Weather Today: ਆਈ.ਐਮ.ਡੀ (IMD) ਵੱਲੋਂ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਜਾਰੀ ਕੀਤੀ ਗਈ ਹੈ। ਦਰਅਸਲ, ਪਹਾੜੀ ਖੇਤਰਾਂ 'ਚ ਮੁੜ ਤੋਂ ਵੈਸਟਰਨ ਡਿਸਟਰਬੈਂਸ ਦਾ ਖ਼ਦਸ਼ਾ ਲਾਇਆ ਜਾ ਰਿਹਾ ਹੈ। ਜਿਸਦੇ ਚਲਦਿਆਂ ਮੌਸਮ ਇਕ ਵਾਰ ਫਿਰ ਤੋਂ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਇਸ ਦਾ ਅਸਰ ਪੰਜਾਬ ਅਤੇ ਹਿਮਾਚਲ 'ਤੇ ਪੈਣਾ ਤਹਿ ਹੈ।
Punjab Weather: ਮੌਸਮ ਵਿਭਾਗ ਦੇ ਅਨੁਸਾਰ ਪੱਛਮੀ ਗੜਬੜੀ 5 ਨਵੰਬਰ ਦੀ ਸ਼ਾਮ ਤੋਂ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਕਈ ਥਾਵਾਂ 'ਤੇ ਬਰਫਬਾਰੀ ਹੋ ਸਕਦੀ ਹੈ, ਜਦੋਂਕਿ ਹੇਠਲੇ ਯਾਨੀ ਮੈਦਾਨੀ ਇਲਾਕਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਇਸ ਸਾਲ ਅਕਤੂਬਰ ਵਿੱਚ ਆਮ ਨਾਲੋਂ ਵੱਧ ਮੀਂਹ ਪਿਆ ਹੈ।
Delhi-NCR Weather: ਪਿਛਲੇ ਮਹੀਨੇ ਮੌਸਮ 'ਚ ਕਾਫੀ ਉਤਰਾਅ-ਚੜ੍ਹਾਅ ਦੇਖਿਆ ਗਿਆ, ਜਿਸ ਕਾਰਨ ਦੇਸ਼ ਦੇ ਕਈ ਸੂਬਿਆਂ 'ਚ ਮੌਸਮ ਦਾ ਰੁੱਖ ਬਦਲ ਗਿਆ। ਇੰਨਾ ਹੀ ਨਹੀਂ ਦਿੱਲੀ-ਐੱਨਸੀਆਰ 'ਚ ਵਧਦੇ ਪ੍ਰਦੂਸ਼ਣ ਕਾਰਨ ਲੋਕਾਂ ਦਾ ਸਾਹ ਲੈਣਾ ਵੀ ਮੁਸ਼ਕਿਲ ਹੋ ਗਿਆ। ਦਿੱਲੀ 'ਚ ਸਵੇਰੇ-ਸ਼ਾਮ ਠੰਡ ਦਿਨੋ-ਦਿਨ ਵਧ ਰਹੀ ਹੈ ਅਤੇ ਇਸ ਦੇ ਨਾਲ ਹੀ ਪ੍ਰਦੂਸ਼ਣ ਵੀ ਵਧ ਰਿਹਾ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਹਵਾ ਦੀ ਗੁਣਵੱਤਾ ਔਸਤਨ ਬਹੁਤ ਖਰਾਬ ਸ਼੍ਰੇਣੀ ਵਿੱਚ ਰਹਿ ਸਕਦੀ ਹੈ।
Bihar Weather: ਪਿਛਲੇ ਕੁਝ ਦਿਨਾਂ ਤੋਂ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ ਅਤੇ ਇਸ ਦੇ ਨਾਲ ਹੀ ਤਾਪਮਾਨ ਵਿੱਚ ਵੀ ਹੌਲੀ-ਹੌਲੀ ਗਿਰਾਵਟ ਆ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 5 ਦਿਨਾਂ 'ਚ ਬਿਹਾਰ ਦੇ ਮੌਸਮ 'ਚ ਕਾਫੀ ਬਦਲਾਅ ਦੇਖਣ ਨੂੰ ਮਿਲੇਗਾ।
ਪਹਾੜਾਂ 'ਤੇ ਬਰਫਬਾਰੀ
ਨਵੰਬਰ ਮਹੀਨੇ ਦੀ ਸ਼ੁਰੂਆਤ ਦੌਰਾਨ ਦੇਸ਼ ਦੇ ਕਈ ਸੂਬਿਆਂ 'ਚ ਖਾਸ ਕਰਕੇ ਪਹਾੜੀ ਖੇਤਰਾਂ ਵਿੱਚ ਇਸ ਸਮੇਂ ਬਰਫਬਾਰੀ ਦਾ ਦੌਰ ਸ਼ੁਰੂ ਹੋ ਜਾਂਦਾ ਹੈ। ਆਈਐਮਡੀ ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਇਸ ਵਾਰ 5 ਤੋਂ 6 ਨਵੰਬਰ ਦੇ ਵਿਚਕਾਰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੇ ਨਾਲ ਬਰਫਬਾਰੀ ਦੀ ਸੰਭਾਵਨਾ ਹੈ।
ਇਨ੍ਹਾਂ ਸੂਬਿਆਂ 'ਚ ਮੀਂਹ
ਲਗਾਤਾਰ ਵਧ ਰਹੀ ਠੰਡ ਦੇ ਵਿਚਕਾਰ ਅੱਜ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕਰਨਾਟਕ, ਕੇਰਲ, ਪੁਡੂਚੇਰੀ, ਕਰਾਈਕਲ, ਅੰਡੇਮਾਨ, ਨਿਕੋਬਾਰ, ਯਾਨਮ, ਕੇਰਲ ਅਤੇ ਹੋਰ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਇਨ੍ਹਾਂ ਸੂਬਿਆਂ ਵਿੱਚ ਠੰਡ ਵਧੇਗੀ। ਇਸ ਤੋਂ ਇਲਾਵਾ ਅਸਾਮ, ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ ਵਿੱਚ ਵੀ ਅੱਜ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਚਿੱਟੀ ਚਾਦਰ ਦੀ ਲਪੇਟ `ਚ ਉੱਤਰ ਭਾਰਤ, ਧੁੰਦ ਦਾ ਆਗ਼ਾਜ਼ ਜਾਂ ਪ੍ਰਦੂਸ਼ਣ ਦਾ ਅਸਰ?
ਤਾਪਮਾਨ ਵਿੱਚ ਗਿਰਾਵਟ
ਮੌਸਮ ਵਿਭਾਗ ਅਨੁਸਾਰ 8 ਤੋਂ 9 ਨਵੰਬਰ ਤੱਕ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਮਹਾਰਾਸ਼ਟਰ, ਗੁਜਰਾਤ, ਤੇਲੰਗਾਨਾ, ਉੜੀਸਾ ਅਤੇ ਹੋਰ ਕਈ ਸੂਬਿਆਂ 'ਚ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
Summary in English: Pollution increasing due to frost knock or straw, know the weather of your state