ਦੇਸ਼ ਦੇ ਕਈ ਸੂਬਿਆਂ `ਚ ਮੀਂਹ ਦਾ ਅਲਰਟ, ਜਾਣੋ ਆਪਣੇ ਸੂਬੇ ਦਾ ਪੂਰਵ ਅਨੁਮਾਨ...
ਪਹਾੜਾਂ 'ਤੇ ਹੋ ਰਹੀ ਬਰਫਬਾਰੀ ਕਾਰਨ ਮੌਸਮ 'ਚ ਬਦਲਾਅ ਆਇਆ ਹੈ। ਇਸ ਨਾਲ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਦੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਤਾਮਿਲਨਾਡੂ 'ਚ ਭਾਰੀ ਬਾਰਿਸ਼ ਦਾ ਦੌਰ ਜਾਰੀ ਹੈ। ਜੇਕਰ ਰਾਜਧਾਨੀ ਦੇ ਪ੍ਰਦੂਸ਼ਣ ਦੀ ਗੱਲ ਕਰੀਏ ਤਾਂ ਇਥੇ ਪ੍ਰਦੂਸ਼ਣ ਦੀ ਸਮੱਸਿਆ ਲਗਾਤਾਰ ਬਣੀ ਹੋਈ ਹੈ। ਆਓ ਜਾਣਦੇ ਹਾਂ ਦੇਸ਼ ਦੇ ਵੱਖੋ ਵੱਖਰੇ ਸੂਬਿਆਂ ਦੇ ਮੌਸਮ ਦਾ ਹਾਲ।
ਮੌਸਮ ਵਿਭਾਗ ਦੇ ਅਨੁਸਾਰ ਉੱਤਰ-ਪੱਛਮੀ, ਮੱਧ ਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ `ਚ ਦਿਨ ਤੇ ਰਾਤ ਦੇ ਤਾਪਮਾਨ `ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਅਗਲੇ 24 ਘੰਟਿਆਂ ਦੌਰਾਨ ਪਹਾੜੀ ਖੇਤਰਾਂ ਸਮੇਤ ਦੇਸ਼ ਦੇ ਕੁਝ ਹੋਰ ਹਿੱਸਿਆਂ 'ਚ ਬਰਫਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ 'ਚ ਦੱਖਣੀ ਭਾਰਤ ਦੇ ਕਈ ਸੂਬਿਆਂ 'ਚ ਲਗਾਤਾਰ 3 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ।
Delhi Weather: ਅੱਜ ਯਾਨੀ ਕੇ 13 ਨਵੰਬਰ ਨੂੰ ਦਿੱਲੀ `ਚ ਘੱਟੋ-ਘੱਟ ਤਾਪਮਾਨ 13 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਇਥੇ ਸਵੇਰੇ ਅਸਮਾਨ 'ਚ ਹਲਕੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਇਸ ਨਾਲ ਅਗਲੇ ਕੁਝ ਦਿਨਾਂ ਤੱਕ ਦਿੱਲੀ ਦੇ ਤਾਪਮਾਨ `ਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਰਾਸ਼ਟਰੀ ਰਾਜਧਾਨੀ 'ਚ ਪ੍ਰਦੂਸ਼ਣ ਦੀ ਸਮੱਸਿਆ ਲਗਾਤਾਰ ਬਣੀ ਹੋਈ ਹੈ। ਦਿੱਲੀ ਦਾ ਏ.ਕਿਊ.ਆਈ (AQI) ''ਬਹੁਤ ਮਾੜੀ'' ਸ਼੍ਰੇਣੀ 'ਚ ਬਣਿਆ ਹੋਇਆ ਹੈ।
Punjab Weather: ਪੰਜਾਬ `ਚ ਅੱਜ ਬੱਦਲ ਛਾਏ ਰਹਿਣਗੇ। ਇਥੇ ਸਵੇਰ ਤੇ ਰਾਤ ਵੇਲੇ ਠੰਡ ਮਹਿਸੂਸ ਕੀਤੀ ਜਾ ਰਹੀ ਹੈ, ਜਦੋਂਕਿ ਦਿਨ ਵੇਲੇ ਧੁੱਪ ਹੁੰਦੀ ਹੈ। ਪੰਜਾਬ ਦਾ ਅੱਜ ਦਾ ਘਟੋ ਘਟ ਤਾਪਮਾਨ 17 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ।
