Weather Forecast: ਦੇਸ਼ ਦੇ ਜ਼ਿਆਦਾਤਰ ਸੂਬਿਆਂ ਤੋਂ ਮਾਨਸੂਨ ਨੇ ਵਿਦਾਈ ਲੈ ਲਈ ਹੈ। ਹਾਲਾਂਕਿ, ਯੂਪੀ, ਬਿਹਾਰ, ਰਾਜਸਥਾਨ, ਝਾਰਖੰਡ ਵਿੱਚ ਹਾਲੇ ਵੀ ਮਾਨਸੂਨ ਸਰਗਰਮ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜਦੋਂਕਿ, ਪੰਜਾਬ-ਹਰਿਆਣਾ ਵਿੱਚ ਮਾਨਸੂਨ ਪੂਰੀ ਤਰ੍ਹਾਂ ਰਵਾਨਾ ਹੋ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਤੋਂ ਮੌਸਮ ਸਾਫ ਰਹੇਗਾ, ਜਿਸ ਕਰਕੇ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਫਿਲਹਾਲ ਮੀਂਹ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ 'ਚ ਇਕ ਵਾਰ ਫਿਰ ਗਰਮੀ ਵਧਣ ਵਾਲੀ ਹੈ। 5 ਅਕਤੂਬਰ ਤੱਕ ਆਸਮਾਨ ਸਾਫ ਰਹਿਣ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦਾ ਮਿਜਾਜ਼...
ਇਨ੍ਹਾਂ ਸੂਬਿਆਂ ਵਿੱਚ ਭਾਰੀ ਮੀਂਹ
ਮੌਸਮ ਵਿਭਾਗ ਮੁਤਾਬਕ ਯੂਪੀ-ਬਿਹਾਰ, ਰਾਜਸਥਾਨ, ਝਾਰਖੰਡ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਅੱਜ ਸੋਮਵਾਰ ਨੂੰ ਇਨ੍ਹਾਂ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਬਿਹਾਰ ਦੀ ਰਾਜਧਾਨੀ ਪਟਨਾ ਲਈ, ਮੌਸਮ ਵਿਭਾਗ ਨੇ 30 ਸਤੰਬਰ ਨੂੰ ਮੀਂਹ, ਗਰਜ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾ ਚੱਲਣ ਦਾ ਅਲਰਟ ਜਾਰੀ ਕੀਤਾ ਹੈ।
ਦਿੱਲੀ ਦਾ ਮੌਸਮ
ਮੌਸਮ ਵਿਭਾਗ ਨੇ ਬਾਰਿਸ਼ ਦੀ ਉਮੀਦ ਕਰ ਰਹੇ ਦਿੱਲੀ ਦੇ ਲੋਕਾਂ ਨੂੰ ਬੁਰੀ ਖਬਰ ਦਿੱਤੀ ਹੈ। ਦਰਅਸਲ, ਮੌਸਮ ਵਿਭਾਗ ਮੁਤਾਬਕ ਦਿੱਲੀ 'ਚ ਇਕ ਵਾਰ ਫਿਰ ਗਰਮੀ ਵਧਣ ਵਾਲੀ ਹੈ। 5 ਅਕਤੂਬਰ ਤੱਕ ਆਸਮਾਨ ਸਾਫ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦੀ ਹੈ, ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਹੋ ਸਕਦਾ ਹੈ।
ਪੰਜਾਬ ਦਾ ਮੌਸਮ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਮੁਤਾਬਕ 4 ਅਕਤੂਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਅਲਰਟ ਹੈ। ਹਾਲਾਂਕਿ, ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 2.2 ਡਿਗਰੀ ਘੱਟ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਦੇ ਸਮਰਾਲਾ ਵਿੱਚ 34.8 ਡਿਗਰੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: 6 ਸੂਬਿਆਂ ਵਿੱਚ Red Alert! ਭਾਰੀ ਮੀਂਹ ਕਾਰਨ Gujarat-Maharashtra ਵਿੱਚ ਤਬਾਹੀ, Chandigarh ਸਮੇਤ Punjab ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
