ਦੇਸ਼ `ਚ ਮਾਨਸੂਨ ਜਾਂਦੇ ਜਾਂਦੇ ਵੀ ਕਈ ਸੂਬਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਅੱਜ ਵੀ ਕਈ ਸੂਬਿਆਂ `ਚ ਮੀਂਹ ਦਾ ਅਲਰਟ ਜਾਰੀ ਹੋਇਆ ਹੈ, ਜਦੋਂਕਿ ਰਾਜਸਥਾਨ ਦੇ ਕੁਝ ਹਿੱਸਿਆਂ ਤੇ ਗੁਜਰਾਤ ਦੇ ਕੱਛ ਖੇਤਰ ਤੋਂ ਮਾਨਸੂਨ ਦੀ ਵਾਪਸੀ ਹੋ ਗਈ ਹੈ। ਇਸ ਦੇ ਨਾਲ ਹੀ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਅਗਲੇ ਕੁਝ ਦਿਨਾਂ 'ਚ ਦੇਸ਼ ਦੇ ਬਾਕੀ ਹਿੱਸਿਆਂ ਤੋਂ ਵੀ ਮਾਨਸੂਨ ਪਰਤ ਜਾਵੇਗਾ।
IMD: ਮੌਸਮ ਵਿਭਾਗ ਵੱਲੋਂ ਅੱਜ ਕਈ ਸੂਬਿਆਂ `ਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਦਿੱਲੀ, ਯੂ.ਪੀ, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ ਸਮੇਤ ਦੇਸ਼ ਦੇ ਕਈ ਇਲਾਕਿਆਂ `ਚ ਅੱਜ ਮੀਂਹ ਪੈ ਸਕਦਾ ਹੈ। ਦਿੱਲੀ-ਐਨ.ਸੀ.ਆਰ (Delhi-NCR) 'ਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
Delhi Weather: ਦੇਸ਼ ਦੀ ਰਾਜਧਾਨੀ ਦਿੱਲੀ `ਚ ਅੱਜ ਲਗਾਤਾਰ ਮੀਂਹ ਪਵੇਗਾ ਤੇ ਤਾਪਮਾਨ `ਚ ਗਿਰਾਵਟ ਹੋਵੇਗੀ। ਮੌਸਮ ਵਿਭਾਗ ਨੇ ਅੱਜ ਦਿੱਲੀ-ਐਨ.ਸੀ.ਆਰ (Delhi-NCR) 'ਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ। ਇਸਦੇ ਨਾਲ ਹੀ ਦਿੱਲੀ ਦਾ ਅੱਜ ਦਾ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ।
Punjab Weather: ਪੰਜਾਬ ਦੇ ਜ਼ਿਆਦਾਤਰ ਹਿੱਸਿਆਂ `ਚ ਅੱਜ ਬੱਦਲ ਛਾਏ ਰਹਿਣਗੇ ਤੇ ਮੌਸਮ ਵਿਭਾਗ ਵੱਲੋਂ ਮੀਂਹ ਦੇ ਵੀ ਆਸਾਰ ਜਾਰੀ ਕੀਤੇ ਗਏ ਹਨ। ਇਸਦੇ ਨਾਲ ਹੀ ਪੰਜਾਬ ਦੇ ਕੁਝ ਹਿੱਸਿਆਂ `ਚ ਪਏ ਭਾਰੀ ਮੀਂਹ ਦੇ ਕਾਰਨ ਝੋਨੇ ਦੀ ਤਿਆਰ ਖੜ੍ਹੀ ਫ਼ਸਲ ਦੀ ਵਾਢੀ `ਚ ਦੇਰ ਹੋਣ ਦੀ ਉਮੀਦ ਹੈ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਧੀਆਂ ਹੋਈਆਂ ਹਨ। ਪੰਜਾਬ ਦਾ ਅੱਜ ਦਾ ਤਾਪਮਾਨ 24 ਤੋਂ 30 ਡਿਗਰੀ ਸੈਲਸੀਅਸ ਦੇ ਵਿਚ ਰਹੇਗਾ।
ਇਹ ਵੀ ਪੜ੍ਹੋ : Weather Today: ਦੇਸ਼ ਦੇ ਕਈ ਸੂਬਿਆਂ `ਚ ਮੀਂਹ ਦਾ ਅਲਰਟ
ਇਨ੍ਹਾਂ ਸੂਬਿਆਂ `ਚ ਪਵੇਗਾ ਮੀਂਹ:
● ਸਕਾਈਮੇਟ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਉੜੀਸਾ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰਾਖੰਡ ਤੇ ਪੱਛਮੀ ਉੱਤਰ ਪ੍ਰਦੇਸ਼ `ਚ ਵੀ 25 ਸਤੰਬਰ ਤੱਕ ਰੋਜ਼ਾਨਾ ਭਾਰੀ ਮੀਂਹ ਪਵੇਗਾ।
● ਮੌਸਮ ਵਿਭਾਗ ਦੇ ਮੁਤਾਬਕ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਅੱਜ ਗਰਜ ਨਾਲ ਮੀਂਹ ਪੈ ਸਕਦਾ ਹੈ।
● ਹਰਿਆਣਾ, ਚੰਡੀਗੜ੍ਹ, ਪੂਰਬੀ ਰਾਜਸਥਾਨ ਤੇ ਪੂਰਬੀ ਉੱਤਰ ਪ੍ਰਦੇਸ਼ `ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਇਸਦੇ ਨਾਲ ਹੀ ਅਰੁਣਾਚਲ ਪ੍ਰਦੇਸ਼ `ਚ 24 ਸਤੰਬਰ ਤੱਕ ਤੇ ਅਸਾਮ ਤੇ ਮੇਘਾਲਿਆ `ਚ 23 ਸਤੰਬਰ ਤੱਕ ਬਾਰਿਸ਼ ਹੋ ਸਕਦੀ ਹੈ।
Summary in English: Paddy crop hit by rain in Punjab, farmers are in distress