ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਤੋਂ ਮਾਨਸੂਨ ਦੀ ਵਾਪਸੀ ਹੋ ਗਈ ਹੈ, ਜਦੋਂਕਿ ਕਈ ਸੂਬੇ ਅਜੇ ਵੀ ਮੀਂਹ ਦੀ ਮਾਰ ਝੇਲ ਰਹੇ ਹਨ। ਦੇਸ਼ `ਚ ਪਿੱਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਨਸੂਨ ਸੀਜ਼ਨ `ਚ ਆਮ ਨਾਲੋਂ ਵੱਧ ਮੀਂਹ ਪਿਆ ਹੈ। ਪਰ ਕਈ ਸੂਬਿਆਂ `ਚ ਇਸ ਵਾਰ ਮਾਨਸੂਨ ਕਮਜ਼ੋਰ ਵੀ ਰਿਹਾ।
IMD: ਮੌਸਮ ਵਿਭਾਗ ਦੇ ਅਨੁਸਾਰ ਦੇਸ਼ ਦੇ ਕਈ ਸੂਬਿਆਂ `ਚ ਅਜੇ ਵੀ ਹਲਕੇ ਮੀਂਹ ਦਾ ਦੌਰ ਜਾਰੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼, ਉਤਰਾਖੰਡ ਤੇ ਹਿਮਾਚਲ ਦੇ ਕੁਝ ਇਲਾਕਿਆਂ `ਚ ਅੱਜ ਤੋਂ ਤਿੰਨ-ਚਾਰ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Delhi Weather: ਦੇਸ਼ ਦੀ ਰਾਜਧਾਨੀ ਦਿੱਲੀ `ਚ ਅੱਜ ਬੱਦਲ ਛਾਏ ਰਹਿਣਗੇ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ ਐਤਵਾਰ ਤੱਕ ਦਿੱਲੀ `ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਮੀਂਹ ਕਾਰਨ ਤਾਪਮਾਨ `ਚ ਵੀ ਗਿਰਾਵਟ ਵੇਖਣ ਨੂੰ ਮਿਲੇਗੀ। ਦੱਸ ਦੇਈਏ ਕਿ ਦਿੱਲੀ ਦਾ ਅੱਜ ਦਾ ਘਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹੇਗਾ।
Punjab Weather: ਮੌਸਮ ਵਿਭਾਗ ਦੇ ਅਨੁਸਾਰ ਪੰਜਾਬ `ਚ ਅੱਜ ਮੌਸਮ ਸਾਫ਼ ਰਹੇਗਾ ਤੇ ਧੁੱਪ ਰਹੇਗੀ। ਇਸਦੇ ਨਾਲ ਹੀ ਪੰਜਾਬ ਦਾ ਅੱਜ ਦਾ ਘਟੋ ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹੇਗਾ। ਦੱਸ ਦੇਈਏ ਕਿ ਪੰਜਾਬ ਤੋਂ ਇਸ ਸਾਲ ਦਾ ਮਾਨਸੂਨ ਪੂਰੀ ਤਰ੍ਹਾਂ ਚਲਾ ਗਿਆ ਹੈ।
ਇਹ ਵੀ ਪੜ੍ਹੋ : ਕਈ ਸੂਬਿਆਂ `ਚ ਇਸ ਹਫ਼ਤੇ ਮੀਂਹ ਨਾਲ ਤੂਫ਼ਾਨ ਦੀ ਸੰਭਾਵਨਾ
ਇਨ੍ਹਾਂ ਸੂਬਿਆਂ `ਚ ਮੀਂਹ ਦੇ ਆਸਾਰ:
● ਬਿਹਾਰ, ਉੜੀਸਾ, ਝਾਰਖੰਡ ਤੇ ਛੱਤੀਸਗੜ੍ਹ `ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼, ਉਤਰਾਖੰਡ ਤੇ ਹਿਮਾਚਲ ਦੇ ਕੁਝ ਇਲਾਕਿਆਂ `ਚ ਅੱਜ ਤੋਂ ਤਿੰਨ-ਚਾਰ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
● ਉੱਤਰ-ਪੂਰਬੀ ਭਾਰਤ, ਕੋਂਕਣ ਤੇ ਗੋਆ ਦੇ ਕੁਝ ਹਿੱਸਿਆਂ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਤੱਟਵਰਤੀ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਪੂਰਬੀ ਉੱਤਰ ਪ੍ਰਦੇਸ਼ ਤੇ ਲਕਸ਼ਦੀਪ `ਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Summary in English: Monsoon is still active in these parts of the country