Weather Forecast: ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ ਤੇ ਕਈ ਸੂਬਿਆਂ 'ਚ ਧੁੱਪ ਨਿਕਲੀ ਹੋਈ ਹੈ। ਮੌਸਮ ਵਿਭਾਗ ਨੇ ਦੇਸ਼ ਵਿੱਚ ਮੌਸਮ ਦੀ ਤਾਜ਼ਾ ਸਥਿਤੀ ਨੂੰ ਦੇਖਦਿਆਂ Weather Report ਜਾਰੀ ਕੀਤੀ ਹੈ। ਨਾਲ ਹੀ IMD ਨੇ ਅਗਲੇ 5 ਦਿਨਾਂ ਲਈ ਵੱਖ-ਵੱਖ ਥਾਵਾਂ ਲਈ ਅਲਰਟ ਵੀ ਜਾਰੀ ਕੀਤਾ ਹੈ।
ਪੰਜਾਬ ਦਾ ਮੌਸਮ: Met Centre Chandigarh
ਪੰਜਾਬ ਵਿੱਚ ਹਾਲੇ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 21 ਤੋਂ 24 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸਦੇ ਚਲਦਿਆਂ ਸੂਬੇ 'ਚ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਦੇ ਤਾਪਮਾਨ 'ਚ ਬਦਲਾਅ ਹੋਣ ਦੇ ਵੀ ਆਸਾਰ ਜਤਾਏ ਜਾ ਰਹੇ ਹਨ। ਮੌਸਮ ਵਿਭਾਗ ਨੇ 22 ਜੁਲਾਈ ਨੂੰ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਾਂਗ ਹਰਿਆਣਾ 'ਚ ਵੀ ਫਿਲਹਾਲ ਮੌਨਸੂਨ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਅਗਲੇ 4 ਦਿਨਾਂ ਤੱਕ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਭਾਰੀ ਮੀਂਹ ਦੇ ਚਲਦਿਆਂ ਹਰਿਆਣਾ ਦੀਆਂ ਵੱਖ-ਵੱਖ ਥਾਵਾਂ 'ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿੱਚ 21, 22, 23 ਅਤੇ 24 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ ਤੂਫ਼ਾਨ/ਬਿਜਲੀ ਚਮਕਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Today: ਪੰਜਾਬ 'ਚ ਦੋ ਦਿਨ ਮੌਸਮ ਖੁਸ਼ਕ, 24 ਜੂਨ ਤੋਂ Weather Change
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਹਲਚਲ: Skymet Weather
● ਕੋਂਕਣ ਅਤੇ ਗੋਆ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਦੱਖਣੀ ਗੁਜਰਾਤ, ਦੱਖਣੀ ਰਾਜਸਥਾਨ, ਤੱਟਵਰਤੀ ਕਰਨਾਟਕ, ਵਿਦਰਭ, ਤੇਲੰਗਾਨਾ, ਦੱਖਣੀ ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।
● ਉੱਤਰੀ ਪੰਜਾਬ, ਉੱਤਰ ਪੱਛਮੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਬਾਕੀ ਹਿੱਸਿਆਂ, ਰਾਜਸਥਾਨ ਦੇ ਕੁਝ ਹਿੱਸਿਆਂ, ਸੌਰਾਸ਼ਟਰ ਅਤੇ ਕੱਛ, ਅੰਦਰੂਨੀ ਕਰਨਾਟਕ, ਕੇਰਲਾ, ਉੜੀਸਾ ਅਤੇ ਛੱਤੀਸਗੜ੍ਹ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਹਰਿਆਣਾ, ਉੱਤਰ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ, ਉੜੀਸਾ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼, ਸਿੱਕਮ, ਉੱਤਰ-ਪੂਰਬੀ ਭਾਰਤ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: MONSOON SEASON is coming to an end, from this day the temperature torture starts