇਰ ਤੋਂ ਹੀ ਬਾਰਿਸ਼ ਅਤੇ ਠੰਡੀ ਹਵਾਵਾਂ ਨੇ ਰਾਜਧਾਨੀ ਦੇ ਤਾਪਮਾਨ ਨੂੰ ਹੇਠਾਂ ਲਿਆ ਦਿੱਤਾ ਹੈ। ਲਖਨਊ 'ਚ ਬੁੱਧਵਾਰ ਤੋਂ ਹੀ ਬੱਦਲ ਛਾਏ ਹੋਏ ਸਨ, ਪਰ ਸਵੇਰ ਤੋਂ ਪੈ ਰਹੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ।
Uttarakhand Updated Weather: ਉਤਰਾਖੰਡ ਦੇ ਰੁਦਰਪ੍ਰਯਾਗ 'ਚ ਭਾਰੀ ਮੀਂਹ ਦਰਜ ਕੀਤਾ ਗਿਆ ਹੈ, ਜਿਸ ਕਾਰਨ ਸੜਕਾਂ ਪਾਣੀ 'ਚ ਡੁੱਬ ਗਈਆਂ ਹਨ। ਰੁਦਰਪ੍ਰਯਾਗ ਦੇ ਐਸਪੀ ਦਾ ਕਹਿਣਾ ਹੈ ਕਿ ਜ਼ਮੀਨ ਖਿਸਕਣ ਵਾਲੇ ਖੇਤਰਾਂ ਦੀ ਪਛਾਣ ਸਮੇਤ ਸਾਰੇ ਪ੍ਰਬੰਧ ਕੀਤੇ ਗਏ ਹਨ। ਨਾਲ ਹੀ ਐਸਡੀਆਰਐਫ ਦੀਆਂ ਟੀਮਾਂ ਵੀ ਤਾਇਨਾਤ ਹਨ।
Bihar Updated Weather: ਦੱਖਣ-ਪੱਛਮੀ ਮਾਨਸੂਨ ਅਗਲੇ ਸੱਤ ਦਿਨਾਂ ਤੱਕ ਬਿਹਾਰ ਵਿੱਚ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮਾਨਸੂਨ ਨੇ ਬਿਹਾਰ ਨੂੰ ਪੂਰੀ ਤਰ੍ਹਾਂ ਢੱਕ ਲਿਆ ਹੈ। ਅਗਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਆਈਐਮਡੀ (IMD) ਨੇ ਪੂਰੇ ਸੂਬੇ ਵਿੱਚ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : Monsoon 2022: ਦਿੱਲੀ-ਪੰਜਾਬ 'ਚ ਅੱਜ ਬਾਰਿਸ਼ ਦੇ ਆਸਾਰ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ!
Madhya Pradesh Updated Weather: ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਮਾਨਸੂਨ ਦੀ ਬਾਰਿਸ਼ ਜਾਰੀ ਹੈ। ਇਸ ਦੇ ਨਾਲ ਹੀ ਜਿੱਥੇ ਹਾਲੇ ਤੱਕ ਮੀਂਹ ਨਹੀਂ ਪਿਆ, ਉਨ੍ਹਾਂ ਜ਼ਿਲ੍ਹਿਆਂ ਵਿੱਚ ਵੀ ਮੌਸਮ ਵਿਭਾਗ ਨੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਖਿੜੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੀਂਹ ਨਾਲ ਫਸਲਾਂ ਨੂੰ ਕਾਫੀ ਫਾਇਦਾ ਹੋਵੇਗਾ।
Rajasthan Updated Weather: ਰਾਜਸਥਾਨ ਦੇ ਜੈਪੁਰ ਸਮੇਤ ਕੁਝ ਹਿੱਸਿਆਂ ਵਿੱਚ ਮੀਂਹ ਪੈ ਰਿਹਾ ਹੈ, ਪਰ ਮਾਨਸੂਨ ਦੀ ਸ਼ੁਰੂਆਤ ਦੇ ਐਲਾਨ ਦੇ ਮਾਪਦੰਡ ਪੂਰੇ ਨਹੀਂ ਹੋਏ ਹਨ। ਇਸ ਕਾਰਨ ਮੌਸਮ ਵਿਭਾਗ ਨੇ ਮਾਨਸੂਨ ਦੀ ਐਂਟਰੀ ਨੂੰ ਅਜੇ ਤੱਕ ਨਹੀਂ ਮੰਨਿਆ ਹੈ। ਫਿਲਹਾਲ, ਮਾਨਸੂਨ ਦੀ ਐਂਟਰੀ 'ਚ 24 ਤੋਂ 48 ਘੰਟੇ ਹੋਰ ਲੱਗ ਸਕਦੇ ਹਨ। ਸੂਬੇ 'ਚ ਮਾਨਸੂਨ ਦੇ 1 ਜੁਲਾਈ ਨੂੰ ਦਾਖਲ ਹੋਣ ਦੀ ਸੰਭਾਵਨਾ ਹੈ।
IMD Alert: ਮੌਸਮ ਵਿਭਾਗ ਨੇ ਦਿੱਲੀ, ਹਰਿਆਣਾ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਇਸ ਦੇ ਲਈ ਆਈਐਮਡੀ ਨੇ ਵੀਰਵਾਰ ਨੂੰ ਦੋਵਾਂ ਥਾਵਾਂ 'ਤੇ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਯੂਪੀ ਅਤੇ ਉੱਤਰਾਖੰਡ ਵਰਗੇ ਸੂਬਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ।
Summary in English: Monsoon Alert: Rainy weather in Delhi Know the weather in your city!