Weather Forecast: ਮੌਸਮ ਵਿਭਾਗ ਦੀ ਮੰਨੀਏ ਤਾਂ ਭਾਰਤ ਵਿੱਚ ਮਈ ਮਹੀਨੇ ਦੇ ਸ਼ੁਰੂਆਤੀ ਦਿਨਾਂ ਦੌਰਾਨ ਮੀਂਹ ਦੇ ਨਜ਼ਾਰੇ ਦੇਖਣ ਨੂੰ ਮਿਲਣਗੇ। ਦੱਸ ਦੇਈਏ ਕਿ ਮਈ ਮਹੀਨੇ ਦਾ ਪਹਿਲਾ ਦਿਨ ਤੇਜ਼ ਮੀਂਹ-ਗੜ੍ਹੇਮਾਰੀ ਨਾਲ ਹੋਇਆ, ਜਿਸ ਨਾਲ ਮੌਸਮ 'ਚ ਮੁੜ ਤੋਂ ਠੰਡਕ ਘੁੱਲ ਗਈ। ਆਓ ਜਾਣਦੇ ਹਾਂ ਮੌਸਮ ਵਿਭਾਗ ਵੱਲੋਂ ਜਾਰੀ ਆਉਂਦੇ ਹਫਤੇ ਦੀ ਤਾਜ਼ਾ ਜਾਣਕਾਰੀ...
ਬੇਮੌਸਮੀ ਮੀਂਹ ਕਾਰਨ ਗਰਮੀ ਵਿੱਚ ਸਰਦੀ ਦਾ ਇਹਸਾਸ ਕੀਤਾ ਜਾ ਰਿਹਾ ਹੈ। ਜੀ ਹਾਂ, ਮੀਂਹ-ਗੜ੍ਹੇਮਾਰੀ ਦੇ ਚਲਦਿਆਂ ਤਾਪਮਾਨ ਹੇਠਾਂ ਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਸਰਦੀ ਦਾ ਮੌਸਮ ਮਹਿਸੂਸ ਹੋਣ ਲੱਗ ਪਿਆ ਹੈ। ਮੌਸਮ ਵਿਭਾਗ ਨੇ ਆਉਂਦੇ ਹਫਤੇ ਭਾਰੀ ਮੀਂਹ ਅਤੇ ਗੜ੍ਹੇਮਾਰੀ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸਦੇ ਲਈ ਵਿਭਾਗ ਨੇ ਵੱਖ-ਵੱਖ ਦਿਨਾਂ ਲਈ ਵੱਖ-ਵੱਖ ਅਲਰਟ ਜਾਰੀ ਕੀਤੇ ਹਨ।
ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਯਾਨੀ 2 ਮਈ ਤੋਂ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ। ਵਿਭਾਗ ਦਾ ਕਹਿਣਾ ਹੈ ਕਿ ਨਾ ਸਿਰਫ ਉੱਤਰੀ ਭਾਰਤ ਸਗੋਂ ਦੱਖਣੀ ਭਾਰਤ 'ਚ ਵੀ ਮੀਂਹ ਅਤੇ ਝੱਖੜ ਆਉਣ ਦੇ ਆਸਾਰ ਬਣ ਰਹੇ ਹਨ।
ਇਹ ਵੀ ਪੜ੍ਹੋ : Weather Forecast: ਮਈ ਮਹੀਨੇ 'ਚ ਇਸ ਦਿਨ ਤੱਕ ਹੋਵੇਗੀ ਬਾਰਿਸ਼, ਜਾਣੋ ਅੱਜ ਦਾ ਮੌਸਮ
ਦੇਸ਼ ਭਰ ਵਿੱਚ ਮੌਸਮ ਦੀ ਹਲਚਲ: Skymet Weather
● ਪਿਛਲੇ 24 ਘੰਟਿਆਂ ਦੌਰਾਨ ਲਕਸ਼ਦੀਪ, ਅੰਦਰੂਨੀ ਤਾਮਿਲਨਾਡੂ, ਰਾਇਲਸੀਮਾ, ਤੇਲੰਗਾਨਾ, ਵਿਦਰਭ ਦੇ ਕੁਝ ਹਿੱਸਿਆਂ, ਦੱਖਣੀ ਛੱਤੀਸਗੜ੍ਹ, ਤੱਟਵਰਤੀ ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ।
● ਸਿੱਕਮ, ਅਸਾਮ, ਪੱਛਮੀ ਬੰਗਾਲ, ਛੱਤੀਸਗੜ੍ਹ, ਉੜੀਸਾ, ਦੱਖਣ ਅਤੇ ਪੂਰਬੀ ਪੱਛਮੀ ਰਾਜਸਥਾਨ, ਹਰਿਆਣਾ, ਪੂਰਬੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਹਲਕੀ ਬਾਰਿਸ਼ ਦੇ ਨਾਲ 1 ਜਾਂ 2 ਸਥਾਨਾਂ 'ਤੇ ਦਰਮਿਆਨੀ ਬਾਰਿਸ਼।
● ਅਰੁਣਾਚਲ ਪ੍ਰਦੇਸ਼, ਝਾਰਖੰਡ, ਤੱਟੀ ਤਾਮਿਲਨਾਡੂ, ਕੇਰਲ, ਮਰਾਠਵਾੜਾ, ਗੁਜਰਾਤ, ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ।
● ਹਿਮਾਚਲ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਸਿੱਕਮ, ਤੇਲੰਗਾਨਾ ਅਤੇ ਰਾਇਲਸੀਮਾ ਵਿੱਚ ਵੱਖ-ਵੱਖ ਥਾਵਾਂ 'ਤੇ ਗੜੇਮਾਰੀ ਹੋਈ।
ਇਹ ਵੀ ਪੜ੍ਹੋ : Weather Alert: ਕਿਸਾਨ ਵੀਰੋਂ ਆਪਣੀਆਂ ਫਸਲਾਂ ਸੰਭਾਲੋ, 28 ਅਪ੍ਰੈਲ ਤੋਂ 5 ਮਈ ਵਿਚਕਾਰ ਮੀਂਹ-ਗੜ੍ਹੇਮਾਰੀ
ਦੇਸ਼ ਭਰ ਵਿੱਚ ਮੌਸਮ ਪ੍ਰਣਾਲੀ: Skymet Weather
● ਪਾਕਿਸਤਾਨ ਦੇ ਉੱਤਰੀ ਹਿੱਸਿਆਂ ਅਤੇ ਪੱਛਮੀ ਰਾਜਸਥਾਨ ਦੇ ਨਾਲ ਲੱਗਦੇ ਹਿੱਸਿਆਂ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ।
● ਇੱਕ ਹੋਰ ਚੱਕਰਵਾਤੀ ਚੱਕਰ ਪੱਛਮੀ ਉੱਤਰ ਪ੍ਰਦੇਸ਼ ਉੱਤੇ ਬਣਿਆ ਹੋਇਆ ਹੈ।
● ਦੱਖਣੀ ਛੱਤੀਸਗੜ੍ਹ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਦੇਖਿਆ ਜਾ ਰਿਹਾ ਹੈ।
● ਹੇਠਲੇ ਪੱਧਰ 'ਤੇ ਵਿਦਰਭ ਤੋਂ ਅੰਦਰੂਨੀ ਤਾਮਿਲਨਾਡੂ ਤੱਕ ਇੱਕ ਟ੍ਰੈਫ ਫੈਲੀ ਹੋਈ ਹੈ।
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਜੰਮੂ-ਕਸ਼ਮੀਰ, ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਉੜੀਸਾ, ਤੱਟੀ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ।
● ਸਿੱਕਮ, ਅਸਾਮ, ਅਰੁਣਾਚਲ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਵਿਦਰਭ, ਤੇਲੰਗਾਨਾ ਅਤੇ ਹਰਿਆਣਾ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ।
● ਕੇਰਲ, ਅੰਦਰੂਨੀ ਕਰਨਾਟਕ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਦਿੱਲੀ ਐਨਸੀਆਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
● ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ, ਬਾਕੀ ਉੱਤਰ-ਪੂਰਬੀ ਭਾਰਤ, ਮਰਾਠਵਾੜਾ ਅਤੇ ਰਾਜਸਥਾਨ ਅਤੇ ਗੁਜਰਾਤ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ 'ਤੇ ਗੜੇ ਪੈਣ ਦੀ ਸੰਭਾਵਨਾ ਹੈ।
ਸਰੋਤ: ਇਹ ਜਾਣਕਾਰੀ Skymet Weather ਤੋਂ ਲਈ ਗਈ ਹੈ।
Summary in English: Orange Alert for May 2, Yellow Alert from May 3 to 5 in these states