ਮੌਸਮ ਵਿਭਾਗ ਮੁਤਾਬਕ ਦਿੱਲੀ-ਐੱਨ.ਸੀ.ਆਰ ਤੇ ਉੱਤਰ ਪ੍ਰਦੇਸ਼ 'ਚ ਪ੍ਰਦੂਸ਼ਣ ਦਰਮਿਆਨ ਧੁੰਦ ਦੀ ਮਾਰ ਵੀ ਪੈ ਗਈ ਹੈ। ਇਨ੍ਹਾਂ ਤੋਂ ਇਲਾਵਾ ਪੰਜਾਬ `ਚ ਵੀ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਪਰਾਲੀ ਸਾੜਨ ਦੇ ਆ ਰਹੇ ਲਗਾਤਾਰ ਮਾਮਲਿਆਂ ਕਾਰਨ ਪੰਜਾਬ `ਚ ਪ੍ਰਦੂਸ਼ਣ ਦੀ ਲਹਿਰ ਚਲ ਰਹੀ ਹੈ। ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਦੇ ਮੌਸਮ `ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।
IMD: ਆਈਐਮਡੀ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਸਮੇਤ ਕਈ ਸੂਬਿਆਂ `ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। IMD ਮੁਤਾਬਕ ਪੂਰੇ ਦੇਸ਼ ਦਾ ਮੌਸਮ ਬਦਲ ਰਿਹਾ ਹੈ, ਜਿਸ ਕਾਰਨ ਪ੍ਰਦੂਸ਼ਣ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਸਕਾਈਮੇਟ ਦੇ ਅਨੁਸਾਰ ਜੰਮੂ-ਕਸ਼ਮੀਰ ਤੇ ਆਸਪਾਸ ਦੇ ਖੇਤਰਾਂ `ਚ ਪੱਛਮੀ ਗੜਬੜੀ ਬਣੀ ਹੋਈ ਹੈ।
Delhi Weather: ਦਿੱਲੀ-ਐੱਨ.ਸੀ.ਆਰ 'ਚ ਪ੍ਰਦੂਸ਼ਣ ਦਰਮਿਆਨ ਧੁੰਦ ਦੀ ਮਾਰ ਵੀ ਪੈ ਗਈ ਹੈ। IMD ਮੁਤਾਬਕ ਹੁਣ ਮੌਸਮ ਬਦਲ ਰਿਹਾ ਹੈ, ਜਿਸ ਕਾਰਨ ਪ੍ਰਦੂਸ਼ਣ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਇੱਥੇ ਅੱਜ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
Punjab Weather: ਪੰਜਾਬ `ਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਪੰਜਾਬ ਸਰਕਾਰ ਦੀਆਂ ਲੱਖਾਂ ਕੋਸ਼ਿਸ਼ਾਂ ਤੋਂ ਬਾਅਦ ਵੀ ਪਰਾਲੀ ਸਾੜਨ ਦੇ ਮਾਮਲੇ ਘੱਟ ਨਹੀਂ ਹੋ ਰਹੇ। ਆਉਣ ਵਾਲੇ ਕੁਝ ਦਿਨਾਂ `ਚ ਮੀਂਹ ਕਾਰਨ ਇਹ ਪ੍ਰਦੂਸ਼ਣ ਘੱਟ ਸਕਦਾ ਹੈ। ਅੱਜ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਘੱਟੋ ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : ਇਨ੍ਹਾਂ ਸੂਬਿਆਂ 'ਚ ਅਗਲੇ 5 ਦਿਨਾਂ ਤੱਕ ਹੋਵੇਗੀ ਭਾਰੀ ਬਾਰਿਸ਼, ਜਾਣੋ 10 ਨਵੰਬਰ ਤੱਕ ਦਾ ਮੌਸਮ
Uttar Pradesh Weather: ਉੱਤਰ ਪ੍ਰਦੇਸ਼ ਦੇ ਲਖਨਊ `ਚ ਅੱਜ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹੇਗਾ। ਉੱਤਰ ਪ੍ਰਦੇਸ਼ `ਚ ਅੱਜ ਧੁੰਦ ਬਨਣ ਦੇ ਆਸਾਰ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਤੱਕ ਇਥੇ ਤਾਪਮਾਨ `ਚ ਕਮੀ ਆ ਸਕਦੀ ਹੈ।
ਦੇਸ਼ ਦੇ ਬਾਕੀ ਹਿੱਸਿਆਂ ਦਾ ਮੌਸਮ:
● ਆਈਐਮਡੀ ਦੀ ਭਵਿੱਖਬਾਣੀ ਅਨੁਸਾਰ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਸਮੇਤ ਕਈ ਸੂਬਿਆਂ `ਚ ਮੀਂਹ ਪੈਣ ਦੀ ਸੰਭਾਵਨਾ ਹੈ।
● ਮੌਸਮ ਵਿਭਾਗ ਦੀ ਪੂਰਵ ਅਨੁਮਾਨ ਏਜੰਸੀ ਸਕਾਈਮੇਟ ਦੇ ਅਨੁਸਾਰ, ਜੰਮੂ-ਕਸ਼ਮੀਰ ਤੇ ਆਸਪਾਸ ਦੇ ਖੇਤਰਾਂ `ਚ ਪੱਛਮੀ ਗੜਬੜੀ ਬਣੀ ਹੋਈ ਹੈ।
● ਪਾਕਿਸਤਾਨ ਤੇ ਪੰਜਾਬ ਦੇ ਆਸ-ਪਾਸ ਦੇ ਹਿੱਸਿਆਂ `ਚ ਚੱਕਰਵਾਤੀ ਹਵਾਵਾਂ ਦਾ ਇੱਕ ਖੇਤਰ ਬਣਿਆ ਹੋਇਆ ਹੈ।
● ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ ਤੇ ਕੇਰਲ `ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਇਸਦੇ ਨਾਲ ਹੀ ਦੱਖਣੀ ਅੰਦਰੂਨੀ ਕਰਨਾਟਕ, ਤੱਟਵਰਤੀ ਕਰਨਾਟਕ, ਲਕਸ਼ਦੀਪ, ਰਾਇਲਸੀਮਾ, ਅਸਾਮ, ਮਨੀਪੁਰ, ਮਿਜ਼ੋਰਮ ਤੇ ਤ੍ਰਿਪੁਰਾ ਦੇ ਕੁਝ ਹਿੱਸਿਆਂ `ਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
Summary in English: Pollution increased due to stubble burning in Punjab, Punjab government failed