Weather Today: ਪਹਾੜੀ ਇਲਾਕਿਆਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਠੰਡ ਨੇ ਦਸਤਕ ਦੇ ਦਿੱਤੀ ਹੈ। ਉੱਤਰ ਭਾਰਤ 'ਚ ਜਿੱਥੇ ਸਵੇਰ ਵੇਲੇ ਸੰਘਣੀ ਧੁੰਦ ਦੇ ਨਜ਼ਾਰੇ ਦੇਖਣ ਨੂੰ ਮਿਲ ਰਹੇ ਹਨ, ਉੱਥੇ ਹੀ ਦੱਖਣੀ ਸੂਬਿਆਂ 'ਚ ਮੀਂਹ ਆਫ਼ਤ ਬਣੀ ਹੋਈ ਹੈ। ਇਸ ਦੇ ਨਾਲ ਹੀ ਪਹਾੜਾਂ 'ਚ ਸ਼ੁਰੂ ਹੋਈ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਵਧਾ ਰਹੀ ਹੈ।
ਪੰਜਾਬ 'ਚ ਮੌਸਮ ਦਾ ਮਿਜਾਜ਼ (Punjab Weather)
ਮੌਸਮ ਵਿਭਾਗ ਮੁਤਾਬਕ ਪੱਛਮੀ ਹਿਮਾਲਿਆ ਉੱਤੇ ਬਣੇ ਪੱਛਮੀ ਗੜਬੜੀ ਦਾ ਅਸਰ ਪੰਜਾਬ 'ਚ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨੀਆਂ ਦੀ ਮੰਨੀਏ ਤਾਂ ਸਵੇਰ ਅਤੇ ਸ਼ਾਮ ਦੀ ਠੰਡ ਦੇ ਨਾਲ-ਨਾਲ ਹੁਣ ਦਿਨ ਵੇਲੇ ਵੀ ਠੰਡਕ ਮਹਿਸੂਸ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਵੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੁਝ ਸਮੇਂ ਬਾਅਦ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ।
ਦਿੱਲੀ-ਐਨ.ਸੀ.ਆਰ ਦਾ ਮੌਸਮ (Delhi-NCR Weather)
ਦਿੱਲੀ-ਐੱਨਸੀਆਰ 'ਚ ਪਿਛਲੇ ਕੁਝ ਦਿਨਾਂ ਤੋਂ ਠੰਡ ਲਗਾਤਾਰ ਵਧ ਰਹੀ ਹੈ। ਸਵੇਰੇ-ਸ਼ਾਮ ਅਤੇ ਰਾਤ ਦੇ ਸਮੇਂ ਠੰਡ 'ਚ ਵਾਧਾ ਹੋਇਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਦਿੱਲੀ ਵਿੱਚ ਬੱਦਲ ਛਾਏ ਰਹਿਣਗੇ ਅਤੇ ਦਿਨ ਵੇਲੇ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਵੀ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਜਤਾਈ ਹੈ। ਜਦੋਂਕਿ, ਸ਼ਨੀਵਾਰ ਤੋਂ ਹਲਕੇ ਬੱਦਲ ਛਾਏ ਰਹਿਣਗੇ।
ਅਗਲੇ 24 ਘੰਟਿਆਂ ਦੌਰਾਨ ਮੌਸਮ (Weather during the next 24 hours)
● ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤੱਟੀ ਤਾਮਿਲਨਾਡੂ ਵਿੱਚ ਭਾਰੀ ਮੀਂਹ ਦੇ ਆਸਾਰ ਹਨ।
● ਅੰਦਰੂਨੀ ਤਾਮਿਲਨਾਡੂ, ਕੇਰਲ, ਦੱਖਣੀ ਅੰਦਰੂਨੀ ਕਰਨਾਟਕ ਅਤੇ ਰਾਇਲਸੀਮਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੇ ਆਸਾਰ ਹਨ।
● ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ।
● ਦਿੱਲੀ-ਐਨਸੀਆਰ ਵਿੱਚ ਹਵਾ ਗੁਣਵੱਤਾ ਸੂਚਕਾਂਕ ਬਹੁਤ ਮਾੜੀ ਤੋਂ ਗੰਭੀਰ ਸ਼੍ਰੇਣੀ ਵਿੱਚ ਰਹਿ ਸਕਦਾ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ (Weather during the last 24 hours)
● ਪਿਛਲੇ 24 ਘੰਟਿਆਂ ਦੌਰਾਨ, ਉੱਤਰ-ਪੂਰਬੀ ਮਾਨਸੂਨ ਤੱਟੀ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਸਰਗਰਮ ਰਿਹਾ।
● ਤੱਟਵਰਤੀ ਆਂਧਰਾ ਪ੍ਰਦੇਸ਼ ਤੱਟੀ ਤਾਮਿਲਨਾਡੂ ਅਤੇ ਕੇਰਲ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਅਤੇ ਕੁਝ ਥਾਵਾਂ 'ਤੇ ਭਾਰੀ ਮੀਂਹ ਪਿਆ।
● ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ 'ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋਈ।
● ਅੰਦਰੂਨੀ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋਈ।
ਇਹ ਵੀ ਪੜ੍ਹੋ : Weather Today: ਪੰਜਾਬ `ਚ ਮੀਂਹ ਦੀ ਸੰਭਾਵਨਾ, ਪਹਾੜਾਂ `ਚ ਮੀਂਹ ਨਾਲ ਬਰਫਬਾਰੀ ਜਾਰੀ
ਆਈਐਮਡੀ ਵੱਲੋਂ ਚਿਤਾਵਨੀ (IMD Alert)
ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਅਤੇ ਕੇਰਲ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਕੇਰਲ ਅਤੇ ਮਾਹੇ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਵਿੱਚ 2 ਤੋਂ 6 ਨਵੰਬਰ ਦਰਮਿਆਨ ਬਾਰਿਸ਼ ਹੋ ਸਕਦੀ ਹੈ। ਕੇਰਲ ਨੂੰ ਛੱਡ ਕੇ ਸਾਰੇ ਤਿੰਨ ਖੇਤਰਾਂ ਵਿੱਚ 4 ਤੋਂ 5 ਨਵੰਬਰ ਨੂੰ ਭਾਰੀ ਮੀਂਹ ਪੈ ਸਕਦਾ ਹੈ।
ਇਸ ਤੋਂ ਇਲਾਵਾ, ਮੌਸਮ ਵਿਭਾਗ ਨੇ 4 ਤੋਂ 6 ਨਵੰਬਰ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ 6 ਨਵੰਬਰ ਨੂੰ ਉੱਤਰਾਖੰਡ ਵਿੱਚ ਮੀਂਹ ਜਾਂ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਜਦੋਂਕਿ, 5 ਤੋਂ 6 ਨਵੰਬਰ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।
Summary in English: People are affected by the cold, Rain is expected in Himachal Pradesh and Punjab