1. Home
  2. ਮੌਸਮ

New Western Disturbance Active: 27 ਜਨਵਰੀ ਤੱਕ ਮੀਂਹ ਦੇ ਆਸਾਰ, ਫਸਲਾਂ ਲਈ ਲਾਹੇਵੰਦ

Western Disturbance ਸਰਗਰਮ ਹੋਣ ਕਾਰਨ ਉੱਤਰ ਭਾਰਤ ਦੇ ਕਈ ਹਿੱਸਿਆਂ 'ਚ ਅੱਜ ਤੋਂ ਮੀਂਹ ਦੇ ਨਜ਼ਾਰੇ ਦੇਖਣ ਨੂੰ ਮਿਲਣਗੇ, ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਕਿਸਾਨਾਂ ਨੂੰ ਕਾਫੀ ਫਾਇਦਾ ਮਿਲੇਗਾ।

Gurpreet Kaur Virk
Gurpreet Kaur Virk
ਕਿਤੇ ਰਾਹਤ, ਕਿਤੇ ਆਫ਼ਤ

ਕਿਤੇ ਰਾਹਤ, ਕਿਤੇ ਆਫ਼ਤ

Weather Forecast: ਮੌਸਮ ਵਿਭਾਗ ਨੇ ਉੱਤਰ ਭਾਰਤ ਦੇ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਜਤਾਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਸਮੇਤ ਇਨ੍ਹਾਂ ਸੂਬਿਆਂ ਵਿੱਚ ਬਾਰਿਸ਼ ਹੋਵੇਗੀ, ਜੋ ਕਿ 27 ਜਨਵਰੀ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਬਿਹਾਰ ਅਤੇ ਝਾਰਖੰਡ ਦੇ ਕੁਝ ਹਿੱਸਿਆਂ 'ਚ ਬਾਰਿਸ਼ ਸ਼ੁਰੂ ਹੋ ਸਕਦੀ ਹੈ। ਫਿਲਹਾਲ, ਮੌਸਮ ਵਿਭਾਗ ਨੇ ਇਸ ਬਾਰਿਸ਼ ਨੂੰ ਫਸਲਾਂ ਲਈ ਲਾਹੇਵੰਦ ਦੱਸਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ।

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ (Rain in Punjab)

ਅੱਜ ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਕ ਅੱਜ ਸੂਬੇ ਦੇ ਅੰਮ੍ਰਿਤਸਰ, ਬਰਨਾਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਪਟਿਆਲਾ, ਰੂਪਨਗਰ ਸਮੇਤ ਇਨ੍ਹਾਂ ਥਾਵਾਂ 'ਤੇ ਮੀਂਹ ਦੀਆਂ ਵਾਧੂ ਸੰਭਾਵਨਾਵਾਂ ਹਨ। ਮੌਸਮ ਵਿਭਾਗ ਨੇ ਸੂਬੇ 'ਚ ਯੈਲੋ ਅਲਰਟ ਵੀ ਜਾਰੀ ਕੀਤਾ ਹੈ।

ਪੰਜਾਬ 'ਚ ਅੱਜ ਘੱਟੋ-ਘੱਟ ਤਾਪਮਾਨ (Temperature in Punjab)

● ਅੰਮ੍ਰਿਤਸਰ 'ਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਲੁਧਿਆਣਾ 'ਚ 9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਪਟਿਆਲਾ 'ਚ 7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਗੁਰਦਾਸਪੁਰ 'ਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਮੋਗਾ 'ਚ 9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਫਰੀਦਕੋਟ ਵਿੱਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ
● ਬਠਿੰਡਾ ਵਿੱਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਹੁਸ਼ਿਆਰਪੁਰ ਵਿੱਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਮਾਨਸਾ ਵਿੱਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : IMD ALERT: 26 ਜਨਵਰੀ ਤੱਕ ਪਹਾੜਾਂ 'ਤੇ ਬਰਫ਼ਬਾਰੀ, ਪੰਜਾਬ-ਹਰਿਆਣਾ-ਯੂਪੀ 'ਚ ਇਸ ਦਿਨ ਮੀਂਹ ਤੇ ਗੜ੍ਹੇਮਾਰੀ

ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ (Rain in Haryana)