Uttar Pradesh Weather: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ `ਚ ਅੱਜ ਘੱਟੋ-ਘੱਟ ਤਾਪਮਾਨ 15 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ। ਇਥੇ ਸਵੇਰ ਵੇਲੇ ਧੁੰਦ ਛਾਈ ਰਹੇਗੀ ਤੇ ਬਾਕੀ ਦਿਨ ਅਸਮਾਨ ਸਾਫ਼ ਰਹੇਗਾ।
ਇਹ ਵੀ ਪੜ੍ਹੋ : Weather Today: ਉੱਤਰੀ ਭਾਰਤ `ਚ ਵਧੀ ਠੰਡ, ਇਨ੍ਹਾਂ ਸੂਬਿਆਂ `ਚ ਮੀਂਹ
ਇਨ੍ਹਾਂ ਸੂਬਿਆਂ `ਚ ਮੀਂਹ:
● ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ ਰਾਇਲਸੀਮਾ, ਤੱਟਵਰਤੀ ਆਂਧਰਾ ਪ੍ਰਦੇਸ਼ ਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ `ਚ ਅੱਜ ਮੀਂਹ ਪੈ ਸਕਦਾ ਹੈ।
● ਕੇਰਲ, ਦੱਖਣੀ ਅੰਦਰੂਨੀ ਕਰਨਾਟਕ ਤੇ ਲਕਸ਼ਦੀਪ ਦੇ ਵੱਖ-ਵੱਖ ਸਥਾਨਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।
● ਅੰਡੇਮਾਨ ਤੇ ਨਿਕੋਬਾਰ ਦੇ ਦੱਖਣੀ ਟਾਪੂਆਂ `ਚ ਇੱਕ ਜਾਂ ਦੋ ਥਾਵਾਂ 'ਤੇ ਵੀ ਭਾਰੀ ਮੀਂਹ ਪੈ ਸਕਦਾ ਹੈ।
● ਤੱਟਵਰਤੀ ਕਰਨਾਟਕ ਤੇ ਦੱਖਣੀ ਤੇਲੰਗਾਨਾ `ਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ 'ਚ ਅੱਜ ਤੇ ਕੱਲ੍ਹ ਬਾਰਿਸ਼ ਦੇ ਨਾਲ ਬਰਫਬਾਰੀ ਜਾਰੀ ਰਹੇਗੀ।
ਮੌਸਮ ਦੀਆਂ ਗਤੀਵਿਧੀਆਂ:
● ਇੱਕ ਤਾਜ਼ਾ ਪੱਛਮੀ ਗੜਬੜ 13 ਨਵੰਬਰ ਤੋਂ ਪੱਛਮੀ ਹਿਮਾਲਿਆ ਤੱਕ ਪਹੁੰਚੇਗਾ।
● 16 ਨਵੰਬਰ ਦੇ ਕੋਲ ਦੱਖਣ-ਪੱਛਮੀ ਬੰਗਾਲ ਦੀ ਖਾੜੀ ਤੇ ਆਸ-ਪਾਸ ਦੇ ਇਲਾਕਿਆਂ `ਚ ਘੱਟ ਦਬਾਅ ਦਾ ਖੇਤਰ ਬਣਨ ਦੀ ਸੰਭਾਵਨਾ ਹੈ।
● ਲਕਸ਼ਦੀਪ, ਮਾਲਦੀਵ-ਕੋਮੋਰਿਨ ਖੇਤਰ, ਕੇਰਲਾ ਤੱਟ ਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ `ਚ ਬਹੁਤ ਤੇਜ਼ ਹਵਾ ਦੀ ਗਤੀ ਦੀ ਸੰਭਾਵਨਾ ਹੈ।
● ਉੱਤਰੀ ਤਾਮਿਲਨਾਡੂ, ਦੱਖਣੀ ਆਂਧਰਾ ਪ੍ਰਦੇਸ਼, ਪੁਡੂਚੇਰੀ ਤੱਟ, ਲਕਸ਼ਦੀਪ ਤੇ ਪੱਛਮੀ ਮੱਧ ਬੰਗਾਲ ਦੀ ਖਾੜੀ `ਚ ਵੀ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
Summary in English: People's difficulties increased due to snowfall in the hilly areas