Weather Forecast: ਮੌਸਮ ਵਿਭਾਗ ਨੇ ਆਉਂਦੇ 5 ਦਿਨਾਂ ਦੌਰਾਨ ਵੱਖ-ਵੱਖ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਜਿਸ ਵਿੱਚ ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਗੁਜਰਾਤ, ਕਰਨਾਟਕ ਅਤੇ ਕੇਰਲ ਅਤੇ ਮਾਹੇ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। IMD ਨੇ ਇਨ੍ਹਾਂ ਸੂਬਿਆਂ ਲਈ ਮੀਂਹ ਦਾ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ 18 ਅਤੇ 19 ਜੁਲਾਈ ਨੂੰ ਕੋਂਕਣ ਅਤੇ ਗੋਆ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਿਰ 18-20 ਜੁਲਾਈ ਦੌਰਾਨ ਮੱਧ ਮਹਾਰਾਸ਼ਟਰ ਅਤੇ ਤੱਟਵਰਤੀ ਕਰਨਾਟਕ ਵਿੱਚ ਮੀਂਹ ਪਵੇਗਾ। ਇਸ ਦੇ ਲਈ IMD ਨੇ ਰੈੱਡ ਅਲਰਟ ਜਾਰੀ ਕੀਤਾ ਹੈ।
ਦਿੱਲੀ ਦਾ ਮੌਸਮ
ਪਿਛਲੇ ਕੁਝ ਦਿਨਾਂ ਤੋਂ ਰਾਜਧਾਨੀ ਦਿੱਲੀ 'ਚ ਰੋਜ਼ਾਨਾ ਮੀਂਹ ਪੈ ਰਿਹਾ ਹੈ, ਬਾਵਜੂਦ ਇਸਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਹੈ। ਮੀਂਹ ਪੈਣ ਤੋਂ ਬਾਅਦ ਕੜਕਦੀ ਧੁੱਪ ਨਿਕਲ ਜਾਂਦੀ ਹੈ, ਜੋ ਲੋਕਾਂ ਨੂੰ ਪਰੇਸ਼ਾਨ ਕਰਨ ਦਾ ਕੰਮ ਕਰ ਰਹੀ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਅੱਜ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਮੀਂਹ ਤੋਂ ਬਾਅਦ ਇਸ ਪੂਰੇ ਹਫ਼ਤੇ ਵੱਧ ਤੋਂ ਵੱਧ ਤਾਪਮਾਨ 33 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ
ਪੰਜਾਬ ਵਿੱਚ ਮਾਨਸੂਨ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ। ਹਾਲਾਂਕਿ, ਕਈ ਜ਼ਿਲ੍ਹਿਆਂ ਵਿੱਚ ਮੀਂਹ ਤੋਂ ਬਾਅਦ ਹੁੰਮਸ ਅਤੇ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਦਰਅਸਲ, ਪਿਛਲੇ ਇੱਕ ਹਫ਼ਤੇ ਤੋਂ ਸੁਸਤ ਚੱਲ ਰਹੇ ਮਾਨਸੂਨ ਨੇ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਮੀਂਹ ਨਾਲ ਰਾਹਤ ਦਿੱਤੀ। ਲੁਧਿਆਣਾ, ਚੰਡੀਗੜ੍ਹ, ਮੋਹਾਲੀ, ਰੋਪੜ ਅਤੇ ਪਟਿਆਲਾ ਵਿੱਚ ਮੀਂਹ ਦੀਆਂ ਗਤੀਵਿਧੀਆਂ ਦਰਜ ਕੀਤੀਆਂ ਗਈਆਂ। ਚੰਡੀਗੜ੍ਹ ਵਿੱਚ ਸਭ ਤੋਂ ਵੱਧ 41.6 ਮਿਲੀਮੀਟਰ ਮੀਂਹ ਪਿਆ। ਜਦੋਂਕਿ ਮੋਹਾਲੀ ਵਿੱਚ 7.0 ਮਿਲੀਮੀਟਰ, ਪਟਿਆਲਾ ਵਿੱਚ 32.5 ਮਿਲੀਮੀਟਰ, ਰੋਪੜ ਵਿੱਚ 8.5 ਮਿਲੀਮੀਟਰ ਅਤੇ ਲੁਧਿਆਣਾ ਵਿੱਚ 0.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ
ਤਰਨਤਾਰਨ, ਚੰਡੀਗੜ੍ਹ ਅਤੇ ਮਾਨਸਾ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਾਰੇ ਜ਼ਿਲੇ ਆਮ ਬਾਰਿਸ਼ ਦੇ ਅੰਕੜਿਆਂ ਤੋਂ ਦੂਰ ਹਨ। ਵਿਗਿਆਨੀਆਂ ਮੁਤਾਬਕ ਮਾਨਸੂਨ ਅਜੇ ਪੂਰੀ ਤਰ੍ਹਾਂ ਸਰਗਰਮ ਨਹੀਂ ਹੋਇਆ ਹੈ। ਇਸ ਕਾਰਨ ਕੁਝ ਥਾਵਾਂ 'ਤੇ ਚੰਗੀ ਬਾਰਿਸ਼ ਹੋ ਰਹੀ ਹੈ ਅਤੇ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋ ਰਹੀ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਬੁੱਧਵਾਰ ਯਾਨੀ ਅੱਜ ਤੋਂ ਹਿਮਾਚਲ ਦੇ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ: Weather Today: ਮੀਂਹ ਦੀ ਘਾਟ ਕਾਰਨ ਤਾਪਮਾਨ ਪਹੁੰਚਿਆ 40 ਡਿਗਰੀ ਤੋਂ ਪਾਰ, ਇਸ ਦਿਨ ਤੋਂ ਹਨ੍ਹੇਰੀ ਅਤੇ ਭਾਰੀ ਮੀਂਹ ਸ਼ੁਰੂ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਕੋਂਕਣ ਅਤੇ ਗੋਆ, ਦੱਖਣੀ ਗੁਜਰਾਤ ਅਤੇ ਤੱਟਵਰਤੀ ਕਰਨਾਟਕ ਵਿੱਚ ਕਦੇ-ਕਦਾਈਂ ਬਹੁਤ ਭਾਰੀ ਬਾਰਿਸ਼ ਦੇ ਨਾਲ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਕੇਰਲ, ਵਿਦਰਭ, ਮਰਾਠਵਾੜਾ, ਦੱਖਣੀ ਛੱਤੀਸਗੜ੍ਹ, ਦੱਖਣੀ ਮੱਧ ਪ੍ਰਦੇਸ਼, ਗੁਜਰਾਤ, ਦੱਖਣੀ ਮੱਧ ਪ੍ਰਦੇਸ਼, ਤੇਲੰਗਾਨਾ ਦੇ ਕੁਝ ਹਿੱਸਿਆਂ, ਉੱਤਰੀ ਅੰਦਰੂਨੀ ਕਰਨਾਟਕ ਅਤੇ ਉੱਤਰ-ਪੂਰਬੀ ਭਾਰਤ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਸਿੱਕਮ, ਉੱਤਰ-ਪੂਰਬੀ ਭਾਰਤ, ਦੱਖਣੀ ਅੰਦਰੂਨੀ ਕਰਨਾਟਕ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਲੱਦਾਖ, ਜੰਮੂ ਅਤੇ ਕਸ਼ਮੀਰ, ਗੰਗਾ ਪੱਛਮੀ ਬੰਗਾਲ, ਰਾਇਲਸੀਮਾ, ਤਾਮਿਲਨਾਡੂ, ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Monsoon once again gained strength in Punjab, Heavy rain in many districts, disaster is about to come in Himachal Pradesh