ਪੰਜਾਬ ਦੇ ਨਾਲ ਲੱਗਦੇ ਗੁਆਂਢੀ ਸੂਬੇ ਹਰਿਆਣਾ 'ਚ ਵੀ ਅੱਜ ਯਾਨੀ ਮੰਗਲਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਸੂਬੇ 'ਚ ਅਲਰਟ ਜਾਰੀ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸੋਮਵਾਰ ਨੂੰ ਵੀ ਸੀਤ ਲਹਿਰ ਜਾਰੀ ਰਹੀ। ਸਭ ਤੋਂ ਵੱਧ ਠੰਡ ਹਰਿਆਣਾ ਦੇ ਝੱਜਰ ਵਿੱਚ ਮਹਿਸੂਸ ਕੀਤੀ ਗਈ, ਇੱਥੇ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਬਾਲਾ ਵਿੱਚ 7.6, ਕੁਰੂਕਸ਼ੇਤਰ ਵਿੱਚ 7.7 ਅਤੇ ਕਰਨਾਲ ਵਿੱਚ 7 ​​ਡਿਗਰੀ ਦਰਜ ਕੀਤਾ ਗਿਆ।

ਹਰਿਆਣਾ 'ਚ ਅੱਜ ਘੱਟੋ-ਘੱਟ ਤਾਪਮਾਨ (Temperature in Haryana)

● ਅੰਬਾਲਾ 'ਚ 10 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਭਿਵਾਨੀ 'ਚ 7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਫਰੀਦਾਬਾਦ 'ਚ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਗੁਰੂਗਰਾਮ 'ਚ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਹਿਸਾਰ 'ਚ 9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਕਰਨਾਲ 'ਚ 10 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਪਾਨੀਪਤ ਵਿੱਚ 10 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ
● ਪਲਵਲ ਵਿੱਚ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : Weather Forecast: ਪੰਜਾਬ ਵਾਸੀਆਂ ਲਈ ਰਾਹਤ ਦੀ ਖ਼ਬਰ, ਅਗਲੇ ਹਫਤੇ ਤੋਂ ਸੀਤ ਲਹਿਰ ਖ਼ਤਮ

ਦਿੱਲੀ-ਐੱਨ.ਸੀ.ਆਰ ਦਾ ਮੌਸਮ (Weather of Delhi-NCR)

ਅੱਜ ਫਿਰ ਤੋਂ ਦਿੱਲੀ-ਐੱਨ.ਸੀ.ਆਰ 'ਚ ਕੜਾਕੇ ਦੀ ਠੰਡ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੈਦਾਨੀ ਇਲਾਕਿਆਂ ਵਿੱਚ ਅਗਲੇ 4 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਯਾਨੀ 24 ਤੋਂ 26 ਜਨਵਰੀ ਦਰਮਿਆਨ ਮੀਂਹ ਅਤੇ ਪਹਾੜਾਂ 'ਤੇ ਬਰਫਬਾਰੀ ਦੇ ਵਿਚਕਾਰ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂਪੀ 'ਚ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਠੰਡ ਇਕ ਵਾਰ ਫਿਰ ਤੋਂ ਵਧ ਜਾਵੇਗੀ।

ਇਨ੍ਹਾਂ ਸੂਬਿਆਂ 'ਚ ਮੀਂਹ (rain in these states)

ਮੌਸਮ ਵਿਭਾਗ ਨੇ ਆਉਣ ਵਾਲੇ 3 ਦਿਨਾਂ ਦੌਰਾਨ ਦਿੱਲੀ ਸਮੇਤ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 27 ਜਨਵਰੀ ਤੋਂ ਬਿਹਾਰ ਅਤੇ ਝਾਰਖੰਡ ਦੇ ਕੁਝ ਹਿੱਸਿਆਂ 'ਚ ਬਾਰਿਸ਼ ਸ਼ੁਰੂ ਹੋਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣ ਹੈ ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਅਤੇ ਤਾਮਿਲਨਾਡੂ ਵਿੱਚ ਵੀ ਮੀਂਹ ਪੈ ਸਕਦਾ ਹੈ।

ਇਨ੍ਹਾਂ ਸੂਬਿਆਂ 'ਚ ਬਰਫਬਾਰੀ (snowfall in these states)

ਮੌਸਮ ਵਿਭਾਗ ਦੀ ਮੰਨੀਏ ਤਾਂ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ 'ਚ ਮੀਂਹ ਅਤੇ ਬਰਫਬਾਰੀ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰਾਖੰਡ ਵਿੱਚ ਵੀ ਦੋ ਦਿਨ ਯਾਨੀ 25-26 ਜਨਵਰੀ ਨੂੰ ਭਾਰੀ ਮੀਂਹ ਜਾਂ ਬਰਫ਼ਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਭਾਰੀ ਮੀਂਹ ਅਤੇ ਬਰਫਬਾਰੀ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕਰਦਿਆਂ ਵੱਡੀ ਚਿਤਾਵਨੀ ਵੀ ਜਾਰੀ ਕੀਤੀ ਹੈ।

Summary in English: New Western Disturbance Active: Rain expected till January 27, beneficial for crops

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters