Weather Today: ਪਿਛਲੇ ਕਈ ਦਿਨਾਂ ਤੋਂ ਗਰਮੀ ਕਾਰਣ ਪਰੇਸ਼ਾਨ ਉੱਤਰ ਭਾਰਤ ਦੇ ਸੂਬਿਆਂ ਨੂੰ ਮੀਂਹ ਪੈਣ ਨਾਲ ਰਾਹਤ ਨਸੀਬ ਹੋਈ ਹੈ। ਗਰਮੀ ਤੋਂ ਪਰੇਸ਼ਾਨ ਸੂਬਿਆਂ ਲਈ ਇੱਕ ਖੁਸ਼ਖਬਰੀ ਹੈ। ਮੌਸਮ ਵਿਭਾਗ ਮੁਤਾਬਕ ਕਈ ਸੂਬਿਆਂ ਵਿੱਚ ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮਾਨਸੂਨ ਨੂੰ ਲੈ ਕੇ ਵੱਡਾ ਅਪਡੇਟ ਵੀ ਦਿੱਤਾ ਹੈ। ਇਸ ਲੇਖ ਰਾਹੀਂ ਜਾਣੋ ਅੱਜ ਦੇ ਮੌਸਮ ਦਾ ਹਾਲ...
Punjab Updated Weather: ਸੂਬੇ ਵਿੱਚ ਮੌਸਮ ਦਾ ਮਿਜਾਜ਼ ਬਦਲਦਾ ਜਾ ਰਿਹਾ ਹੈ। ਵੀਰਵਾਰ ਨੂੰ ਕਈ ਥਾਵਾਂ 'ਤੇ ਹਲਕੀ ਬੱਦਲਵਾਈ ਦੇਖਣ ਨੂੰ ਮਿਲੀ, ਜਦੋਂਕਿ, ਕਈ ਥਾਵਾਂ 'ਤੇ ਤੇਜ ਧੁੱਪ ਨੇ ਲੋਕਾਂ ਦਾ ਹਾਲ ਬੇਹਾਲ ਕਰ ਦਿੱਤਾ। ਸੂਬੇ ਵਿੱਚ ਹਾਲੇ ਵੀ ਜਿਆਦਾਤਰ ਥਾਵਾਂ 'ਤੇ ਦਿਨ ਦਾ ਪਾਰਾ 38 ਤੋਂ 40 ਡਿਗਰੀ ਸੈਲਸੀਅਸ ਰਿਹਾ, ਜੋ ਆਮ ਤੋਂ ਜਿਆਦਾ ਸੀ। ਜਿਆਦਾਤਰ ਥਾਵਾਂ 'ਤੇ ਰਾਤ ਦਾ ਤਾਪਮਾਨ ਆਮ ਨਾਲੋਂ 1 ਤੋਂ 4 ਡਿਗਰੀ ਜਿਆਦਾ ਰਿਹਾ।
Punjab Weather Department: ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਭਾਰੀ ਮੀਂਹ ਦੇ ਮੱਦੇਨਜ਼ਰ ਪੰਜਾਬ ਦੇ ਮਾਝਾ, ਦੁਆਬਾ, ਪੱਛਮੀ ਮਾਲਵਾ ਅਤੇ ਪੂਰਬੀ ਮਾਲਵਾ ਅਧੀਨ ਆਉਂਦੇ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਹਲਕੀ ਅਤੇ ਦਰਮਿਆਨੀ ਬਾਰਿਸ਼ ਜਾਰੀ ਰਹੇਗੀ।
Delhi-NCR Updated Weather: ਰਾਸ਼ਟਰੀ ਰਾਜਧਾਨੀ 'ਚ ਵੀਰਵਾਰ ਨੂੰ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਕਿਉਂਕਿ ਰਾਤ ਭਰ ਪਏ ਮੀਂਹ ਤੋਂ ਬਾਅਦ ਦਿਨ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹੇ। ਹਾਲਾਂਕਿ, ਸ਼ਹਿਰ ਵਿੱਚ ਮਾਨਸੂਨ ਤੋਂ ਪਹਿਲਾਂ ਦੀ ਕੋਈ ਵੱਡੀ ਗਤੀਵਿਧੀ ਦਰਜ ਨਹੀਂ ਕੀਤੀ ਗਈ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਲਈ 'ਓਰੇਂਜ' ਅਲਰਟ ਜਾਰੀ ਕਰਦੇ ਹੋਏ ਤੇਜ਼ ਹਵਾਵਾਂ ਤੋਂ ਇਲਾਵਾ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Himachal Pradesh Updated Weather: ਹਿਮਾਚਲ ਪ੍ਰਦੇਸ਼ ਵਿੱਚ ਵੀ ਮੌਸਮ ਨੇ ਆਪਣੀ ਮਿਹਰਬਾਨੀ ਦਿਖਾਈ ਅਤੇ ਭਾਰੀ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਜਿਆਦਾਤਰ ਜ਼ਿਲ੍ਹਿਆਂ ਵਿੱਚ 3 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ ਮੌਸਮ ਵਿਭਾਗ ਨੇ 24 ਜੂਨ ਤੱਕ ਮਾਨਸੂਨ ਦੇ ਦਸਤਕ ਦੇਣ ਦੀ ਉਮੀਦ ਜਤਾਈ ਹੈ।
Uttar Pradesh Updated Weather: ਉੱਤਰ ਪ੍ਰਦੇਸ਼ 'ਚ ਸ਼ੁੱਕਰਵਾਰ ਨੂੰ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ। ਪਿਛਲੇ ਦੋ ਦਿਨਾਂ ਤੋਂ ਅਸਮਾਨ ਵਿੱਚ ਬੱਦਲ ਛਾਏ ਰਹਿਣ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਜਿੱਥੇ ਕਈ ਥਾਵਾਂ 'ਤੇ ਮੀਂਹ ਪਿਆ, ਉਥੇ ਹੀ ਕਈ ਥਾਵਾਂ 'ਤੇ ਬਰਸਾਤ ਵਰਗੀ ਸਥਿਤੀ ਦੇਖੀ ਗਈ। ਮੌਸਮ ਵਿਗਿਆਨੀਆਂ ਮੁਤਾਬਕ ਲਖਨਊ ਸਮੇਤ ਕਈ ਜ਼ਿਲ੍ਹਿਆਂ ਵਿੱਚ ਪ੍ਰੀ-ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ।
Uttarakhand Updated Weather: ਉੱਤਰਾਖੰਡ ਵਿੱਚ ਸ਼ੁੱਕਰਵਾਰ ਨੂੰ ਮੌਸਮ ਸੁਹਾਵਣਾ ਹੋ ਗਿਆ। ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਅਤੇ ਕਈ ਥਾਵਾਂ ’ਤੇ ਬੱਦਲ ਛਾਏ ਰਹੇ। ਮੌਸਮ ਵਿੱਚ ਆਈ ਤਬਦੀਲੀ ਕਾਰਨ ਸੂਬੇ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ 'ਚ ਦੇਹਰਾਦੂਨ, ਨੈਨੀਤਾਲ, ਉੱਤਰਕਾਸ਼ੀ, ਬਾਗੇਸ਼ਵਰ ਅਤੇ ਪਿਥੌਰਾਗੜ੍ਹ 'ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : Weather: ਦਿੱਲੀ-ਪੰਜਾਬ 'ਚ ਮੀਂਹ ਨਾਲ ਮੌਸਮ ਸੁਹਾਵਣਾ! ਲੋਕਾਂ ਦੇ ਖਿੜੇ ਚਿਹਰੇ!
Rajasthan Updated Weather: ਰਾਜਸਥਾਨ ਦੇ ਜੈਪੁਰ ਸਮੇਤ ਕਈ ਹਿੱਸਿਆਂ 'ਚ ਹੋਈ ਬਾਰਿਸ਼ ਨੇ ਸੂਰਜ ਦੀ ਗਰਮੀ ਤੋਂ ਕਾਫੀ ਰਾਹਤ ਦਿੱਤੀ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜੈਪੁਰ ਅਤੇ ਜੋਧਪੁਰ ਤੋਂ ਇਲਾਵਾ ਕਈ ਜ਼ਿਲ੍ਹਿਆਂ ਵਿਚ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਜਾ ਰਿਹਾ ਹੈ। ਮੌਸਮ ਕੇਂਦਰ ਜੈਪੁਰ ਦੇ ਅਨੁਸਾਰ ਸ਼ਨੀਵਾਰ ਅਤੇ ਐਤਵਾਰ ਨੂੰ ਰਾਜਸਥਾਨ ਦੇ ਅਲਵਰ, ਭਰਤਪੁਰ, ਝੁੰਝੁਨੂ, ਸੀਕਰ, ਜੈਪੁਰ, ਗੰਗਾਨਗਰ ਅਤੇ ਹਨੂੰਮਾਨਗੜ੍ਹ 'ਚ ਭਾਰੀ ਬਾਰਿਸ਼ ਹੋ ਸਕਦੀ ਹੈ।
IMD Alert: ਮੌਸਮ ਵਿਭਾਗ (IMD) ਮੁਤਾਬਕ ਅੱਜ ਅਤੇ ਕੱਲ੍ਹ ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈ ਸਕਦਾ ਹੈ। ਪੱਛਮੀ ਗੜਬੜੀ ਅਤੇ ਨੀਵੇਂ ਪੱਧਰ ਦੀਆਂ ਪੂਰਬੀ ਹਵਾਵਾਂ ਕਾਰਨ ਪੱਛਮੀ ਹਿਮਾਲੀਅਨ ਖੇਤਰ ਅਤੇ ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮਾਨਸੂਨ ਉੱਤਰੀ ਬੰਗਾਲ ਦੇ ਕੁਝ ਹਿੱਸਿਆਂ 'ਚ ਦਾਖਲ ਹੋ ਚੱਕਿਆ ਹੈ। ਪਰ ਪੱਛਮੀ ਬੰਗਾਲ ਦੇ ਦੱਖਣੀ ਹਿੱਸਿਆਂ ਵਿੱਚ ਮਾਨਸੂਨ ਦੇ ਦਾਖਲੇ ਵਿੱਚ ਦੇਰੀ ਹੋ ਰਹੀ ਹੈ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਦੱਖਣੀ ਬੰਗਾਲ 'ਚ ਦੋ-ਤਿੰਨ ਦਿਨਾਂ 'ਚ ਬਾਰਿਸ਼ ਹੋਵੇਗੀ।
Summary in English: Monsoon: People get relief from heat! Know the weather today!