ਦੇਸ਼ ਦੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਦੇ ਨਾਲ-ਨਾਲ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਜੰਮੂ-ਕਸ਼ਮੀਰ ਸਮੇਤ ਕਈ ਸੂਬਿਆਂ `ਚ ਅੱਜ ਵੀ ਮੀਂਹ ਦੇ ਨਾਲ ਬਰਫਬਾਰੀ ਦੀ ਸੰਭਾਵਨਾ ਹੈ। ਪਿਛਲੇ ਕਈ ਦਿਨਾਂ ਤੋਂ ਬਾਰਿਸ਼ ਤੇ ਬਰਫਬਾਰੀ ਤੋਂ ਬਾਅਦ ਇਨ੍ਹਾਂ ਇਲਾਕਿਆਂ 'ਚ ਠੰਡ ਵਧ ਗਈ ਹੈ। ਪਰਾਲੀ ਸਾੜਨ ਦੇ ਮਾਮਲੇ ਘਟਣ ਤੋਂ ਬਾਅਦ ਬੁੱਧਵਾਰ ਨੂੰ ਦਿੱਲੀ `ਚ ਹਵਾ ਦੀ ਗੁਣਵੱਤਾ `ਚ ਸੁਧਾਰ ਆਇਆ ਹੈ।
IMD Forecast: ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪਹਾੜੀ ਖੇਤਰਾਂ ਸਮੇਤ ਦੇਸ਼ ਦੇ ਕੁਝ ਹੋਰ ਹਿੱਸਿਆਂ `ਚ ਮੀਂਹ ਪੈ ਸਕਦਾ ਹੈ। ਦਿੱਲੀ ਤੇ ਹਰਿਆਣਾ ਦੇ ਕੁਝ ਖੇਤਰਾਂ `ਚ ਇਨ੍ਹੀਂ ਦਿਨੀਂ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਉਂਝ ਰਾਜਧਾਨੀ ਤੇ ਹਰਿਆਣਾ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਪ੍ਰਦੂਸ਼ਣ ਦੀ ਸਮੱਸਿਆ ਤੋਂ ਕੁਝ ਛੁਟਕਾਰਾ ਮਿਲਿਆ ਹੈ।
Delhi Weather:
ਦਿੱਲੀ `ਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਰਸ਼ ਕਾਰਨ ਦਿੱਲੀ-ਐਨਸੀਆਰ (Delhi-NCR) `ਚ ਪ੍ਰਦੂਸ਼ਣ ਤੋਂ ਵੀ ਕੁਝ ਰਾਹਤ ਮਿਲ ਸਕਦੀ ਹੈ। ਪਰਾਲੀ ਸਾੜਨ ਦੇ ਮਾਮਲੇ ਘਟਣ ਤੋਂ ਬਾਅਦ ਬੁੱਧਵਾਰ ਨੂੰ ਦਿੱਲੀ `ਚ ਹਵਾ ਦੀ ਗੁਣਵੱਤਾ `ਚ ਸੁਧਾਰ ਆਇਆ ਹੈ ਤੇ ਹੁਣ ਹਵਾ ਦੀ ਗੁਣਵੱਤਾ ਬਹੁਤ ''ਖ਼ਰਾਬ ਸ਼੍ਰੇਣੀ'' ਤੋਂ ''ਖ਼ਰਾਬ'' ਸ਼੍ਰੇਣੀ `ਚ ਆ ਗਈ ਹੈ। ਇਸਦੇ ਨਾਲ ਹੀ ਦਿੱਲੀ `ਚ ਅੱਜ ਘੱਟੋ-ਘੱਟ ਤਾਪਮਾਨ 17 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।
Punjab Weather:
ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਬੱਦਲ ਛਾਏ ਰਹਿਣਗੇ ਤੇ ਕੁਝ ਥਾਵਾਂ 'ਤੇ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਤ ਦਾ ਤਾਪਮਾਨ ਘਟਣ ਨਾਲ ਠੰਢ ਵਧੇਗੀ। ਇਸਦੇ ਨਾਲ ਹੀ ਪੰਜਾਬ `ਚ ਅੱਜ ਘੱਟੋ ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : ਨੇਪਾਲ `ਚ ਭੁਚਾਲ ਨਾਲ 6 ਲੋਕਾਂ ਦੀ ਮੌਤ, ਦਿੱਲੀ ਤੱਕ ਮਹਿਸੂਸ ਕੀਤੇ ਗਏ ਝਟਕੇ
ਦੱਖਣ-ਪੱਛਮੀ ਬੰਗਾਲ ਦੀ ਖਾੜੀ ਤੇ ਇਸਦੇ ਨਾਲ ਲੱਗਦੇ ਭੂਮੱਧ ਹਿੰਦ ਮਹਾਸਾਗਰ `ਤੇ ਘੱਟ ਦਬਾਅ ਵਾਲਾ ਖੇਤਰ ਬਣਿਆ ਹੈ। ਇਸ ਖੇਤਰ ਦਾ ਅਸਰ ਦੇਸ਼ ਦੇ ਕਈ ਸੂਬਿਆਂ `ਤੇ ਪੈਂਦਾ ਦਿਖਾਈ ਦੇ ਰਿਹਾ ਹੈ। ਇਸਦਾ ਉੱਤਰ-ਪੱਛਮ ਵੱਲ ਤਾਮਿਲਨਾਡੂ ਤੇ ਪੁਡੂਚੇਰੀ ਤੱਟਾਂ ਵੱਲ ਵਧਣ ਦੀ ਬਹੁਤ ਸੰਭਾਵਨਾ ਹੈ। ਇਸ ਕਾਰਨ ਅੱਜ ਦੱਖਣੀ ਆਂਧਰਾ ਪ੍ਰਦੇਸ਼ ਤੇ ਰਾਇਲਸੀਮਾ `ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜੋ ਕਿ 12 ਨਵੰਬਰ ਤੱਕ ਜਾਰੀ ਰਹਿ ਸਕਦਾ ਹੈ।
ਇਨ੍ਹਾਂ ਸੂਬਿਆਂ `ਚ ਮੀਂਹ:
● ਮੌਸਮ ਵਿਭਾਗ ਅਨੁਸਾਰ ਤਾਮਿਲਨਾਡੂ, ਕੇਰਲ ਤੇ ਪੁਡੂਚੇਰੀ `ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।
● ਤੱਟੀ ਆਂਧਰਾ ਪ੍ਰਦੇਸ਼, ਕਰਾਈਕਲ, ਲਕਸ਼ਦੀਪ ਤੇ ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ `ਚ ਵੀ ਅੱਜ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ।
● ਆਈ.ਐਮ.ਡੀ (IMD) ਦੀ ਭਵਿੱਖਬਾਣੀ ਅਨੁਸਾਰ ਹਰਿਆਣਾ `ਚ ਵੀ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ `ਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ 'ਚ ਅੱਜ ਮੀਂਹ ਦੇ ਨਾਲ ਬਰਫਬਾਰੀ ਦੀ ਸੰਭਾਵਨਾ ਹੈ।
Summary in English: Pollution level reduced in Delhi, know the weather of your state