ਮੌਸਮ ਦੀ ਗਤੀਵਿਧੀ
ਦਿੱਲੀ-ਐਨਸੀਆਰ ਵਿੱਚ ਮੌਸਮ ਇੱਕ ਵਾਰ ਫਿਰ ਆਮ ਵਾਂਗ ਹੋ ਗਿਆ ਹੈ। ਸੋਮਵਾਰ ਤੋਂ ਦਿਨ ਦਾ ਤਾਪਮਾਨ ਵਧੇਗਾ। ਇਸ ਕਾਰਨ ਦੁਪਹਿਰ ਵੇਲੇ ਤੁਹਾਨੂੰ ਗਰਮੀ ਮਹਿਸੂਸ ਹੋਵੇਗੀ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36 ਅਤੇ ਘੱਟੋ-ਘੱਟ 25 ਡਿਗਰੀ ਰਹਿ ਸਕਦਾ ਹੈ। ਇਸ ਤੋਂ ਬਾਅਦ 1 ਤੋਂ 4 ਅਕਤੂਬਰ ਤੱਕ ਵੱਧ ਤੋਂ ਵੱਧ ਤਾਪਮਾਨ 36 ਤੋਂ 37 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 24 ਤੋਂ 25 ਡਿਗਰੀ ਹੋ ਸਕਦਾ ਹੈ।
ਉੱਤਰ ਪ੍ਰਦੇਸ਼ ਵਿੱਚ ਔਸਤ ਤੋਂ ਵੱਧ ਮੀਂਹ ਪੈਣ ਕਾਰਨ ਕਈ ਨਦੀਆਂ ਦਾ ਪਾਣੀ ਪੱਧਰ ਵਧ ਗਿਆ ਹੈ, ਜਿਸ ਨਾਲ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਦਾ ਖਤਰਾ ਪੈਦਾ ਹੋ ਗਿਆ ਹੈ। ਰਾਹਤ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਿਧਾਰਥ ਨਗਰ, ਬਦਾਯੂੰ, ਬਲੀਆ, ਲਖੀਮਪੁਰ ਖੇੜੀ, ਬਾਰਾਬੰਕੀ, ਗੋਂਡਾ ਅਤੇ ਕੁਸ਼ੀਨਗਰ ਸਮੇਤ ਜ਼ਿਲ੍ਹਿਆਂ ਵਿੱਚ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਜਾਂ ਨੇੜੇ ਵਹਿ ਰਹੀਆਂ ਹਨ।
ਇਹ ਵੀ ਪੜ੍ਹੋ: ਭਾਰੀ ਮੀਂਹ ਨਾਲ Mumbai ਬੇਹਾਲ, Local Trains-Flights 'ਤੇ ਪਿਆ ਅਸਰ, Punjab-Haryana ਵਿੱਚ ਵੀ ਤੂਫਾਨੀ ਮੀਂਹ ਦਾ Alert
ਆਸਾਮ ਅਤੇ ਮੇਘਾਲਿਆ ਵਿੱਚ 2 ਅਤੇ 3 ਅਕਤੂਬਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਐਤਵਾਰ ਨੂੰ ਭਾਰੀ ਮੀਂਹ ਕਾਰਨ ਦੱਖਣੀ ਸੂਬਿਆਂ ਤਾਮਿਲਨਾਡੂ, ਕੇਰਲ, ਦੱਖਣੀ ਅੰਦਰੂਨੀ ਕਰਨਾਟਕ ਅਤੇ ਪੁਡੂਚੇਰੀ 'ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਉੱਤਰ-ਪੂਰਬੀ ਸੂਬਿਆਂ 'ਚ ਅਗਲੇ ਸੱਤ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ 2 ਤੋਂ 4 ਅਕਤੂਬਰ ਤੱਕ ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਥਾਵਾਂ 'ਤੇ 30 ਸਤੰਬਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਹਿਮਾਚਲ ਪ੍ਰਦੇਸ਼, ਹਰਿਆਣਾ, ਪੰਜਾਬ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Summary in English: Monsoon departs from Punjab-Chandigarh, rain alert in UP-Bihar, read major IMD update