1. Home
  2. ਮੌਸਮ

Maharashtra, Gujarat ਅਤੇ Bihar ਵਿੱਚ Monsoon ਨੇ ਮਚਾਈ ਤਬਾਹੀ, Punjab ਵਿੱਚ 20 ਜੂਨ ਤੱਕ ਤੂਫ਼ਾਨ ਨਾਲ ਭਾਰੀ ਮੀਂਹ ਪੈਣ ਦਾ ਅਲਰਟ

ਮੌਸਮ ਵਿਭਾਗ ਨੇ ਅੱਜ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਨਾਲ ਹੀ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Gurpreet Kaur Virk
Gurpreet Kaur Virk
ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Weather Forecast: ਗੁਜਰਾਤ ਤੋਂ ਮਹਾਰਾਸ਼ਟਰ ਤੱਕ ਮਾਨਸੂਨ ਆਫ਼ਤ ਵਾਂਗ ਵਰ੍ਹ ਰਿਹਾ ਹੈ। ਤੇਜ਼ ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਕਾਰਨ ਦੋਵਾਂ ਰਾਜਾਂ ਦੇ ਕਈ ਜ਼ਿਲ੍ਹੇ ਪਾਣੀ ਵਿੱਚ ਡੁੱਬ ਗਏ ਹਨ। ਮੌਸਮ ਵਿਭਾਗ ਨੇ ਪੁਣੇ-ਸਤਾਰਾ ਅਤੇ ਰਾਏਗੜ੍ਹ ਵਿੱਚ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਸੌਰਾਸ਼ਟਰ ਅਤੇ ਦੱਖਣੀ ਗੁਜਰਾਤ ਵਿੱਚ ਵੀ ਭਾਰੀ ਮੀਂਹ ਕਾਰਨ ਸਥਿਤੀ ਹੋਰ ਵਿਗੜ ਗਈ ਹੈ।

ਦੱਸ ਦੇਈਏ ਕਿ ਤੇਜ਼ ਤੂਫ਼ਾਨਾਂ ਦੇ ਨਾਲ ਭਾਰੀ ਮੀਂਹ ਕਾਰਨ ਅਹਿਮਦਾਬਾਦ, ਭਾਵਨਗਰ, ਭਰੂਚ ਸਮੇਤ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਬਿਹਾਰ ਦੇ ਚਾਰ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਕਾਰਨ ਪਿਛਲੇ 24 ਘੰਟਿਆਂ ਵਿੱਚ 14 ਲੋਕਾਂ ਦੀ ਮੌਤ ਹੋ ਗਈ ਹੈ। ਕਿਸ਼ਨਗੰਜ ਵਿੱਚ ਮੀਂਹ ਕਾਰਨ ਸੜਕ ਦਾ ਇੱਕ ਹਿੱਸਾ ਢਹਿ ਗਿਆ ਜਿਸ ਵਿੱਚ ਇੱਕ ਸਕਾਰਪੀਓ ਕਾਰ ਫਸ ਗਈ। ਨੈਨੀਤਾਲ ਵਿੱਚ ਵੀ ਨਦੀਆਂ ਅਤੇ ਨਾਲੇ ਉਫਾਨ 'ਤੇ ਹਨ।

ਪੰਜਾਬ ਦਾ ਮੌਸਮ

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ, ਸੂਬੇ ਦਾ ਤਾਪਮਾਨ 5 ਡਿਗਰੀ ਘਟਿਆ ਹੈ। ਹਾਲਾਂਕਿ, ਬਠਿੰਡਾ ਸੂਬੇ ਵਿੱਚ ਸਭ ਤੋਂ ਗਰਮ ਸੀ, ਜਿੱਥੇ ਤਾਪਮਾਨ 42 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਸੀ। ਫਿਲਹਾਲ, ਮੌਸਮ ਵਿਭਾਗ ਨੇ ਅੱਜ 12 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਛੇ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ 20 ਜੂਨ ਤੱਕ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਤੱਕ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ, ਹੌਲੀ-ਹੌਲੀ 4-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਵਿਭਾਗ ਨੇ 17 ਅਤੇ 18 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ, ਜਦੋਂਕਿ 19 ਅਤੇ 20 ਜੂਨ ਨੂੰ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦਾ ਖ਼ਦਸ਼ਾ ਜਤਾਇਆ ਹੈ।

ਇਹ ਵੀ ਪੜ੍ਹੋ: Weather Today: ਮੌਸਮ ਵਿਭਾਗ ਵੱਲੋਂ ਆਈ ਵੱਡੀ ਖ਼ਬਰ, Punjab ਤੋਂ Delhi ਤੱਕ ਤੂਫ਼ਾਨ ਅਤੇ ਮੀਂਹ ਦਾ ਅਲਰਟ

ਦਿੱਲੀ-ਐਨਸੀਆਰ ਦਾ ਮੌਸਮ

ਰਾਜਧਾਨੀ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਦਿੱਲੀ ਅਤੇ ਨੋਇਡਾ ਵਿੱਚ ਸਵੇਰ ਤੋਂ ਹੀ ਬੱਦਲਵਾਈ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਗੁਰੂਗ੍ਰਾਮ ਅਤੇ ਰੇਵਾੜੀ ਵਿੱਚ ਹਲਕੀ ਬਾਰਿਸ਼ ਸ਼ੁਰੂ ਹੋ ਗਈ ਹੈ। ਇਸ ਨਾਲ ਜੂਨ ਦੇ ਦੂਜੇ ਹਫ਼ਤੇ ਤੋਂ ਜਾਰੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਅਨੁਸਾਰ, 17 ਤੋਂ 20 ਜੂਨ ਤੱਕ ਦਿੱਲੀ-ਐਨਸੀਆਰ ਖੇਤਰ ਵਿੱਚ ਹਲਕੀ ਬੂੰਦਾਬਾਂਦੀ ਦੀ ਸੰਭਾਵਨਾ ਹੈ, ਜਿਸ ਨਾਲ ਮੌਸਮ ਹੋਰ ਵੀ ਸੁਹਾਵਣਾ ਹੋ ਸਕਦਾ ਹੈ। ਇਸ ਦੇ ਨਾਲ ਹੀ, 18 ਜੂਨ ਨੂੰ ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ।

Summary in English: Monsoon wreaks havoc in Maharashtra, Gujarat and Bihar, alert of heavy rains with storm in Punjab till June 20

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters